ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁੱਡੀ ਖੁਰਦ ਨੇੜੇ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਿੱਚ ਸ਼ਾਮਲ ਇੱਕ ਟੈਂਪੋ ਟਰੈਵਲ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਟੈਂਪੋ ਟਰੈਵਲ ਸੜਕ ’ਤੇ ਖੜ੍ਹੀ ਟ੍ਰੈਕਟਰ-ਟਰਾਲੀ ਨਾਲ ਟਕਰਾ ਗਈ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਮਿਲੀ ਜਾਣਕਾਰੀ ਮੁਤਾਬਕ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਕਾਫਲੇ ਸਮੇਤ ਬਠਿੰਡਾ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਕਾਫਲੇ ਵਿੱਚ ਸ਼ਾਮਲ ਟੈਂਪੋ ਟਰੈਵਲ ਗੱਡੀ ਖੁੱਡੀ ਖੁਰਦ ਨੇੜੇ ਸੜਕ ’ਤੇ ਖੜ੍ਹੀ ਟ੍ਰੈਕਟਰ-ਟਰਾਲੀ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਟੈਂਪੋ ਟਰੈਵਲ ਦੇ ਚਾਲਕ ਵੱਲੋਂ ਸੂਝ-ਬੂਝ ਦਿਖਾਉਣ ਕਾਰਨ ਹਾਦਸਾ ਵੱਡਾ ਰੂਪ ਧਾਰਨ ਕਰਨ ਤੋਂ ਟਲ ਗਿਆ।
ਹਾਦਸੇ ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਸਾਥੀ ਵਾਲ-ਵਾਲ ਬਚ ਗਏ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਕਾਰਨ ਸੜਕ ’ਤੇ ਖੜ੍ਹੀ ਟ੍ਰੈਕਟਰ-ਟਰਾਲੀ ਨਾਲ ਟੱਕਰ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਹਾਦਸਾ ਕਿਵੇਂ ਵਾਪਰਿਆ ਅਤੇ ਇਸ ਵਿੱਚ ਕਿਸ ਦੀ ਲਾਪਰਵਾਹੀ ਸੀ, ਇਸ ਸਬੰਧੀ ਪੂਰੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
