Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ ਹੈ। ਅੱਜ ਸਦਨ ਵਿੱਚ ਕਈ ਅਹਿਮ ਸਰਕਾਰੀ ਕੰਮਕਾਜ ਨਿਪਟਾਏ ਜਾਣ ਦੀ ਉਮੀਦ ਹੈ। ਸਰਕਾਰ ਵੱਲੋਂ ਪੰਜਾਬ ਰੈਗੂਲੇਸ਼ਨ ਐਂਡ ਮੇਨਟੇਨੈਂਸ (ਸੋਧ) ਬਿੱਲ, 2026 ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਛੇ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਅਤੇ ਪ੍ਰਗਤੀ ਰਿਪੋਰਟਾਂ ਵੀ ਸਦਨ ਦੇ ਪਟਲ ‘ਤੇ ਰੱਖੀਆਂ ਜਾਣਗੀਆਂ।

ਦੂਜੇ ਪਾਸੇ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਲਈ ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਇਸ ਕਰਕੇ ਅੱਜ ਵੀ ਵਿਧਾਨ ਸਭਾ ਵਿੱਚ ਤਿੱਖੀ ਬਹਿਸ ਅਤੇ ਹੰਗਾਮੇ ਦੇ ਆਸਾਰ ਜਤਾਏ ਜਾ ਰਹੇ ਹਨ।

ਇਜਲਾਸ ਦੇ ਪਹਿਲੇ ਦਿਨ ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਸਦਨ ਦਾ ਮਾਹੌਲ ਗਰਮਾ ਗਿਆ ਸੀ। ਕਾਂਗਰਸ ਸਮੇਤ ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਸਰਕਾਰ ਦਾ ਵਿਰੋਧ ਕਰਦਿਆਂ ਸਦਨ ਵਿੱਚੋਂ ਵਾਕਆਊਟ ਕੀਤਾ ਸੀ।

ਹਾਲਾਂਕਿ ਪੰਜਾਬ ਸਰਕਾਰ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਪੇਪਰ ਲੀਕ ਦਾ ਨਹੀਂ, ਸਗੋਂ ਹਾਈਟੈਕ ਨਕਲ ਦਾ ਮਾਮਲਾ ਸੀ। ਸਰਕਾਰ ਦਾ ਦਾਅਵਾ ਹੈ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਵਲ 15 ਮਿੰਟਾਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਹ ਮਾਨਸੂਨ ਇਜਲਾਸ 10 ਅਗਸਤ ਤੱਕ ਚੱਲੇਗਾ।

Leave a Reply

Your email address will not be published. Required fields are marked *