ਸੋਸ਼ਲ ਮੀਡੀਆ ‘ਤੇ ਲੱਗੀ ਪਾਬੰਦੀ, ਸਰਕਾਰ ਨੇ ਲਿਆ ਵੱਡਾ ਫੈਸਲਾ

ਕਈ ਹੋਰ ਦੇਸ਼ਾਂ ਦੀ ਤਰ੍ਹਾਂ ਹੁਣ ਭਾਰਤ ਵਿੱਚ ਵੀ ਨਾਬਾਲਗਾਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਨਿਯਮ ਸਖ਼ਤ ਕਰਨ ਦੀ ਚਰਚਾ ਤੇਜ਼ ਹੋ ਗਈ ਹੈ। ਇਸੇ ਦੌਰਾਨ ਕਰਨਾਟਕ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ।

ਕਰਨਾਟਕ ਵਿੱਚ ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਘੋਸ਼ਣਾ ਕੀਤੀ ਗਈ ਹੈ। ਮੁੱਖ ਮੰਤਰੀ ਸਿੱਧਰਮਈਆ ਨੇ ਇਹ ਐਲਾਨ 6 ਮਾਰਚ ਨੂੰ ਬਜਟ ਪੇਸ਼ ਕਰਦੇ ਸਮੇਂ ਕੀਤਾ।

ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਹ ਫੈਸਲਾ ਬੱਚਿਆਂ ‘ਤੇ ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਦੇ ਵਧ ਰਹੇ ਨਕਾਰਾਤਮਕ ਪ੍ਰਭਾਵਾਂ ਨੂੰ ਰੋਕਣ ਲਈ ਲਿਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਛੋਟੀ ਉਮਰ ਵਿੱਚ ਸੋਸ਼ਲ ਮੀਡੀਆ ਦੀ ਵੱਧ ਵਰਤੋਂ ਬੱਚਿਆਂ ਦੀ ਸਿੱਖਿਆ, ਮਾਨਸਿਕ ਸਿਹਤ ਅਤੇ ਸਰੀਰਕ ਤੰਦਰੁਸਤੀ ‘ਤੇ ਮਾੜਾ ਅਸਰ ਪਾ ਰਹੀ ਹੈ।

ਦਰਅਸਲ, ਪਿਛਲੇ ਮਹੀਨੇ ਬੈਂਗਲੁਰੂ ਵਿੱਚ ਹੋਈ ਵਾਈਸ-ਚਾਂਸਲਰ ਕਾਨਫਰੰਸ ਦੌਰਾਨ ਵੀ ਇਸ ਮੁੱਦੇ ‘ਤੇ ਗੰਭੀਰ ਚਰਚਾ ਹੋਈ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਵਿਦਿਆਲਿਆਂ ਦੇ ਮੁਖੀਆਂ ਤੋਂ ਇਸ ਮਾਮਲੇ ‘ਤੇ ਰਾਏ ਵੀ ਮੰਗੀ ਸੀ।

ਚਰਚਾ ਦੌਰਾਨ ਮੋਬਾਈਲ ਦੀ ਲਤ, ਔਨਲਾਈਨ ਗੇਮਿੰਗ ਅਤੇ ਸੋਸ਼ਲ ਮੀਡੀਆ ਦੇ ਬੱਚਿਆਂ ਦੀ ਪੜਾਈ ਤੇ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਚਿੰਤਾ ਜਤਾਈ ਗਈ ਸੀ।

Leave a Reply

Your email address will not be published. Required fields are marked *