baltejpannu – punjabtelevision.com

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਇੱਕ ਜ਼ਿੰਮੇਵਾਰ ਮੰਤਰਾਲਾ ਸੰਭਾਲ ਰਹੇ ਵਿਅਕਤੀ ਵੱਲੋਂ ਆਨ-ਕੈਮਰਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣਾ, ਇੱਕ ਮਹਿਲਾ ਐੱਸਐੱਸਪੀ ਦਾ ਅਪਮਾਨ ਕਰਨਾ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦੇ ਆਗੂਆਂ ਦੇ ਸਿਰ ਸੱਤਾ ਦਾ ਹੰਕਾਰ ਚੜ੍ਹ ਕੇ ਬੋਲ ਰਿਹਾ ਹੈ।

ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨਾ ਤਾਂ ਧੂਰੀ ਦੇ ਵਸਨੀਕ ਹਨ ਅਤੇ ਨਾ ਹੀ ਉੱਥੋਂ ਦੇ ਵੋਟਰ ਹਨ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਵਿਅਕਤੀਆਂ ਦਾ ਇਲਾਕੇ ਵਿੱਚ ਰਹਿਣਾ ਗ਼ੈਰ-ਕਾਨੂੰਨੀ ਹੈ, ਪਰ ਬਿੱਟੂ ਨੇ ਨਾ ਸਿਰਫ਼ ਨਿਯਮਾਂ ਨੂੰ ਛਿੱਕੇ ਟੰਗਿਆ ਬਲਕਿ ਭਾਰੀ ਪੁਲਿਸ ਫੋਰਸ ਦੇ ਕੰਮ ਵਿੱਚ ਸਿੱਧੇ ਤੌਰ ‘ਤੇ ਵਿਘਨ ਪਾਇਆ।

ਪੰਨੂ ਨੇ ਕਿਹਾ ਕਿ ਮੈਂ ਸਵੇਰ ਤੋਂ ਉਹ ਵੀਡੀਓ ਕਈ ਵਾਰ ਦੇਖੀ ਹੈ ਅਤੇ ਮੈਨੂੰ ਆਪਣੀਆਂ ਅੱਖਾਂ ਅਤੇ ਕੰਨਾਂ ‘ਤੇ ਯਕੀਨ ਨਹੀਂ ਹੋ ਰਿਹਾ ਕਿ ਇੱਕ ਕੇਂਦਰੀ ਮੰਤਰੀ ਸਿਰਫ਼ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਇਸ ਹੱਦ ਤੱਕ ਗਿਰ ਸਕਦਾ ਹੈ। ਬਿੱਟੂ ਨੇ ਡਿਊਟੀ ‘ਤੇ ਤਾਇਨਾਤ ਇੱਕ ਗੁਰਸਿੱਖ ਪੁਲਿਸ ਮੁਲਾਜ਼ਮ ਦਾ ਕਾਲਰ ਫੜਿਆ, ਉਸ ਨਾਲ ਬਦਤਮੀਜ਼ੀ ਕੀਤੀ ਅਤੇ ਪੁਲਿਸ ਨੂੰ ‘ਦਲਾਲ‘ ਵਰਗੇ ਘਟੀਆ ਸ਼ਬਦਾਂ ਨਾਲ ਸੰਬੋਧਨ ਕੀਤਾ।

ਪੰਨੂ ਨੇ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਪੁਲਿਸ ਕਮਾਨ ਇੱਕ ਯੋਗ ਮਹਿਲਾ ਅਧਿਕਾਰੀ, ਐੱਸਐੱਸਪੀ ਮੈਡਮ ਨਵਜੋਤ ਕੌਰ ਗ੍ਰੇਵਾਲ ਦੇ ਹੱਥਾਂ ਵਿੱਚ ਹੈ, ਜੋ ਆਪਣੀ ਸਖ਼ਤ ਮਿਹਨਤ ਅਤੇ ਪੜ੍ਹਾਈ ਦੇ ਦਮ ‘ਤੇ ਇਸ ਮੁਕਾਮ ‘ਤੇ ਪਹੁੰਚੀ ਹੈ। ਰਵਨੀਤ ਬਿੱਟੂ ਨੇ ਇੱਕ ਮਹਿਲਾ ਅਧਿਕਾਰੀ ਨੂੰ ਧਮਕੀ ਭਰੇ ਲਹਿਜੇ ਵਿੱਚ ਕਿਹਾ ਕਿ ‘ਜੇਕਰ ਤੁਸੀਂ ਮਹਿਲਾ ਨਾ ਹੁੰਦੇ ਤਾਂ ਮੈਂ ਪਤਾ ਨਹੀਂ ਕੀ ਕਰ ਦਿੰਦਾ‘। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਰੇਆਮ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਪੰਜਾਬ ਪੁਲਿਸ, ਜਿਸ ਨੇ ਦੇਸ਼ ਵਿੱਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਅਤੇ ਜੋ ਅੱਜ ਨਸ਼ਿਆਂ ਖ਼ਿਲਾਫ਼ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਕੰਮ ਕਰ ਰਹੀ ਹੈ, ਉਸ ਨੂੰ ਇਸ ਤਰ੍ਹਾਂ ਅਪਮਾਨਿਤ ਕਰਨਾ ਬੇਹੱਦ ਸ਼ਰਮਨਾਕ ਹੈ।

ਪੰਨੂ ਨੇ ਰਵਨੀਤ ਬਿੱਟੂ ਨੂੰ ਉਨ੍ਹਾਂ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ ਬਿੱਟੂ ਜੀ, ਜੇਕਰ ਇਹ ਫੋਰਸ ਇੰਨੀ ਹੀ ਮਾੜੀ ਹੈ, ਤਾਂ ਤੁਸੀਂ ਇਹ ਕਿਵੇਂ ਭੁੱਲ ਗਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਤੁਹਾਡੇ ਆਪਣੇ ਸਗੇ ਭਰਾ ਦੀ ਪੰਜਾਬ ਪੁਲਿਸ ਵਿੱਚ ਭਰਤੀ ਤਰਸ ਦੇ ਅਧਾਰ ‘ਤੇ ਹੋਈ ਸੀ? ਉਸ ਸਮੇਂ ਤੁਹਾਡੇ ਭਰਾ ਲਈ ਉਮਰ, ਸਿਖਿਆ ਅਤੇ ਸਾਰੇ ਨਿਯਮ-ਕਾਨੂੰਨ ਬਦਲ ਦਿੱਤੇ ਗਏ ਸਨ। ਅੱਜ ਤੁਸੀਂ ਜਿਸ ਇੰਸਪੈਕਟਰ ਅਤੇ ਡੀਐੱਸਪੀ ਨੂੰ ਸ਼ਰੇਆਮ ਗਾਲ੍ਹਾਂ ਕੱਢ ਰਹੇ ਹੋ, ਉਹ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ ਆਪਣੀ ਯੋਗਤਾ ਨਾਲ ਉੱਥੇ ਪਹੁੰਚੇ ਹਨ। ਹੋ ਸਕਦਾ ਹੈ ਜਿਸ ਅਹੁਦੇ ‘ਤੇ ਤੁਹਾਡਾ ਭਰਾ ਬੈਠਾ ਹੈ, ਉਹ ਕਿਸੇ ਹੱਕਦਾਰ ਅਤੇ ਕਾਬਲ ਨੌਜਵਾਨ ਦਾ ਹੱਕ ਮਾਰ ਕੇ ਦਿੱਤੀ ਗਈ ਹੋਵੇ।

ਪੰਨੂ ਨੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਬਰਾਮਦਗੀ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਅੱਗੇ ਹੈ। ਜੇਕਰ ਬਿੱਟੂ ਵਿੱਚ ਹਿੰਮਤ ਹੈ, ਤਾਂ ਉਹ ਗੁਜਰਾਤ ਦੇ ਪੋਰਟ (ਬੰਦਰਗਾਹ) ‘ਤੇ ਫੜੇ ਜਾਣ ਵਾਲੇ ਉਸ ਨਸ਼ੇ ‘ਤੇ ਸਵਾਲ ਉਠਾਉਣ ਜਿਸ ਨੂੰ ਉੱਥੇ ‘ਚੂਹੇ ਖਾ ਜਾਂਦੇ ਹਨ‘। ਭਾਜਪਾ ਸ਼ਾਸਤ ਰਾਜਾਂ ਵਿੱਚ ਕਾਨੂੰਨ-ਵਿਵਸਥਾ ਦੀ ਜੋ ਬਦਹਾਲ ਸਥਿਤੀ ਹੈ, ਉਸ ‘ਤੇ ਗੱਲ ਕਰਨ ਦੀ ਬਜਾਏ ਬਿੱਟੂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਬਲਤੇਜ ਪੰਨੂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੀ ਸਮੁੱਚੀ ਪੁਲਿਸ ਫੋਰਸ ਅਤੇ ਅਧਿਕਾਰੀਆਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਪੁਲਿਸ ਦੇ ਮਨੋਬਲ ਨੂੰ ਤੋੜਨ ਦੀ ਭਾਜਪਾਈ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿੱਟੂ ਜੀ, ਪੰਜਾਬ ਦੇ ਲੋਕ ਵੱਡੇ ਦਿਲ ਵਾਲੇ ਹਨ ਅਤੇ ਮਾਫ਼ ਕਰਨਾ ਜਾਣਦੇ ਹਨ। ਜੇਕਰ ਤੁਹਾਡੇ ਤੋਂ ਇਹ ਹਰਕਤ ਅਣਜਾਣੇ ਵਿੱਚ ਹੋਈ ਹੈ, ਤਾਂ ਤੁਸੀਂ ਪੰਜਾਬ ਪੁਲਿਸ, ਮਹਿਲਾ ਅਧਿਕਾਰੀ ਅਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਮਾਤਾ-ਪਿਤਾ ਤੋਂ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗੋ ਅਤੇ ਜੇਕਰ ਇਹ ਸਭ ਤੁਸੀਂ ਜਾਣਬੁੱਝ ਕੇ ਆਪਣੀ ਘਟੀਆ ਰਾਜਨੀਤੀ ਚਮਕਾਉਣ ਲਈ ਕੀਤਾ ਹੈ, ਤਾਂ ਕਾਨੂੰਨ ਆਪਣਾ ਕੰਮ ਬਖ਼ੂਬੀ ਕਰਨਾ ਜਾਣਦਾ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰ ਦਿੱਤਾ ਹੈ।

ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਜਾ ਚੁੱਕਾ ਹੈ। ਭਾਜਪਾ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੀ ਕਿਸਾਨੀ ਲਈ ਘਾਤਕ ਹਨ, ਬਲਕਿ ਵਪਾਰ ਜਗਤ ਦਾ ਵੀ ਲੱਕ ਤੋੜ ਰਹੀਆਂ ਹਨ। ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਲੱਕ-ਤੋੜ ਮਹਿੰਗਾਈ ਦੇ ਬੋਝ ਹੇਠ ਦੱਬਿਆ ਗਿਆ ਹੈ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਰ ਕਿਸ ਮੂੰਹ ਨਾਲ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਲਈ ਵੋਟਾਂ ਮੰਗ ਰਹੇ ਹਨ? ਜਾਖੜ ਸਾਹਿਬ ਨੂੰ ਪੰਜਾਬ ਅਤੇ ਦੇਸ਼ ਦੀ ਜਨਤਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੇ ਦਾਮ 7.50 ਰੁਪਏ ਵਧਾਉਣ ਤੋਂ ਬਾਅਦ ਉਨ੍ਹਾਂ ਕੋਲ ਅਜਿਹੀ ਕਿਹੜੀ ਉਪਲਬਧੀ ਹੈ, ਜਿਸ ਨੂੰ ਲੈ ਕੇ ਉਹ ਪੰਜਾਬ ਦੇ ਲੋਕਾਂ ਵਿੱਚ ਜਾ ਰਹੇ ਹਨ। ਪੰਜਾਬ ਦੀ ਜਨਤਾ ਇਸ ਧੋਖੇ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਇਸ ਲੁੱਟ ਖ਼ਿਲਾਫ਼ ਚੋਣਾਂ ਵਿੱਚ ਭਾਜਪਾ ਨੂੰ ਉਸ ਦੀ ਸਹੀ ਜਗ੍ਹਾ ਦਿਖਾਏਗੀ।

‘ਆਪ’ ਆਗੂ ਨੇ ਅੱਗੇ ਕਿਹਾ ਕਿ ਪੰਜਾਬ ਸਿੱਧਾ ਕਿਸਾਨੀ ਨਾਲ ਸਬੰਧਤ ਸੂਬਾ ਹੈ ਅਤੇ ਸੂਬੇ ਵਿੱਚ ਜਲਦ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਅਹਿਮ ਸਮੇਂ ਤੋਂ ਠੀਕ ਪਹਿਲਾਂ ਕਿਸਾਨਾਂ ‘ਤੇ ਡੀਜ਼ਲ ਅਤੇ ਪੈਟਰੋਲ ਦਾ ਇਹ ਭਾਰੀ-ਭਰਕਮ ਬੋਝ ਪਾਉਣਾ ਕੇਂਦਰ ਸਰਕਾਰ ਦੀ ਸੋਚੀ-ਸਮਝੀ ਸਾਜ਼ਿਸ਼ ਹੈ। ਭਾਜਪਾ ਦੀ ਇਹ ਹਰਕਤ ਬਿਲਕੁਲ ਉਸੇ ਤਰ੍ਹਾਂ ਦੀ ਤਾਨਾਸ਼ਾਹੀ ਹੈ, ਜਿਸ ਤਰ੍ਹਾਂ ਕੇਂਦਰ ਸਰਕਾਰ ਪਹਿਲਾਂ 3 ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ। ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰਨ ਦੀ ਭਾਜਪਾ ਦੀ ਇਸ ਬੇਰਹਿਮ ਮਾਨਸਿਕਤਾ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਮੂੰਹ-ਤੋੜ ਜਵਾਬ ਦੇਣਗੇ।

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ
ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ‘ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ ਕਰ ਰਹੀ ਹੈ।

ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਾਰੋਬਾਰੀਆਂ, ਯੂਨੀਵਰਸਿਟੀਆਂ ਦੇ ਮਾਲਕਾਂ ਅਤੇ ਸਿਆਸੀ ਆਗੂਆਂ ‘ਤੇ ਪਹਿਲਾਂ ਕੇਂਦਰੀ ਏਜੰਸੀਆਂ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ ਜਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੋਈ ਅਗਲੀ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਵਿੱਚ ਭਾਜਪਾ ਦਾ ਇੱਕ ਸਟੈਂਡਰਡ ਸਿਆਸੀ ਮਾਡਲ ਬਣ ਗਿਆ ਹੈ। ਪਹਿਲਾਂ ਈਡੀ ਅਤੇ ਸੀਬੀਆਈ ਦੇ ਨੋਟਿਸ ਜਾਰੀ ਕੀਤੇ ਜਾਂਦੇ ਹਨ, ਫਿਰ ਦਬਾਅ ਬਣਾਇਆ ਜਾਂਦਾ ਹੈ, ਅਤੇ ਬਾਅਦ ਵਿੱਚ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ ਜੇਕਰ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ, ਤਾਂ ਉਨ੍ਹਾਂ ਖ਼ਿਲਾਫ਼ ਸਾਰੀ ਕਾਰਵਾਈ ਬੰਦ ਹੋ ਜਾਵੇਗੀ। ਭਾਜਪਾ ਸਿਆਸੀ ਪਸਾਰ ਲਈ ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੀ ਹੈ।

ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਅਤੇ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸੇ ਤਰ੍ਹਾਂ ਦਬਾਅ ਅਤੇ ਛਾਪੇਮਾਰੀ ਦੇ ਬਾਵਜੂਦ ‘ਆਪ’ ਆਗੂ ਸੰਜੀਵ ਅਰੋੜਾ ਭਾਜਪਾ ਅੱਗੇ ਨਹੀਂ ਝੁਕੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇੱਕ ਹੋਰ ਮਾਮਲੇ ਵਿੱਚ, ਗੌਰਵ ਬੱਗਾ ਨੂੰ ਦਲਾਲ ਕ੍ਰਿਸ਼ਾਨੂ ਮਾਮਲੇ ਵਿੱਚ ਸੀਬੀਆਈ ਦਾ ਨੋਟਿਸ ਮਿਲਿਆ ਸੀ ਅਤੇ ਕੁਝ ਹੀ ਦਿਨਾਂ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਆਪਣੀ ਪਾਰਟੀ ਦਾ ਵਿਸਥਾਰ ਕਰਨ ਦੀ ਇੰਨੀ ਕਾਹਲੀ ਵਿੱਚ ਹੈ ਕਿ ਕਥਿਤ ਤੌਰ ‘ਤੇ ਨੋਟਿਸ ਪਹਿਲਾਂ ਜਾਰੀ ਕੀਤੇ ਜਾਂਦੇ ਹਨ ਅਤੇ ਸੁਨੇਹੇ ਬਾਅਦ ਵਿੱਚ ਭੇਜੇ ਜਾਂਦੇ ਹਨ ਕਿ ਅਗਲੀ ਕਾਰਵਾਈ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਜਾਓ। ਭਾਜਪਾ ਦੇ ਆਪਣੇ ਸੋਸ਼ਲ ਮੀਡੀਆ ਪੇਜਾਂ ‘ਤੇ ਦਿਖਾਇਆ ਗਿਆ ਹੈ ਕਿ ਸੀਬੀਆਈ ਨੋਟਿਸ ਦਾ ਸਾਹਮਣਾ ਕਰਨ ਦੇ ਬਾਵਜੂਦ ਗੌਰਵ ਬੱਗਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਨਿਸ਼ਾਨਾ ਬਣਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸੁਨੀਲ ਜਾਖੜ ਨੇ ਕਦੇ ਦਾਅਵਾ ਕੀਤਾ ਸੀ ਕਿ ਭਾਜਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੀ ਸਿਆਸਤ ਤੋਂ ਉਖਾੜ ਸੁੱਟੇਗੀ। ਪਰ ਜਿਸ ਤਰ੍ਹਾਂ ਭਾਜਪਾ ਅੱਜ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ, ਉਸ ਤੋਂ ਉਸ ਦੀ ਦਬਾਅ, ਡਰ ਅਤੇ ਧਮਕਾਉਣ ਵਾਲੀ ਸਿਆਸਤ ਦਾ ਸਪੱਸ਼ਟ ਪਰਦਾਫਾਸ਼ ਹੁੰਦਾ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਵਿੱਚ ਦਿੱਤੇ ਗਏ ਹਾਲੀਆ ਬਿਆਨਾਂ ‘ਤੇ ਆੜੇ ਹੱਥੀਂ ਲੈਂਦਿਆਂ ਬਲਤੇਜ ਪੰਨੂ ਨੇ ਬਿੱਟੂ ਦੇ ਧੂਰੀ ਦੇ ਹਸਪਤਾਲ ਦੇ ਦੌਰੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਕੇਂਦਰੀ ਮੰਤਰੀ ਨੇ ਖ਼ੁਦ ਹਸਪਤਾਲ ਦੇ ਪ੍ਰਬੰਧਾਂ, ਕਰੀਬ 600 ਮਰੀਜ਼ਾਂ ਦੀ ਓਪੀਡੀ ਅਤੇ ਐਨਜੀਓ ਵੱਲੋਂ ਚਲਾਈਆਂ ਜਾ ਰਹੀਆਂ ਖਾਣ-ਪੀਣ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵੀਡੀਓ ਰਿਕਾਰਡ ਕੀਤੀਆਂ ਸਨ।

ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਖ਼ੁਦ ਮੰਨਿਆ ਕਿ ਉੱਥੇ ਉਨ੍ਹਾਂ ਦੇ ਨਾਲ ਆਏ ਕਰੀਬ 100 ਲੋਕਾਂ ਨੂੰ ਖਾਣਾ ਪਰੋਸਿਆ ਗਿਆ ਸੀ। ਪਰ ਬਾਹਰ ਆ ਕੇ ਉਨ੍ਹਾਂ ਨੇ ਦਾਅਵਾ ਕਰਨਾ ਸ਼ੁਰੂ ਕਰ ਦਿੱਤਾ ਕਿ ਹਸਪਤਾਲ ਵਿੱਚ ਕੋਈ ਮਰੀਜ਼ ਨਹੀਂ ਸੀ ਅਤੇ ਸਿਰਫ਼ ਅਵਾਰਾ ਕੁੱਤੇ ਮੌਜੂਦ ਸਨ। ਇਹ ਵਿਰੋਧੀ ਬਿਆਨ ਉਨ੍ਹਾਂ ਦੇ ਸਿਆਸੀ ਪਖੰਡ ਨੂੰ ਉਜਾਗਰ ਕਰਦੇ ਹਨ।

ਕੇਂਦਰੀ ਮੰਤਰੀ ਦੇ ਨਾਲ ਚੱਲਣ ਵਾਲੇ ਸ਼ਾਹੀ ਕਾਫ਼ਲੇ ‘ਤੇ ਸਵਾਲ ਉਠਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰ-ਵਾਰ ਫ਼ਜ਼ੂਲ ਖ਼ਰਚੇ ਘਟਾਉਣ ਦੀ ਗੱਲ ਕਰਦੇ ਹਨ, ਪਰ ਰਵਨੀਤ ਸਿੰਘ ਬਿੱਟੂ ਆਪਣੇ ਕਾਫ਼ਲੇ ਵਿੱਚ ਕਰੀਬ 50 ਗੱਡੀਆਂ ਲੈ ਕੇ ਘੁੰਮਦੇ ਹਨ। ਭਾਜਪਾ ਆਗੂਆਂ ਨੂੰ ਪਹਿਲਾਂ ਉਹ ਖ਼ੁਦ ਕਰਨਾ ਚਾਹੀਦਾ ਹੈ ਜਿਸਦਾ ਉਹ ਉਪਦੇਸ਼ ਦਿੰਦੇ ਹਨ।

ਰਵਨੀਤ ਸਿੰਘ ਬਿੱਟੂ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈਐਸਆਈ ਏਜੰਟ ਕਹਿਣ ਵਾਲੇ ਬਿਆਨ ਦੀ ਨਿਖੇਧੀ ਕਰਦਿਆਂ ਬਲਤੇਜ ਪੰਨੂ ਨੇ ਇਸ ਦੋਸ਼ ਨੂੰ ਗ਼ੈਰ-ਜ਼ਿੰਮੇਵਾਰਾਨਾ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ, “ਅਜਿਹੇ ਬਿਆਨ ਨਾ ਸਿਰਫ਼ ਇੱਕ ਲੋਕਤੰਤਰੀ ਤਰੀਕੇ ਨਾਲ ਚੁਣੇ ਗਏ ਮੁੱਖ ਮੰਤਰੀ ਦਾ ਅਪਮਾਨ ਹਨ, ਸਗੋਂ ਪੰਜਾਬ ਦੇ ਸਮੁੱਚੇ ਲੋਕਾਂ ਦਾ ਵੀ ਅਪਮਾਨ ਹਨ। ਪੰਜਾਬੀਆਂ ਨੇ ਹਮੇਸ਼ਾ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਹ ਕਦੇ ਵੀ ਦੇਸ਼ ਨਾਲ ਗ਼ੱਦਾਰੀ ਨਹੀਂ ਕਰ ਸਕਦੇ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਅੱਤਵਾਦੀ ਹਮਲਿਆਂ ‘ਤੇ ਸਵਾਲ ਉਠਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੁਲਵਾਮਾ ਅਤੇ ਪਹਿਲਗਾਮ ਵਰਗੇ ਹਮਲਿਆਂ ਲਈ ਕੌਣ ਜ਼ਿੰਮੇਵਾਰ ਸੀ ਅਤੇ ਉਨ੍ਹਾਂ ਘਟਨਾਵਾਂ ਦਾ ਪੂਰਾ ਸੱਚ ਅਜੇ ਤੱਕ ਲੋਕਾਂ ਦੇ ਸਾਹਮਣੇ ਕਿਉਂ ਨਹੀਂ ਆਇਆ।

ਪਠਾਨਕੋਟ ਅੱਤਵਾਦੀ ਹਮਲੇ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਉਸ ਦੌਰਾਨ ਪਾਕਿਸਤਾਨ ਦੀ ਆਈਐਸਆਈ ਨੂੰ ਵੀ ਜਾਂਚ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਗਿਆ ਸੀ। ਭਾਜਪਾ ਆਗੂਆਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਈਐਸਆਈ ਨੇ ਕੀ ਭੂਮਿਕਾ ਨਿਭਾਈ ਅਤੇ ਕੀ ਕਦੇ ਭਾਰਤ ਦੇ ਲੋਕਾਂ ਸਾਹਮਣੇ ਕੋਈ ਰਿਪੋਰਟ ਪੇਸ਼ ਕੀਤੀ ਗਈ ਸੀ।

ਬਲਤੇਜ ਪੰਨੂ ਨੇ ਅਰੂਸਾ ਆਲਮ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ‘ਤੇ ਅਰੂਸਾ ਆਲਮ ਦੇ ਰਹਿਣ ਅਤੇ ਉਸਦੇ ਆਈਐਸਆਈ ਨਾਲ ਕਥਿਤ ਸਬੰਧਾਂ ਬਾਰੇ ਵਾਰ-ਵਾਰ ਸਵਾਲ ਉਠਾਏ ਗਏ ਸਨ। ਰਵਨੀਤ ਸਿੰਘ ਬਿੱਟੂ ਉਸ ਸਮੇਂ ਕਾਂਗਰਸ ਦੇ ਸੰਸਦ ਮੈਂਬਰ ਸਨ। ਉਹ ਉਦੋਂ ਚੁੱਪ ਕਿਉਂ ਰਹੇ? ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਹੁਣ ਇਸ ਮਾਮਲੇ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਮਾਨ ਦਾ ਬਚਾਅ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਭਾਜਪਾ ਆਗੂਆਂ ਤੋਂ ਦੇਸ਼ ਭਗਤੀ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਪੰਜਾਬ ਦੀ ਭਲਾਈ ਲਈ ਅਣਥੱਕ ਕੰਮ ਕਰਨ ਵਾਲੇ ਵਿਅਕਤੀ ‘ਤੇ ਆਈਐਸਆਈ ਏਜੰਟ ਦਾ ਲੇਬਲ ਨਹੀਂ ਲਗਾਇਆ ਜਾ ਸਕਦਾ।

ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ‘ਤੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ ਸੰਭਾਲ, ਨਹਿਰੀ ਪਾਣੀ ਦੀ ਸਪਲਾਈ, ਬੁਨਿਆਦੀ ਢਾਂਚੇ, ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ ਅਤੇ ਨਾਗਰਿਕਾਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੇ ਖੇਤਰ ਵਿੱਚ ਵਿਆਪਕ ਕੰਮ ਕੀਤਾ ਹੈ। ਭਾਜਪਾ ਆਗੂਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਲੋਕ ਭਲਾਈ ਦੇ ਇਹ ਕਾਰਜ ਕਰਨ ਵਾਲੇ ਮੁੱਖ ਮੰਤਰੀ ਨੂੰ ਦੇਸ਼ ਵਿਰੋਧੀ ਕਿਵੇਂ ਕਿਹਾ ਜਾ ਸਕਦਾ ਹੈ।

ਰਵਨੀਤ ਸਿੰਘ ਬਿੱਟੂ ਤੋਂ ਮੁਆਫ਼ੀ ਦੀ ਮੰਗ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬੀ ਆਪਣੇ ਲੋਕਤੰਤਰੀ ਤਰੀਕੇ ਨਾਲ ਚੁਣੇ ਗਏ ਮੁੱਖ ਮੰਤਰੀ ਦੇ ਅਜਿਹੇ ਬਿਨਾਂ ਸਬੂਤ ਦੇ ਅਪਮਾਨ ਨੂੰ ਬਰਦਾਸ਼ਤ ਨਹੀਂ ਕਰਨਗੇ। ਰਵਨੀਤ ਸਿੰਘ ਬਿੱਟੂ ਨੂੰ ਜਾਂ ਤਾਂ ਆਪਣੇ ਦੋਸ਼ਾਂ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ ਜਾਂ ਫਿਰ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ।

ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ ‘ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁਣ ਫੌਜੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਹਿਮੀਅਤ ਘਟਾ ਕੇ ਕੇਂਦਰ ਨੇ ਆਪਣੀ ਸੰਕੀਰਣ ਸੋਚ ਦਾ ਇੱਕ ਹੋਰ ਸਬੂਤ ਪੇਸ਼ ਕਰ ਦਿੱਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਭਾਸ਼ਾ ਦੇ ਵਿਰੋਧ ਵਿੱਚ ਨਹੀਂ ਹਾਂ, ਪਰ ਪੰਜਾਬ ਦੀ ਧਰਤੀ ‘ਤੇ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ ‘ਤੇ ਧੱਕਣਾ ਬਰਦਾਸ਼ਤ ਤੋਂ ਬਾਹਰ ਹੈ। ਅਸੀਂ ਆਪਣੀ ‘ਮਾਂ ਬੋਲੀ’ ਨੂੰ ਪਹਿਲ ਦੇਣ ਵਾਲੇ ਲੋਕ ਹਾਂ ਅਤੇ ਇਸ ਦੇ ਮਾਨ-ਸਨਮਾਨ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਅੜਨ ਅਤੇ ਲੜਨ ਲਈ ਤਿਆਰ ਹਾਂ। ਇਹ ਫੈਸਲਾ ਨਾ ਸਿਰਫ ਭਾਸ਼ਾਈ ਵਿਤਕਰਾ ਹੈ, ਸਗੋਂ ਪੰਜਾਬ ਦੀਆਂ ਸੱਭਿਆਚਾਰਕ ਜੜ੍ਹਾਂ ਨੂੰ ਕੱਟਣ ਦੀ ਇੱਕ ਡੂੰਘੀ ਸਾਜ਼ਿਸ਼ ਹੈ।

ਪੰਨੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਪੰਜਾਬੀ ਆਪਣੀ ਮਾਂ ਬੋਲੀ ਦੇ ਅਪਮਾਨ ਖਿਲਾਫ ਹਮੇਸ਼ਾ ਇੱਕਜੁੱਟ ਰਹੇ ਹਨ ਅਤੇ ਭਵਿੱਖ ਵਿੱਚ ਵੀ ਕੇਂਦਰ ਦੀਆਂ ਇਨ੍ਹਾਂ ਤਾਨਾਸ਼ਾਹੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਜਾਰੀ ਰਹੇਗਾ।

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ‘ ਅਤੇ ‘ਗੈਂਗਸਟਰਾਂ ‘ਤੇ ਵਾਰ‘ ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ।

ਗੈਂਗਸਟਰਾਂ ‘ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ ‘ਵੌਇਸ ਬੈਂਕ‘ ਤਿਆਰ ਕੀਤਾ ਹੈ ਜਿਸ ਵਿੱਚ 84,000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਪੁਰਾਣੇ ਧਮਾਕਿਆਂ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਇਹ ਸਾਰੀਆਂ ਗ੍ਰਿਫ਼ਤਾਰੀਆਂ ਇਸੇ ਤਕਨੀਕ ਦੀ ਮਦਦ ਨਾਲ ਸੰਭਵ ਹੋ ਸਕੀਆਂ ਹਨ।

ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਕੋਲ ਹੁਣ ਦੁਨੀਆ ਭਰ ਵਿੱਚ ਸਰਗਰਮ ਲਗਭਗ 3 ਲੱਖ 90 ਹਜ਼ਾਰ ਤੋਂ ਵੱਧ ਅਪਰਾਧੀਆਂ ਦਾ ਵਿਸ਼ਾਲ ਡਾਟਾਬੇਸ ਉਪਲਬਧ ਹੈ। ਵੌਇਸ ਰੈਕੋਗਨੀਸ਼ਨ ਸਿਸਟਮ ਦੀ ਮਦਦ ਨਾਲ ਹੁਣ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਮਹਿਜ਼ ਕੁਝ ਹੀ ਮਿੰਟਾਂ ਵਿੱਚ ਲਗਾ ਲਿਆ ਜਾਵੇਗਾ।

ਪੰਨੂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਾ ਹੁਣ ਬਚ ਨਹੀਂ ਸਕੇਗਾ। ਸੂਬੇ ਦੀ ਹਾਈ-ਟੈਕ ਪੁਲਿਸ ਇਸ ਐਡਵਾਂਸ ਟੈਕਨਾਲੋਜੀ ਦੀ ਮਦਦ ਨਾਲ ਹਰ ਅਪਰਾਧੀ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਕੱਢੇਗੀ।

ਨਸ਼ੇ ਅਤੇ ਗੈਂਗਸਟਰਵਾਦ ਵਿਰੁੱਧ ‘ਆਪ‘ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਪਿਛਲੇ 427 ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਨਾ ਸਿਰਫ਼ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ, ਸਗੋਂ ਨਸ਼ਾ ਤਸਕਰਾਂ ਦਾ ਲੱਕ ਵੀ ਤੋੜਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਨਸ਼ੇ ਦੀ ਕਾਲੀ ਕਮਾਈ ਨਾਲ ਆਲੀਸ਼ਾਨ ਮਹਿਲ ਉਸਾਰੇ ਹਨ, ਉਨ੍ਹਾਂ ‘ਤੇ ਸਰਕਾਰ ਦਾ ‘ਪੀਲਾ ਪੰਜਾ‘ (ਬੁਲਡੋਜ਼ਰ) ਲਗਾਤਾਰ ਚੱਲ ਰਿਹਾ ਹੈ। ਇਹ ਮੁਹਿੰਮ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ*
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ ‘ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

ਅਮਿਤ ਸ਼ਾਹ ਰਾਘਵ ਚੱਢਾ ਨੂੰ ਮੋਹਰਾ ਬਣਾ ਕੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੇ ਹਨ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਸੰਸਦ ਮੈਂਬਰਾਂ ਕੋਲੋਂ ਦਲ-ਬਦਲੀ ਕਰਵਾ ਕੇ ‘ਆਪ’ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਕੀਤਾ ਹੈ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਅਮਿਤ ਸ਼ਾਹ ਰਾਘਵ ਚੱਢਾ ਨੂੰ ਇੱਕ ਮੋਹਰੇ ਵਜੋਂ ਵਰਤ ਕੇ ‘ਆਪ’ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਅੰਦਰ ਅਜਿਹੀਆਂ ਭਰੋਸੇਯੋਗ ਰਿਪੋਰਟਾਂ ਹਨ ਕਿ ਅਮਿਤ ਸ਼ਾਹ ਨੇ ਰਾਘਵ ਚੱਢਾ ਨੂੰ ਕੇਂਦਰੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ, ਜੇਕਰ ਉਹ ਘੱਟੋ-ਘੱਟ ਸੱਤ ‘ਆਪ’ ਸੰਸਦ ਮੈਂਬਰਾਂ ਨੂੰ ਤੋੜ ਕੇ ਨਵੀਂ ਪਾਰਟੀ ਬਣਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਸਰਪ੍ਰਸਤੀ ਹੇਠ ਰਾਘਵ ਚੱਢਾ ਰਾਹੀਂ ਇੱਕ ਨਵੀਂ ਪਾਰਟੀ ਬਣਾਈ ਜਾ ਰਹੀ ਹੈ ਅਤੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਇਸ ਵਿੱਚ ਸ਼ਾਮਲ ਕਰਨ ਲਈ ਲਾਲਚ ਦਿੱਤੇ ਜਾ ਰਹੇ ਹਨ। ਸਾਡੇ ਸੰਸਦ ਮੈਂਬਰਾਂ ‘ਤੇ ਈਡੀ ਦੇ ਝੂਠੇ ਛਾਪਿਆਂ ਅਤੇ ਡਰਾਉਣ-ਧਮਕਾਉਣ ਦੀਆਂ ਚਾਲਾਂ ਰਾਹੀਂ ਦਬਾਅ ਪਾਇਆ ਜਾ ਰਿਹਾ ਹੈ।

ਰਾਘਵ ਚੱਢਾ ‘ਤੇ ਸਿੱਧਾ ਹਮਲਾ ਕਰਦਿਆਂ ਪੰਨੂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਮਾਣ-ਸਤਿਕਾਰ ਦਿੱਤਾ ਅਤੇ ਛੋਟੀ ਉਮਰ ਵਿੱਚ ਹੀ ਸੰਸਦ ਵਿੱਚ ਭੇਜਿਆ, ਪਰ ਉਨ੍ਹਾਂ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬੀ ਦਿਲ ਖੋਲ੍ਹ ਕੇ ਪਿਆਰ ਕਰਨਾ ਜਾਣਦੇ ਹਨ, ਪਰ ਉਹ ਗੱਦਾਰਾਂ ਨਾਲ ਨਜਿੱਠਣਾ ਵੀ ਚੰਗੀ ਤਰ੍ਹਾਂ ਜਾਣਦੇ ਹਨ।

ਬਲਤੇਜ ਪੰਨੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬੀਆਂ ਨਾਲ ਦੁਸ਼ਮਣੀ ਨਾ ਲਓ, ਇਹ ਬਹੁਤ ਮਹਿੰਗੀ ਪਵੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਭਾਜਪਾ ਨੇ ਵਾਰ-ਵਾਰ ਉਨ੍ਹਾਂ ਸੂਬਿਆਂ ਵਿੱਚ ਸਰਕਾਰਾਂ ਡੇਗਣ ਦੀ ਕੋਸ਼ਿਸ਼ ਕੀਤੀ ਹੈ ਜਿੱਥੇ ਉਸਦੀ ਸੱਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿੱਚ ਫੇਲ੍ਹ ਹੋਏ ਅਤੇ ਪੰਜਾਬ ਵਿੱਚ ਵੀ ਫੇਲ੍ਹ ਹੋਏ, ਕਿਉਂਕਿ ‘ਆਪ’ ਆਗੂ ਅਤੇ ਵਿਧਾਇਕ ਇੱਕ ਮਿਸ਼ਨ ਲਈ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਤੋੜਿਆ ਨਹੀਂ ਜਾ ਸਕਦਾ।

ਪੰਜਾਬ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਵੀ ਇਸ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਨੂੰ ਪੈਸੇ ਅਤੇ ਝੂਠੇ ਵਾਅਦਿਆਂ ਦਾ ਲਾਲਚ ਦਿੱਤਾ ਗਿਆ, ਪਰ ਕੁਝ ਵੀ ਹਾਸਲ ਨਹੀਂ ਹੋਇਆ ਕਿਉਂਕਿ ਸਾਡੇ ਆਗੂ ਲੋਕ ਸੇਵਾ ਲਈ ਸਮਰਪਿਤ ਹਨ।

ਈਡੀ ਦੀਆਂ ਕਾਰਵਾਈਆਂ ਬਾਰੇ ਪੰਨੂ ਨੇ ਕਿਹਾ ਕਿ ਸੰਸਦ ਮੈਂਬਰਾਂ ‘ਤੇ ਹੋ ਰਹੇ ਛਾਪੇ ਸਿਰਫ਼ ਦਬਾਅ ਬਣਾਉਣ ਦੀ ਰਣਨੀਤੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਸੰਸਦ ਮੈਂਬਰ ਕਾਰੋਬਾਰੀ ਹਨ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਕਦੇ ਅਜਿਹੇ ਛਾਪੇ ਨਹੀਂ ਮਾਰੇ ਗਏ, ਜੋ ਸਾਫ਼ ਤੌਰ ‘ਤੇ ਰਾਜਨੀਤੀ ਤੋਂ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਭਾਜਪਾ ਦੇ ਏਜੰਡੇ ਨੂੰ ਪੂਰਾ ਕਰਨ ਲਈ ਸਰਗਰਮ ਹੋ ਜਾਂਦੀਆਂ ਹਨ।

‘ਆਪ’ ਲੀਡਰਸ਼ਿਪ ਵਿਰੁੱਧ ਕੇਸਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਆਗੂਆਂ ‘ਤੇ ਝੂਠੇ ਦੋਸ਼ ਲਗਾਏ ਗਏ, ਪਰ ਅਦਾਲਤਾਂ ਵਿੱਚ ਕੁਝ ਵੀ ਸਾਬਤ ਨਹੀਂ ਹੋਇਆ। ਪੰਨੂ ਨੇ ਦੁਹਰਾਇਆ ਕਿ ਹੁਣ ਸੰਸਦ ਵਿੱਚ ‘ਆਪ’ ਦੀ ਆਵਾਜ਼ ਨੂੰ ਦਬਾਉਣ ਲਈ ਅਮਿਤ ਸ਼ਾਹ ਸਿੱਧੇ ਤੌਰ ‘ਤੇ ਇਸ ਸਾਜ਼ਿਸ਼ ਦੀ ਅਗਵਾਈ ਕਰ ਰਹੇ ਹਨ, ਪਰ ਇਹ ਸਫਲ ਨਹੀਂ ਹੋਵੇਗੀ।

ਭਾਜਪਾ ‘ਤੇ ਤੰਜ ਕੱਸਦਿਆਂ ਪੰਨੂ ਨੇ ਕਿਹਾ ਕਿ ਭਾਜਪਾ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ, ਪਰ ਜਿਸ ਤਰ੍ਹਾਂ ਉਹ ਪੰਜਾਬ ਅਤੇ ਇਸਦੇ ਲੋਕਾਂ ‘ਤੇ ਹਮਲੇ ਕਰ ਰਹੇ ਹਨ, ਪੰਜਾਬੀ ਉਨ੍ਹਾਂ ਨੂੰ ਕਦੇ ਸਵੀਕਾਰ ਨਹੀਂ ਕਰਨਗੇ।

ਅੰਤ ਵਿੱਚ ਉਨ੍ਹਾਂ ਕਿਹਾ ਕਿ ‘ਆਪ’ ਨੇ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੰਮ ਕਰਕੇ ਰਾਜਨੀਤੀ ਦਾ ਬਿਰਤਾਂਤ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਗੁਜਰਾਤ ਵਿੱਚ ਵਧਦੀ ਲੋਕਪ੍ਰਿਯਤਾ ਨੇ ਅਮਿਤ ਸ਼ਾਹ ਨੂੰ ਘਬਰਾਹਟ ਵਿੱਚ ਪਾ ਦਿੱਤਾ ਹੈ। ਪੰਨੂ ਨੇ ਸਪੱਸ਼ਟ ਕੀਤਾ ਕਿ ‘ਆਪ’ ਦੇ ਸੰਸਦ ਮੈਂਬਰ ਈਡੀ ਜਾਂ ਸੀਬੀਆਈ ਤੋਂ ਨਹੀਂ ਡਰਦੇ ਅਤੇ ਪੰਜਾਬੀ ਅਜਿਹੀਆਂ ਧਮਕੀਆਂ ਦਾ ਮੂੰਹਤੋੜ ਜਵਾਬ ਦੇਣਗੇ।

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ‘ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026’ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ।

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ ‘ਤੇ ਬਹੁਤ ਕੁਝ ਬਿਆਨ ਕਰਦੀ ਹੈ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਸੀ, ਤਾਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਸਿਆਸੀ ਬਿਆਨਬਾਜ਼ੀ ਕਹਿ ਕੇ ਖਾਰਜ ਕਰ ਦਿੱਤਾ ਸੀ। ਉਹ ਕਹਿੰਦੇ ਸਨ, ‘ਕਾਨੂੰਨ ਲਿਆਓ, ਫਿਰ ਦੇਖਾਂਗੇ। ਅੱਜ ਇਹ ਕਾਨੂੰਨ ਨਾ ਸਿਰਫ਼ ਪਾਸ ਹੋ ਗਿਆ ਹੈ ਬਲਕਿ ਪੂਰੀ ਤਰ੍ਹਾਂ ਲਾਗੂ ਵੀ ਹੋ ਚੁੱਕਾ ਹੈ, ਅਤੇ ਉਹੀ ਲੋਕ ਹੁਣ ਸ਼ਾਂਤ ਹੋ ਗਏ ਹਨ।

ਬਲਤੇਜ ਪੰਨੂ ਨੇ ਦੱਸਿਆ ਕਿ ਇਹ ਬਿੱਲ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤਾ ਗਿਆ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ‘ਤੇ ਪੂਰਾ ਦਿਨ ਚੱਲੀ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਇਹ ਸੈਸ਼ਨ ਸਿਰਫ਼ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਬੁਲਾਇਆ ਗਿਆ ਸੀ, ਫਿਰ ਵੀ ਕੁਝ ਲੋਕਾਂ ਨੇ ਇਸ ਵਿਸ਼ੇਸ਼ ਇਜਲਾਸ ਨੂੰ ਬੁਲਾਉਣ ਦੇ ਇਰਾਦੇ ‘ਤੇ ਵੀ ਸਵਾਲ ਚੁੱਕੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਆਗੂਆਂ ਵੱਲੋਂ ਵਾਰ-ਵਾਰ ਇਹ ਸ਼ੰਕੇ ਪੈਦਾ ਕੀਤੇ ਜਾ ਰਹੇ ਸਨ ਕਿ ਰਾਜਪਾਲ ਬਿੱਲ ਨੂੰ ਮਨਜ਼ੂਰੀ ਨਹੀਂ ਦੇਣਗੇ ਜਾਂ ਇਸ ਨੂੰ ਰਾਸ਼ਟਰਪਤੀ ਦੀ ਸਹਿਮਤੀ ਲਈ ਰੋਕ ਦਿੱਤਾ ਜਾਵੇਗਾ। ਅਜਿਹੇ ਸਾਰੇ ਦਾਵਿਆਂ ਦੇ ਉਲਟ, ਰਾਜਪਾਲ ਨੇ ਬਿਨਾਂ ਦੇਰੀ ਬਿੱਲ ‘ਤੇ ਦਸਤਖਤ ਕੀਤੇ ਹਨ ਅਤੇ ਇਹ ਹੁਣ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ ਅਤੇ ਇਹ ਕਾਨੂੰਨ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਹੈ।

ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਨਵਾਂ ਕਾਨੂੰਨ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾਵਾਂ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਸਮੇਤ ਸਖ਼ਤ ਉਪਬੰਧ ਕੀਤੇ ਗਏ ਹਨ, ਜੋ ਸਜ਼ਾ ਅਤੇ ਡਰ ਦੋਵੇਂ ਯਕੀਨੀ ਬਣਾਉਂਦੇ ਹਨ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਅਦਬੀ ‘ਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਵਿੱਚ ਅਸਫਲ ਰਹੀ, ਹਾਲਾਂਕਿ ਉਹ ਅਜਿਹੇ ਬਿੱਲ ਲਿਆਏ ਸਨ ਜੋ ਕਦੇ ਕਾਨੂੰਨ ਬਣਨ ਦੇ ਮਕਸਦ ਨਾਲ ਨਹੀਂ ਸਨ ਲਿਆਂਦੇ ਗਏ। ਉਨ੍ਹਾਂ ਨੇ ਯਕੀਨੀ ਬਣਾਇਆ ਕਿ ਸਿਆਸੀ ਲਾਹੇ ਲਈ ਇਹ ਮੁੱਦਾ ਜਿਉਂਦਾ ਰਹੇ। ਕੁਝ ਲੋਕਾਂ ਨੇ ਇਸ ਮੁੱਦੇ ‘ਤੇ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਅਤੇ ਉਹ ਚਾਹੁੰਦੇ ਸਨ ਕਿ ਇਹ ਸਿਲਸਿਲਾ ਜਾਰੀ ਰਹੇ।

ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਚਾਹੇ 2015 ਦੀਆਂ ਘਟਨਾਵਾਂ ਹੋਣ, 1986 ਵਿੱਚ ਨਕੋਦਰ ਦੀ ਘਟਨਾ ਹੋਵੇ ਜਾਂ 1978 ਦੀ, ਸਭ ਜਾਣਦੇ ਹਨ ਕਿ ਉਸ ਸਮੇਂ ਕੌਣ ਸੱਤਾ ਵਿੱਚ ਸੀ ਅਤੇ ਉਹ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਕਿਵੇਂ ਅਸਫਲ ਰਹੇ। 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦੌਰਾਨ, ਵਾਰ-ਵਾਰ ਉਕਸਾਵੇ ਅਤੇ ਧਮਕੀਆਂ ਦੇ ਬਾਵਜੂਦ, ਤਤਕਾਲੀ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਵਿੱਚ ਅਸਫਲ ਰਹੀ। ਮਹੀਨਿਆਂ ਬੱਧੀ ਅਪਮਾਨਜਨਕ ਭਾਸ਼ਾ ਵਾਲੇ ਪੋਸਟਰ ਲੱਗੇ ਰਹੇ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਬਲਤੇਜ ਪੰਨੂ ਨੇ ਪਿਛਲੀਆਂ ਸਰਕਾਰਾਂ ਵੱਲੋਂ ਜਾਂਚ ਦੇ ਤਰੀਕਿਆਂ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਰਗੇ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਅਣਗੌਲਿਆ ਕੀਤਾ ਗਿਆ। ਗੰਭੀਰ ਨਤੀਜਿਆਂ ਨੂੰ ਮਾਮੂਲੀ ਬਣਾ ਦਿੱਤਾ ਗਿਆ ਅਤੇ ਰਿਪੋਰਟਾਂ ਦੀਆਂ ਕਾਪੀਆਂ ਜਨਤਕ ਤੌਰ ‘ਤੇ ਕੌਡੀਆਂ ਦੇ ਭਾਅ ਵੰਡੀਆਂ ਗਈਆਂ।

ਕਾਨੂੰਨ ਬਣਾਉਣ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਬਿੱਲ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਕਾਨੂੰਨੀ ਮਾਹਿਰਾਂ ਅਤੇ ਧਾਰਮਿਕ ਆਗੂਆਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ। ਇਹ ਕੋਈ ਜਲਦਬਾਜ਼ੀ ਵਿੱਚ ਲਿਆ ਗਿਆ ਫੈਸਲਾ ਨਹੀਂ ਸੀ, ਸਗੋਂ ਸਖ਼ਤ ਸਜ਼ਾ ਅਤੇ ਡਰ ਪੈਦਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਕਾਨੂੰਨ ਬਣਨ ਤੋਂ ਬਾਅਦ ਵੀ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਨਾ ਹੀ ਇਸ ਦੀ ਲੀਡਰਸ਼ਿਪ ਨੇ ਇਸ ਦੇ ਸਮਰਥਨ ਜਾਂ ਵਿਰੋਧ ਵਿੱਚ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ ਵੀ ਓਨੀ ਹੀ ਚਿੰਤਾਜਨਕ ਹੈ। ਐਸਜੀਪੀਸੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਨਾ ਕਰਨਾ ਸਿਆਸੀ ਦਬਾਅ ਅਤੇ ਸਪੱਸ਼ਟਤਾ ਦੀ ਘਾਟ ਨੂੰ ਦਰਸਾਉਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦਾ ਇਕਲੌਤਾ ਵਿਧਾਇਕ ਵੀ ਵਿਧਾਨ ਸਭਾ ਦੇ ਉਸ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਨਹੀਂ ਹੋਇਆ ਜਿੱਥੇ ਇਹ ਬਿੱਲ ਪਾਸ ਕੀਤਾ ਗਿਆ ਸੀ। ਇਹ ਇਤਿਹਾਸ ਵਿੱਚ ਦਰਜ ਹੋਵੇਗਾ ਕਿ ਕੌਣ ਗੁਰੂ ਗ੍ਰੰਥ ਸਾਹਿਬ ਦੀ ਮਰਯਾਦਾ ਦੀ ਰਾਖੀ ਲਈ ਖੜ੍ਹਾ ਸੀ ਅਤੇ ਕਿਸ ਨੇ ਗੈਰ-ਹਾਜ਼ਰ ਰਹਿਣਾ ਚੁਣਿਆ।

ਬਲਤੇਜ ਪੰਨੂ ਨੇ ਕਿਹਾ ਕਿ 13 ਅਪ੍ਰੈਲ ਨੂੰ ਬਿੱਲ ਪੇਸ਼ ਹੋਣ ਤੋਂ ਲੈ ਕੇ 17 ਅਪ੍ਰੈਲ ਨੂੰ ਰਾਜਪਾਲ ਦੀ ਸਹਿਮਤੀ ਅਤੇ 20 ਅਪ੍ਰੈਲ ਤੱਕ ਨੋਟੀਫਿਕੇਸ਼ਨ ਜਾਰੀ ਹੋਣਾ ‘ਆਪ’ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ। ਸਿਰਫ਼ ਕੁਝ ਹੀ ਦਿਨਾਂ ਵਿੱਚ ਇਸ ਕਾਨੂੰਨ ਨੇ ਪੂਰਾ ਰੂਪ ਲੈ ਲਿਆ ਅਤੇ ਲਾਗੂ ਹੋ ਗਿਆ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਸੁਖਬੀਰ ਸਿੰਘ ਬਾਦਲ ਦੀ ਚੁੱਪ ਦੱਸਦੀ ਹੈ ਕਿ ਉਹ ਪੰਜਾਬ ਅਤੇ ਇਸ ਦੀਆਂ ਧਾਰਮਿਕ ਭਾਵਨਾਵਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਬਜਾਏ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਰਾਖੀ ਕਰਨ ‘ਤੇ ਜ਼ਿਆਦਾ ਕੇਂਦਰਿਤ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੰਗੇ ਨਤੀਜੇ, 80% ਸਫਲਤਾ ਨਾਲ ਲੋਕ-ਪੁਲਿਸ ਸਾਂਝ ਨੇ ਤਸਕਰਾਂ ਦੀ ਕਮਰ ਤੋੜੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਮਿਲ ਰਹੀ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਜਲਦੀ ਹੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹੋਣ ਵੱਲ ਵੱਧ ਰਿਹਾ ਹੈ। ਸਰਕਾਰ ਅਤੇ ਲੋਕਾਂ ਦੇ ਇਸ ਮਜ਼ਬੂਤ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਖ਼ਿਲਾਫ਼ ਚੱਲ ਰਹੀ ਇਸ ਜੰਗ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਲਗਭਗ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਵੀ ਦੱਸਦੇ ਹਨ ਕਿ ਇਹ ਮੁਹਿੰਮ ਕਿੰਨੀ ਗੰਭੀਰਤਾ ਨਾਲ ਚੱਲ ਰਹੀ ਹੈ। ਹੁਣ ਤੱਕ 2569 ਕਿਲੋਗ੍ਰਾਮ ਹੈਰੋਇਨ, 0.37 ਕਿਲੋਗ੍ਰਾਮ ਸਮੈਕ, 748 ਕਿਲੋਗ੍ਰਾਮ ਅਫੀਮ, 35,058 ਕਿਲੋਗ੍ਰਾਮ ਭੁੱਕੀ, 898 ਕਿਲੋਗ੍ਰਾਮ ਗਾਂਜਾ ਅਤੇ 4599 ਕਿਲੋਗ੍ਰਾਮ ਕੋਕੀਨ ਬਰਾਮਦ ਕਰਕੇ ਵੱਡੇ ਡਰੱਗ ਨੈੱਟਵਰਕ ਨੂੰ ਤਬਾਹ ਕੀਤਾ ਗਿਆ ਹੈ।

ਬਲਤੇਜ ਪੰਨੂ ਨੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਭਾਗੀਦਾਰੀ ਦੀ ਖਾਸ ਤੌਰ ‘ਤੇ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ (VDCs) ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਖਾਸ ਮੋਬਾਈਲ ਐਪ ਰਾਹੀਂ ਸਭ ਤੋਂ ਵੱਧ ਜਾਣਕਾਰੀ ਪੁਲਿਸ ਤੱਕ ਪਹੁੰਚ ਰਹੀ ਹੈ, ਜਿਸ ਦੀ ਸਫਲਤਾ ਦਰ 80 ਫੀਸਦੀ ਤੋਂ ਵੱਧ ਹੈ।

ਪੰਨੂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਦਰਜ ਹੋ ਰਹੀਆਂ ਐਫਆਈਆਰ ਅਤੇ ਹੋ ਰਹੀ ਬਰਾਮਦਗੀ ਦੇ ਪਿੱਛੇ ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦਾ ਸਹਿਯੋਗ ਸਭ ਤੋਂ ਵੱਡਾ ਕਾਰਨ ਹੈ। ਇਹ ਮੁਹਿੰਮ ‘ਰੰਗਲਾ ਪੰਜਾਬ’ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।

ਅਕਾਲੀ ਨੇਤਾ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੀ ‘ਪੰਜਾਬ ਬਚਾਓ’ ਮੁਹਿੰਮ ਦੀ ਖੋਲ੍ਹੀ ਪੋਲ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਿਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਦੁੱਖ-ਤਕਲੀਫਾਂ ਸਹੀਆਂ, ਉਹਨਾਂ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਕੇਬਲ ਮਾਫੀਆ ਹੋਵੇ, ਬੱਸ ਮਾਫੀਆ ਹੋਵੇ ਜਾਂ ਗੈਂਗਸਟਰ ਕਲਚਰ ਨੂੰ ਵਧਾਵਾ ਦੇਣਾ—ਹਰ ਥਾਂ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਨਜ਼ਰ ਆਈ। ਹੁਣ ਇੱਕ ਵਾਰ ਫਿਰ ਉਹਨਾਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

ਪੰਨੂ ਨੇ ਮੋਗਾ ਦੇ ਤਾਜ਼ਾ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਅਕਾਲੀ ਨੇਤਾ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਚਲਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ‘ਚ ਇਹ ਗੈਰਕਾਨੂੰਨੀ ਕੰਮ ਚੱਲ ਰਿਹਾ ਸੀ, ਉਸਦਾ ਮਾਲਕ ਵੀ ਉਹੀ ਹੈ। ਪੁਲਿਸ ਛਾਪੇ ਦੌਰਾਨ ਕਈ ਕੁੜੀਆਂ ਬਰਾਮਦ ਹੋਈਆਂ, ਜਿਨ੍ਹਾਂ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਸੀ, ਜੋ ਕਿ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਗੱਲ ਹੈ।

ਉਨ੍ਹਾਂ ਸਵਾਲ ਕੀਤਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਵੀ ਕਿਸੇ ਵੱਡੇ ਅਕਾਲੀ ਆਗੂ ਵੱਲੋਂ ਕੋਈ ਪ੍ਰਤੀਕਿਰਿਆ ਕਿਉਂ ਨਹੀਂ ਆਈ? ਕੀ ਇਹ ਚੁੱਪੀ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ?

‘ਪੰਜਾਬ ਬਚਾਓ ਯਾਤਰਾ’ ‘ਤੇ ਤੰਜ ਕੱਸਦੇ ਹੋਏ ਪੰਨੂ ਨੇ ਕਿਹਾ ਕਿ ਮੋਗਾ ਰੈਲੀ ਦੌਰਾਨ ਜਗਜੀਤ ਸਿੰਘ ਜੀਤਾ ਦੀਆਂ ਸੀਨੀਅਰ ਅਕਾਲੀ ਆਗੂਆਂ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਇਸ ਤਰ੍ਹਾਂ ਪੰਜਾਬ ਨੂੰ ਬਚਾਉਣਗੇ? ਜਿਨ੍ਹਾਂ ਦੇ ਹੱਥ ਅਜਿਹੇ ਗੰਦੇ ਧੰਧਿਆਂ ਨਾਲ ਰੰਗੇ ਹੋਣ, ਉਹਨਾਂ ਨੂੰ ਪੰਜਾਬ ਬਚਾਉਣ ਦੀ ਗੱਲ ਨਹੀਂ ਕਰਨੀ ਚਾਹੀਦੀ।

ਪੰਨੂ ਨੇ ਆਖਿਆ ਕਿ ਮੋਗਾ ਵਿੱਚ ਪਹਿਲਾਂ ਵੀ ਸਾਹਮਣੇ ਆਏ ਸੈਕਸ ਸਕੈਂਡਲ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਨਾਮ ਜੁੜੇ ਰਹੇ ਹਨ, ਜਿਸ ਨਾਲ ਸਾਬਤ ਹੁੰਦਾ ਹੈ ਕਿ ਇਹ ਪਾਰਟੀ ਅਨੈਤਿਕ ਗਤੀਵਿਧੀਆਂ ਦਾ ਕੇਂਦਰ ਬਣ ਚੁੱਕੀ ਹੈ।

ਅੰਤ ਵਿੱਚ ਬਲਤੇਜ ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਅਜਿਹੇ ਲੋਕਾਂ ਤੋਂ ਬਚਾਉਣ ਦੀ ਲੋੜ ਹੈ, ਜੋ ਆਪਣੇ ਨਿੱਜੀ ਫਾਇਦੇ ਅਤੇ ਲਾਲਚ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।