Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਹਮਲਾ, ਹਸਪਤਾਲ ‘ਚ ਕਰਵਾਇਆ ਦਾਖ਼ਲ

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੌਰਾਨ ਸੁਰੱਖਿਆ ‘ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੇ ਵੀ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸੇ ਦੌਰਾਨ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਦੇ ਨੇੜੇ ਉਨ੍ਹਾਂ ਨਾਲ ਇਹ ਘਟਨਾ ਵਾਪਰੀ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਮੌਕੇ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਹਮਲੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਹਮਲਾਵਰ ਦੀ ਪਛਾਣ ਸਬੰਧੀ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਥਾਨ ‘ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਫਿਲਹਾਲ ਸੁਖਬੀਰ ਬਾਦਲ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਦੀ ਸਿਹਤ ਸਬੰਧੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੈਡੀਕਲ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਘਟਨਾ ਤੋਂ ਬਾਅਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਆਲੇ-ਦੁਆਲੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

Leave a Reply

Your email address will not be published. Required fields are marked *