Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਸਖ਼ਤੀ ਨੂੰ ਲੈ ਕੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

ਸੁਪਰੀਮ ਕੋਰਟ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਸੰਵਿਧਾਨਕ ਅਧਿਕਾਰ ਦੱਸਦਿਆਂ ਕਿਹਾ ਹੈ ਕਿ ਇਸ ਅਧਿਕਾਰ ਨੂੰ ਸਿਰਫ਼ ਇਸ ਲਈ ਨਹੀਂ ਖੋਹਿਆ ਜਾ ਸਕਦਾ ਕਿਉਂਕਿ ਕੋਈ ਵਿਅਕਤੀ ਜਾਂ ਸਮੂਹ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ਼ ਧਰਨਾ ਜਾਂ ਅੰਦੋਲਨ ਕਰਨ ਦੇ ਆਧਾਰ ‘ਤੇ ਪੁਲਿਸ ਵੱਲੋਂ ਤਸ਼ੱਦਦ ਜਾਂ ਬੇਲੋੜੀ ਸਖ਼ਤੀ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਇਹ ਟਿੱਪਣੀ ਸੁਪਰੀਮ ਕੋਰਟ ਨੇ 20 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਏ ਪੁਲਿਸ ਲਾਠੀਚਾਰਜ ਨਾਲ ਜੁੜੀਆਂ ਅਰਜ਼ੀਆਂ ‘ਤੇ ਸੁਣਵਾਈ ਦੌਰਾਨ ਕੀਤੀ। ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ, ਜਿਸ ਵਿੱਚ ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਵੀ ਸ਼ਾਮਲ ਹਨ, ਨੇ ਮਾਮਲੇ ਦੀ ਸੁਣਵਾਈ ਕੀਤੀ।

ਅਦਾਲਤ ਨੇ ਇਹ ਵੀ ਕਿਹਾ ਕਿ ਜਿੱਥੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਨਾਗਰਿਕਾਂ ਦਾ ਅਧਿਕਾਰ ਹੈ, ਉੱਥੇ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਨਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਦਾਲਤ ਨੇ ਸੰਕੇਤ ਦਿੱਤਾ ਕਿ ਜੇਕਰ ਪੁਲਿਸ ‘ਤੇ ਹਮਲੇ ਦੇ ਦੋਸ਼ ਹਨ ਤਾਂ ਸਰਕਾਰ ਤੋਂ ਇਸ ਸਬੰਧੀ ਵੀ ਜਵਾਬ ਮੰਗਿਆ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ NEET ਪੇਪਰ ਲੀਕ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਨਾਲ ਸਬੰਧਤ ਹੈ। ਪਟੀਸ਼ਨਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 20 ਜੁਲਾਈ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਪੁਲਿਸ ਵੱਲੋਂ ਕਥਿਤ ਤੌਰ ‘ਤੇ ਜ਼ਿਆਦਤੀ ਕੀਤੀ ਗਈ ਅਤੇ ਲਾਠੀਚਾਰਜ ਕੀਤਾ ਗਿਆ।

ਸੁਪਰੀਮ ਕੋਰਟ ਹੁਣ ਇਨ੍ਹਾਂ ਸਾਰੀਆਂ ਅਰਜ਼ੀਆਂ ‘ਤੇ ਮੰਗਲਵਾਰ ਨੂੰ ਇਕੱਠੇ ਸੁਣਵਾਈ ਕਰੇਗੀ। ਇਸ ਸੁਣਵਾਈ ‘ਤੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਅਦਾਲਤ ਇਸ ਮਾਮਲੇ ਵਿੱਚ ਅੱਗੇ ਕੀ ਦਿਸ਼ਾ-ਨਿਰਦੇਸ਼ ਜਾਰੀ ਕਰਦੀ ਹੈ।

Leave a Reply

Your email address will not be published. Required fields are marked *