Live Updates
ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀ
1 min read

ਸੰਗਰੂਰ ’ਚ ਭਿਆਨਕ ਸੜਕ ਹਾਦਸਾ, ਮਨਰੇਗਾ ਮਜ਼ਦੂਰਾਂ ਸਣੇ 8 ਦੀ ਮੌਤ, CM ਮਾਨ ਵੱਲੋਂ ਮੁਆਵਜ਼ੇ ਦਾ ਐਲਾਨ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਲਹਿਰਾਗਾਗਾ-ਜਾਖਲ ਰੋਡ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੜਕ ’ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਲਗਭਗ 23 ਮਜ਼ਦੂਰ ਸੜਕ ’ਤੇ ਕੰਮ ਕਰ ਰਹੇ ਸਨ।

ਇਸ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ 8 ਕੀਮਤੀ ਜਾਨਾਂ ਚਲੀਆਂ ਗਈਆਂ, ਜੋ ਬੇਹੱਦ ਵੱਡਾ ਘਾਟਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਸਰਕਾਰ ਵੱਲੋਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸਾਰਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ।

ਸੀਐੱਮ ਮਾਨ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਤਾਕਤ ਦੇਣ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਕਾਰ ਚਾਲਕ ਨੂੰ ਜਲਦ ਕਾਬੂ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ, ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਅਤੇ ਮਾਮਲੇ ਵਿੱਚ ਅਗਲੀ ਕਾਰਵਾਈ ’ਤੇ ਨਜ਼ਰ ਬਣੀ ਹੋਈ ਹੈ।

Leave a Reply

Your email address will not be published. Required fields are marked *