Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਅੰਮ੍ਰਿਤਸਰ ਏਅਰਪੋਰਟ ’ਤੇ ਸਪਾਈਸਜੈੱਟ ਦੀ ਫਲਾਈਟ 17 ਘੰਟੇ ਲੇਟ, ਯਾਤਰੀਆਂ ’ਚ ਭਾਰੀ ਨਾਰਾਜ਼ਗੀ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਪਾਈਸਜੈੱਟ ਦੀ ਉਡਾਣ ਵਿੱਚ ਲੰਬੀ ਦੇਰੀ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਯਾਤਰੀਆਂ ਮੁਤਾਬਕ, ਉਡਾਣ ਨੇ ਸਵੇਰੇ 8:40 ਵਜੇ ਰਵਾਨਾ ਹੋਣਾ ਸੀ, ਜਿਸਨੂੰ ਪਹਿਲਾਂ 11 ਵਜੇ ਤੱਕ ਮੁਲਤਵੀ ਕੀਤਾ ਗਿਆ। ਇਸ ਤੋਂ ਬਾਅਦ ਕਾਊਂਟਰ ’ਤੇ ਯਾਤਰੀਆਂ ਨੂੰ ਦੱਸਿਆ ਗਿਆ ਕਿ ਫਲਾਈਟ ਕਰੀਬ 17 ਘੰਟੇ ਲੇਟ ਹੋਵੇਗੀ।

ਲੰਬੀ ਦੇਰੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਯਾਤਰੀਆਂ ਵਿੱਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ। ਯਾਤਰੀਆਂ ਦਾ ਦੋਸ਼ ਹੈ ਕਿ ਏਅਰਲਾਈਨ ਵੱਲੋਂ ਉਨ੍ਹਾਂ ਨੂੰ ਦੇਰੀ ਦਾ ਸਪੱਸ਼ਟ ਕਾਰਨ ਨਹੀਂ ਦੱਸਿਆ ਜਾ ਰਿਹਾ ਅਤੇ ਨਾ ਹੀ ਕੋਈ ਜ਼ਿੰਮੇਵਾਰ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੌਜੂਦ ਹੈ।

ਇੱਕ ਯਾਤਰੀ ਨੇ ਦਾਅਵਾ ਕੀਤਾ ਕਿ 17 ਘੰਟਿਆਂ ਦੀ ਦੇਰੀ ਦੇ ਬਾਵਜੂਦ ਰਿਫੰਡ ਨੂੰ ਲੈ ਕੇ ਵੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਵਿਕਲਪਿਕ ਫਲਾਈਟ, ਟਿਕਟ ਜਾਂ ਰਹਿਣ ਲਈ ਕੋਈ ਪ੍ਰਬੰਧ ਕੀਤੇ ਜਾਣ ਬਾਰੇ ਵੀ ਯਾਤਰੀਆਂ ਨੂੰ ਜਾਣਕਾਰੀ ਨਹੀਂ ਮਿਲੀ।

ਯਾਤਰੀਆਂ ਨੇ DGCA ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਹੈ ਕਿ ਇੰਨੀ ਲੰਬੀ ਦੇਰੀ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਨਿਯਮਾਂ ਮੁਤਾਬਕ ਰਿਫੰਡ ਜਾਂ ਵਿਕਲਪਿਕ ਯਾਤਰਾ ਦੀ ਸਹੂਲਤ ਦਿੱਤੀ ਜਾਵੇ।

ਫਿਲਹਾਲ ਯਾਤਰੀ ਹਵਾਈ ਅੱਡੇ ’ਤੇ ਆਪਣੀ ਉਡਾਣ ਦੀ ਉਡੀਕ ਕਰ ਰਹੇ ਹਨ ਅਤੇ ਏਅਰਲਾਈਨ ਤੋਂ ਦੇਰੀ ਦਾ ਕਾਰਨ ਸਪੱਸ਼ਟ ਕਰਨ ਦੇ ਨਾਲ-ਨਾਲ ਰਿਫੰਡ, ਵਿਕਲਪਿਕ ਟਿਕਟ ਅਤੇ ਜ਼ਰੂਰੀ ਸਹੂਲਤਾਂ ਦੇਣ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *