Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

‘ਸਤਲੁਜ’ ਫ਼ਿਲਮ ਵਿਵਾਦ ਹਾਈਕੋਰਟ ਪਹੁੰਚਿਆ, OTT ਤੋਂ ਹਟਾਉਣ ਖ਼ਿਲਾਫ਼ ਪਟੀਸ਼ਨ ਦਾਇਰ

ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। OTT ਪਲੇਟਫਾਰਮ ਤੋਂ ਫ਼ਿਲਮ ਹਟਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਮੋਹਾਲੀ ਦੇ ਸਰਵਨ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ‘ਤੇ ਅਗਲੇ ਇੱਕ-ਦੋ ਦਿਨਾਂ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਨੂੰ ‘ਸਤਲੁਜ’ ਦੇ ਨਾਮ ਤੋਂ ਰਿਲੀਜ਼ ਕੀਤਾ ਗਿਆ ਸੀ ਪਰ 2 ਦਿਨਾਂ ਮਗਰੋਂ ਹੀ ਇਸ ਨੂੰ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਫਿਲਮ ‘ਸਤਲੁਜ’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਕਿਸੇ ਨੂੰ ਜਸਵੰਤ ਸਿੰਘ ਖਾਲੜਾ ਸਾਬ੍ਹ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਲੋਕ ਸਿਰਫ ਦਿਲਜੀਤ ਦੁਸਾਂਝ ਕਰਕੇ ਇਹ ਫਿਲਮ ਦੇਖ ਰਹੇ ਹਨ ਜਦੋਂ ਤੱਕ ਮੇਰੇ ਦਾਦਾ ਜੀ ਜਿਊਂਦੇ ਸੀ ਉਦੋਂ ਤੱਕ ਖਾਲੜਾ ਸਾਬ੍ਹ ‘ਤੇ ਕੋਈ ਕੇਸ ਨਹੀਂ ਸੀ। ਮੇਰੇ ਦਾਦੇ ਦੀ ਮੌਤ ਤੋਂ ਬਾਅਦ ਖਾਲੜਾ ਸਾਬ੍ਹ ਨੂੰ ਚੁੱਕਿਆ ਗਿਆ। ਮੈਂ ਬਿਲਕੁਲ ਨਹੀਂ ਕਹਿੰਦਾ ਕਿ ਫਿਲਮਾਂ ਨਹੀਂ ਬਣਨੀਆਂ ਚਾਹੀਦੀਆਂ ਪਰ ਸਿਰਫ ਇਕ ਸਾਈਡ ਦੀ ਸਟੋਰੀ ਦਿਖਾਉਣਾ ਸਹੀ ਨਹੀਂ ਹੈ।

ਦੂਜੇ ਪਾਸੇ ਅੱਜ ਜਸਵੰਤ ਸਿੰਘ ਖਾਲੜਾ ਦੇ ਮੁੱਖ ਦੋਸ਼ੀ DSP ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਦੇ ਕਤਲ ਦੇ ਦੋਸ਼ੀ ਸਾਬਕਾ ਡੀਐੱਸਪੀ ਨੂੰ ਲੱਭਣ ਦੇ ਹੁਕਮ ਦੇ ਦਿੱਤੇ ਹਨ।

Leave a Reply

Your email address will not be published. Required fields are marked *