Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਰਾਸ਼ਟਰਪਤੀ ਨੇ ਨਿਯੁਕਤੀਆਂ ਨੂੰ ਦਿੱਤੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ।

ਇਨ੍ਹਾਂ ਨਿਯੁਕਤੀਆਂ ਲਈ ਭਾਰਤ ਦੇ ਮੁੱਖ ਨਿਆਂਧੀਸ਼ (CJI) ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲਜੀਅਮ ਨੇ ਹਾਲ ਹੀ ਵਿੱਚ ਪੰਜ ਨਾਵਾਂ ਦੀ ਸਿਫ਼ਾਰਸ਼ ਰਾਸ਼ਟਰਪਤੀ ਕੋਲ ਭੇਜੀ ਸੀ। ਕਾਲਜੀਅਮ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰਦੇ ਹੋਏ ਹੁਣ ਇਨ੍ਹਾਂ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ।

ਨਵੇਂ ਨਿਯੁਕਤ ਜੱਜਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ, ਬੰਬੇ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼੍ਰੀ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸੰਜੀਵ ਸਚਦੇਵਾ ਅਤੇ ਜੰਮੂ-ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਰੁਣ ਪੱਲੀ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਸਿੱਧ ਸੀਨੀਅਰ ਵਕੀਲ ਵੀ. ਸੁਬਰਾਮਨੀ ਮੋਹਨ ਨੂੰ ਵੀ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ।

ਵੀ. ਸੁਬਰਾਮਨੀ ਮੋਹਨ ਦੀ ਨਿਯੁਕਤੀ ਖ਼ਾਸ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਉਹ ਉਨ੍ਹਾਂ ਗਿਣਤੀ ਦੇ ਕਾਨੂੰਨਦਾਨਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਸਿੱਧੇ ਵਕਾਲਤ ਦੇ ਪੇਸ਼ੇ ਤੋਂ ਸੁਪਰੀਮ ਕੋਰਟ ਦੇ ਜੱਜ ਤੱਕ ਦਾ ਸਫ਼ਰ ਤੈਅ ਕੀਤਾ ਹੈ। ਉਹ ਅਜਿਹੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਜਿਸ ਦਾ ਪਹਿਲਾਂ ਕਾਨੂੰਨੀ ਪੇਸ਼ੇ ਨਾਲ ਕੋਈ ਸਬੰਧ ਨਹੀਂ ਸੀ, ਪਰ ਆਪਣੀ ਯੋਗਤਾ ਅਤੇ ਲੰਬੇ ਅਨੁਭਵ ਦੇ ਆਧਾਰ ‘ਤੇ ਉਨ੍ਹਾਂ ਨੇ ਇਹ ਉੱਚਾ ਮਕਾਮ ਹਾਸਲ ਕੀਤਾ ਹੈ।

ਇਸ ਦੌਰਾਨ ਕੇਂਦਰ ਸਰਕਾਰ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਾਉਣ ਦੀ ਦਿਸ਼ਾ ਵਿੱਚ ਵੀ ਕਦਮ ਚੁੱਕ ਰਹੀ ਹੈ। ਕੇਂਦਰੀ ਮੰਤਰੀ ਮੰਡਲ ਨੇ 5 ਮਈ ਨੂੰ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 33 ਤੋਂ ਵਧਾ ਕੇ 37 ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਇਸ ਸਬੰਧੀ ਕਾਨੂੰਨੀ ਸੋਧ ਲਈ ਸਰਕਾਰ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਬਿੱਲ ਪੇਸ਼ ਕਰੇਗੀ।

ਜੇਕਰ ਇਹ ਸੋਧ ਪਾਸ ਹੋ ਜਾਂਦੀ ਹੈ ਤਾਂ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਣ ਨਾਲ ਲੰਬਿਤ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਵਧਦੀ ਨਿਆਂਕ ਲੋੜ ਨੂੰ ਦੇਖਦੇ ਹੋਏ ਜੱਜਾਂ ਦੀ ਗਿਣਤੀ ਵਿੱਚ ਵਾਧਾ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ।

Leave a Reply

Your email address will not be published. Required fields are marked *