LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਦੇਸ਼

AAP ਵਿਧਾਇਕ ਲਾਲਜੀਤ ਭੁੱਲਰ ਦਾ ਵੱਡਾ ਐਲਾਨ, ਨਹੀਂ ਲੜਨਗੇ ਅਗਲੀਆਂ ਚੋਣਾਂ!

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਪੱਟੀ ਹਲਕੇ ਤੋਂ ਵਿਧਾਇਕ ਭੁੱਲਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਪਣੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

ਆਪਣੀ ਪੋਸਟ ਵਿੱਚ ਲਾਲਜੀਤ ਸਿੰਘ ਭੁੱਲਰ ਨੇ ਲਿਖਿਆ ਕਿ ਪੱਟੀ ਹਲਕੇ ਦੇ ਕਈ ਭੈਣ-ਭਰਾ ਉਨ੍ਹਾਂ ਨੂੰ ਪਾਰਟੀ ਵੱਲੋਂ ਮੁੜ ਚੋਣ ਲੜਨ ਲਈ ਕਹਿ ਰਹੇ ਹਨ। ਪਰ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਚੋਣ ਨਹੀਂ ਲੜਨਗੇ।

ਉਨ੍ਹਾਂ ਨੇ ਹਲਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਵੀ ਕੀਤਾ। ਭੁੱਲਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਰ ਸਮੇਂ ਉਨ੍ਹਾਂ ਦਾ ਸਾਥ ਦਿੱਤਾ ਹੈ, ਉਹ ਸਾਰੀ ਜ਼ਿੰਦਗੀ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਿਹਾ ਕਿ ਉਹ ਸਭ ਦੇ ਅੱਗੇ ਸਿਰ ਝੁਕਾਉਂਦੇ ਹਨ।

ਦੱਸ ਦੇਈਏ ਕਿ ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਹੁਣ ਉਨ੍ਹਾਂ ਦੇ ਚੋਣ ਨਾ ਲੜਨ ਦੇ ਐਲਾਨ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਨੇ ਆਪਣੇ ਇਸ ਫੈਸਲੇ ਪਿੱਛੇ ਕੋਈ ਖ਼ਾਸ ਕਾਰਨ ਨਹੀਂ ਦੱਸਿਆ ਹੈ।