Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ ‘ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਵੀ ਸੌਂਪੇਗੀ।

 

ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

 

ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਅਤੇ ਅਹਿਮ ਮੁੱਦਿਆਂ ‘ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ।

 

ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 16 ਸਤੰਬਰ 2026 ਦੇ ਹੁਕਮਾਂ ਰਾਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *