Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਤਰਨ ਤਾਰਨ ਦੇ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਨੇ ਰਚਿਆ ਇਤਿਹਾਸ, “ਕਲੀਨ ਐਂਡ ਗ੍ਰੀਨ ਸਕੂਲ ਰੇਟਿੰਗ 2025-26” ਵਿੱਚ ਜਿੱਤਿਆ ਰਾਸ਼ਟਰੀ ਪੁਰਸਕਾਰ

ਪੰਜਾਬ ਦੇ ਸਿੱਖਿਆ ਖੇਤਰ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਤਰਨ ਤਾਰਨ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਖਡੂਰ ਸਾਹਿਬ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਅਧੀਨ ਕਰਵਾਏ ਗਏ “ਕਲੀਨ ਐਂਡ ਗ੍ਰੀਨ ਸਕੂਲ ਰੇਟਿੰਗ 2025-26” ਸਰਵੇਖਣ ਵਿੱਚ ਸਰਵਉੱਚ ਰਾਸ਼ਟਰੀ ਪੱਧਰ ਦਾ ਸਨਮਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਉਪਲਬਧੀ ਨਾਲ ਸਕੂਲ ਨੇ ਪੰਜਾਬ ਦਾ ਨਾਂ ਦੇਸ਼ ਭਰ ਵਿੱਚ ਰੌਸ਼ਨ ਕੀਤਾ ਹੈ।

ਜਾਣਕਾਰੀ ਅਨੁਸਾਰ, ਇਸ ਵੱਕਾਰੀ ਸਰਵੇਖਣ ਵਿੱਚ ਦੇਸ਼ ਭਰ ਦੇ ਲਗਭਗ 14 ਲੱਖ 71 ਹਜ਼ਾਰ ਸਕੂਲਾਂ ਨੇ ਹਿੱਸਾ ਲਿਆ ਸੀ। ਸਖ਼ਤ ਮੁਕਾਬਲੇ ਅਤੇ ਪਾਰਦਰਸ਼ੀ ਮੁਲਾਂਕਣ ਪ੍ਰਕਿਰਿਆ ਦੇ ਬਾਵਜੂਦ ਸਕੂਲ ਆਫ਼ ਐਮੀਨੈਂਸ, ਖਡੂਰ ਸਾਹਿਬ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੁਰਸਕਾਰ ਲਈ ਆਪਣੀ ਜਗ੍ਹਾ ਬਣਾਈ।

ਸਰਵੇਖਣ ਦੀ ਸ਼ੁਰੂਆਤ ਬਲਾਕ ਪੱਧਰ ਤੋਂ ਹੋਈ ਸੀ। ਸਕੂਲ ਨੇ ਪਹਿਲਾਂ ਆਪਣੇ ਬਲਾਕ ਦੇ ਚੋਟੀ ਦੇ ਅੱਠ ਸਕੂਲਾਂ ਵਿੱਚ ਸਥਾਨ ਹਾਸਲ ਕੀਤਾ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਵੀ ਆਪਣੀ ਉੱਤਮਤਾ ਸਾਬਤ ਕੀਤੀ ਅਤੇ ਅੱਗੇ ਵੱਧਦਿਆਂ ਪੰਜਾਬ ਦੇ ਚੋਟੀ ਦੇ 20 ਸਕੂਲਾਂ ਵਿੱਚ ਸ਼ਾਮਲ ਹੋ ਗਿਆ। ਇਸ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਕੇਂਦਰੀ ਮੁਲਾਂਕਣ ਟੀਮਾਂ ਨੇ ਸਕੂਲ ਦਾ ਦੌਰਾ ਕੀਤਾ।

ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਟੀਮਾਂ ਵੱਲੋਂ ਸਕੂਲ ਵਿੱਚ ਵਾਤਾਵਰਣ ਸੁਰੱਖਿਆ, ਸਫ਼ਾਈ ਪ੍ਰਬੰਧਨ, ਰਹਿੰਦ-ਖੂੰਹਦ ਦੇ ਨਿਪਟਾਰੇ, ਹਰੇ-ਭਰੇ ਬੁਨਿਆਦੀ ਢਾਂਚੇ ਅਤੇ ਗ੍ਰੀਨ ਕੈਂਪਸ ਨਾਲ ਜੁੜੇ ਹਰ ਪਹਿਲੂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਸਾਰੇ ਮਾਪਦੰਡਾਂ ‘ਤੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਨੇ ਅੰਤਿਮ ਰਾਸ਼ਟਰੀ ਸੂਚੀ ਵਿੱਚ ਆਪਣਾ ਸਥਾਨ ਪੱਕਾ ਕੀਤਾ ਅਤੇ ਰਾਸ਼ਟਰੀ ਪੁਰਸਕਾਰ ਜਿੱਤਣ ਵਿੱਚ ਕਾਮਯਾਬੀ ਹਾਸਲ ਕੀਤੀ।

ਇਸ ਇਤਿਹਾਸਕ ਪ੍ਰਾਪਤੀ ‘ਤੇ ਪ੍ਰਿੰਸੀਪਲ-ਕਮ-ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ (ਡੀਐਸਐਮ) ਗੁਰਦੀਪ ਸਿੰਘ ਸਿੱਧੂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਸਕੂਲ ਦੀ ਅਧਿਆਪਕਾ ਅਤੇ ਨੋਡਲ ਇੰਚਾਰਜ ਅਰਸ਼ਪ੍ਰੀਤ ਕੌਰ (ਸਾਇੰਸ ਮਿਸਟ੍ਰੈਸ) ਦੇ ਯੋਗਦਾਨ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ।

ਉਧਰ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਸਈਓ) ਤਰਨ ਤਾਰਨ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜਿੰਦਰ ਕੌਰ ਨੇ ਵੀ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਵੱਡੀ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਗੁਣਾਤਮਕ ਸੁਧਾਰਾਂ ਅਤੇ ਵਾਤਾਵਰਣ ਪ੍ਰਤੀ ਵਧ ਰਹੀ ਜਾਗਰੂਕਤਾ ਦਾ ਪ੍ਰਤੀਕ ਹੈ।

ਇਸ ਉਪਲਬਧੀ ਨਾਲ ਸਕੂਲ ਆਫ਼ ਐਮੀਨੈਂਸ, ਖਡੂਰ ਸਾਹਿਬ ਨੇ ਨਾ ਸਿਰਫ਼ ਤਰਨ ਤਾਰਨ ਜ਼ਿਲ੍ਹੇ ਦਾ ਮਾਣ ਵਧਾਇਆ ਹੈ, ਸਗੋਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਵੀ ਰਾਸ਼ਟਰੀ ਪੱਧਰ ‘ਤੇ ਇੱਕ ਨਵੀਂ ਪਛਾਣ ਦਿਵਾਈ ਹੈ।

Leave a Reply

Your email address will not be published. Required fields are marked *