security – punjabtelevision.com

ਪੰਜਾਬ ਸਰਕਾਰ ਨੇ ਹਰਭਜਨ ਸਿੰਘ ਤੋਂ ਵਾਪਸ ਲਈ Z+ ਸੁਰੱਖਿਆ, ਕੇਂਦਰ ਨੇ ਤੁਰੰਤ ਦਿੱਤੀ ਸੁਰੱਖਿਆ
ਪੰਜਾਬ ਦੀ ਸਿਆਸਤ ਵਿੱਚ ਚਲ ਰਹੀ ਉਥਲ-ਪੁਥਲ ਦੇ ਦਰਮਿਆਨ ਮਾਨ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ Z+ ਸੁਰੱਖਿਆ ਵਾਪਸ ਲੈ ਲਈ ਹੈ।

ਐਤਵਾਰ ਸਵੇਰੇ ਜਲੰਧਰ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਸੁਰੱਖਿਆ ਕਰਮਚਾਰੀ ਹਟਾ ਲਏ ਗਏ। ਇਸ ਕਦਮ ਨੇ ਸਿਆਸੀ ਮੰਡਲਾਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ, ਖ਼ਾਸ ਕਰਕੇ ਉਸ ਸਮੇਂ ਜਦੋਂ ਪਾਰਟੀ ਦੇ ਅੰਦਰ ਟੁੱਟ ਅਤੇ ਬਗਾਵਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ

ਸੂਤਰਾਂ ਮੁਤਾਬਕ, ਸੁਰੱਖਿਆ ਵਾਪਸ ਲੈਣ ਦਾ ਫੈਸਲਾ ਹਾਲੀਆ ਸਿਆਸੀ ਘਟਨਾਕ੍ਰਮ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਵਿੱਚ ਵੀ ਬਦਲਾਅ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਕੇਂਦਰ ਵੱਲੋਂ Z+ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਸੀ। ਹੁਣ ਹਰਭਜਨ ਸਿੰਘ ਨੂੰ ਵੀ ਕੇਂਦਰ ਸਰਕਾਰ ਨੇ ਤੁਰੰਤ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।

ਦਰਅਸਲ, ਰਾਘਵ ਚੱਢਾ ਨੇ ਦਾਅਵਾ ਕੀਤਾ ਸੀ ਕਿ ਆਪ ਦੇ ਸੱਤ ਰਾਜ ਸਭਾ ਮੈਂਬਰ ਪਾਰਟੀ ਛੱਡਣ ਦੀ ਤਿਆਰੀ ਵਿੱਚ ਹਨ, ਜਿਨ੍ਹਾਂ ਵਿੱਚ ਹਰਭਜਨ ਸਿੰਘ ਦਾ ਨਾਮ ਵੀ ਸ਼ਾਮਲ ਦੱਸਿਆ ਗਿਆ। ਹਾਲਾਂਕਿ, ਹਰਭਜਨ ਸਿੰਘ ਨੇ ਇਸ ਮਾਮਲੇ ‘ਤੇ ਹਾਲੇ ਤੱਕ ਕੋਈ ਜਨਤਕ ਪ੍ਰਤੀਕ੍ਰਿਆ ਨਹੀਂ ਦਿੱਤੀ। ਦੂਜੇ ਪਾਸੇ, ਆਪ ਨੇਤ੍ਰਿਤਵ ਨੇ ਇਨ੍ਹਾਂ ਦਾਵਿਆਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਸਿਰਫ਼ ਤਿੰਨ ਸੰਸਦ ਮੈਂਬਰਾਂ ਨੇ ਹੀ ਪਾਰਟੀ ਛੱਡੀ ਹੈ।

ਇਧਰ, ਪਾਰਟੀ ਛੱਡਣ ਦੀਆਂ ਖ਼ਬਰਾਂ ਦੇ ਦਰਮਿਆਨ ਆਪ ਕਾਰਕੁੰਨਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ। ਜਲੰਧਰ, ਲੁਧਿਆਣਾ ਅਤੇ ਫਗਵਾਡਾ ਵਿੱਚ ਕੁਝ ਸੰਸਦ ਮੈਂਬਰਾਂ ਦੇ ਘਰਾਂ ਅਤੇ ਸੰਸਥਾਵਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ ਗਏ। ਦੀਵਾਰਾਂ ‘ਤੇ ਅਪੱਤੀਜਨਕ ਨਾਅਰੇ ਵੀ ਲਿਖੇ ਗਏ, ਜਿਸ ਨਾਲ ਮਾਹੌਲ ਹੋਰ ਤਣਾਅਪੂਰਨ ਹੋ ਗਿਆ। ਪੁਲਿਸ ਮੌਕੇ ‘ਤੇ ਮੌਜੂਦ ਰਹੀ, ਪਰ ਪ੍ਰਦਰਸ਼ਨ ਨੂੰ ਲੈ ਕੇ ਸਖ਼ਤੀ ਘੱਟ ਨਜ਼ਰ ਆਈ।

ਰਾਸ਼ਟਰਪਤੀ ਨਾਲ ਮਿਲਣ ਲਈ CM ਮਾਨ ਨੇ ਮੰਗਿਆ ਸਮਾਂ

ਸਿਆਸੀ ਤਣਾਅ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਉਨ੍ਹਾਂ ਨੇ ਰਾਸ਼ਟਰਪਤੀ ਨਾਲ ਮਿਲਣ ਲਈ ਸਮਾਂ ਮੰਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਪਾਰਟੀ ਬਦਲਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਸੰਵੈਧਾਨਕ ਕਾਰਵਾਈ ਦੀ ਮੰਗ ਕਰ ਸਕਦੇ ਹਨ। ਦੂਜੇ ਪਾਸੇ, ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਉਪ ਰਾਸ਼ਟਰਪਤੀ ਨਾਲ ਮਿਲ ਕੇ ਇਨ੍ਹਾਂ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਉਠਾਉਣਗੇ।

ਇਸ ਪੂਰੇ ਘਟਨਾਕ੍ਰਮ ਨੇ ਪੰਜਾਬ ਦੀ ਸਿਆਸਤ ਨੂੰ ਚੋਣੀ ਮੋਡ ਵਿੱਚ ਲਿਆ ਦਿੱਤਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦੀ ਉਥਲ-ਪੁਥਲ ਨੂੰ ਵੱਡੇ ਬਦਲਾਅ ਦੇ ਸੰਕੇਤ ਵਜੋਂ ਵੇਖਿਆ ਜਾ ਰਿਹਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੇ ਇਹ ਸੰਕਟ ਹੋਰ ਡੂੰਘਾ ਹੁੰਦਾ ਹੈ, ਤਾਂ ਇਸਦਾ ਅਸਰ ਪਾਰਟੀ ਦੇ ਸੰਠਨ ਅਤੇ ਚੋਣੀ ਸਮੀਕਰਨਾਂ ‘ਤੇ ਪੈ ਸਕਦਾ ਹੈ।

ਫਿਲਹਾਲ, ਹਰਭਜਨ ਸਿੰਘ ਦੀ ਚੁੱਪੀ ਅਤੇ ਸੁਰੱਖਿਆ ਵਾਪਸੀ ਦੇ ਫੈਸਲੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਆਉਣ ਵਾਲੇ ਦਿਨਾਂ ਵਿੱਚ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਉਹ ਇਸ ਮਾਮਲੇ ‘ਤੇ ਕੀ ਰੁਖ਼ ਅਪਣਾਉਂਦੇ ਹਨ ਅਤੇ ਪੰਜਾਬ ਦੀ ਸਿਆਸਤ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ।