Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਕਾਂਗਰਸ ਨੇ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਪੰਜਾਬ ਵਿੱਚ ‘ਪਾਇਲਟ’ ਨੂੰ ਭੇਜਿਆ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਦੌਰੇ ‘ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਇਹ ਬੜੀ ਹੈਰਾਨਗੀ ਵਾਲੀ ਗੱਲ ਹੈ ਕਿ ਜਿਹੜੇ ਕਾਂਗਰਸੀ ਨੇਤਾ ਖੁਦ ਨੂੰ ਮਲਾਹ ਦੱਸ ਕੇ ਮੁੱਖ ਮੰਤਰੀ ਬਣਨ ਦੇ ਸੁਪਨੇ ਵੇਖਦੇ ਸਨ, ਉਹਨਾਂ ਨੇ ਕਾਂਗਰਸ ਦੀ ਬੇੜੀ ਪੂਰੀ ਤਰ੍ਹਾਂ ਡੋਬ ਦਿੱਤੀ ਹੈ। ਹੁਣ ਉਸ ਡੁੱਬਦੀ ਹੋਈ ਬੇੜੀ ਨੂੰ ਬਚਾਉਣ ਲਈ ਹਵਾਈ ਜਹਾਜ਼ ਦਾ ‘ਪਾਇਲਟ’ ਉਤਾਰਿਆ ਗਿਆ ਹੈ। ਪੰਨੂ ਨੇ ਕਿਹਾ ਕਿ ਸਚਿਨ ਪਾਇਲਟ ਦਾ ਪੰਜਾਬ ਆਉਣ ‘ਤੇ ਜੀ ਆਇਆਂ ਨੂੰ, ਪਰ ਪੰਜਾਬ ਦੇ ਲੋਕਾਂ ਨੂੰ ਵੋਟਾਂ ਦਾ ਵਾਸਤਾ ਪਾਉਣ ਤੋਂ ਪਹਿਲਾਂ ਉਹਨਾਂ ਨੂੰ ਕਾਂਗਰਸ ਦੇ ਗੁਨਾਹਾਂ ਦੇ ਜਵਾਬ ਦੇਣੇ ਪੈਣਗੇ।

 

ਬਲਤੇਜ ਪੰਨੂ ਨੇ ਸਚਿਨ ਪਾਇਲਟ ਨੂੰ ਸਿੱਧੇ ਸਵਾਲ ਕਰਦਿਆਂ ਪੁੱਛਿਆ ਕਿ ਕਾਂਗਰਸ ਨੇ ਹਮੇਸ਼ਾ ਘੱਟ ਗਿਣਤੀਆਂ ਨਾਲ ਧੱਕਾ ਕਿਉਂ ਕੀਤਾ ਅਤੇ 1984 ਦੇ ਸ਼ਰੇਆਮ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅੱਜ ਤੱਕ ਆਪਣੀ ਹਿੱਕ ਨਾਲ ਲਾ ਕੇ ਕਿਉਂ ਰੱਖਿਆ? ਉਹਨਾਂ ਕਿਹਾ ਕਿ 1984 ਦੇ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਅਤੇ ਕਮਲਨਾਥ ਵਰਗੇ ਨੇਤਾਵਾਂ ਨੂੰ ਕਾਂਗਰਸ ਨੇ ਹਮੇਸ਼ਾ ਪੂਰੀ ਸੁਰੱਖਿਆ ਅਤੇ ਸਰਪ੍ਰਸਤੀ ਦਿੱਤੀ। ਅੱਜ ਵੀ ਕਾਂਗਰਸੀ ਆਗੂ ਇਹਨਾਂ ਕਾਤਲਾਂ ਨੂੰ ਆਪਣੇ ਆਦਰਸ਼ ਨੇਤਾ ਕਿਉਂ ਮੰਨਦੇ ਹਨ?

 

ਪੰਨੂ ਨੇ ਅੱਗੇ ਕਿਹਾ ਕਿ ਦਿੱਲੀ ਦੀਆਂ ਸੜਕਾਂ ‘ਤੇ ਸਿੱਖਾਂ ਦਾ ਲਹੂ ਵਹਾਉਣ ਵਾਲੀ ਕਾਂਗਰਸ ਪਾਰਟੀ ਕਿਸ ਨੈਤਿਕਤਾ ਨਾਲ ਅੱਜ ਪੰਜਾਬੀਆਂ ਤੋਂ ਵੋਟਾਂ ਮੰਗ ਰਹੀ ਹੈ? 1984 ਵਿੱਚ ਜੋ ਹਸ਼ਰ ਕਾਂਗਰਸ ਨੇ ਸਿੱਖਾਂ ਦਾ ਕੀਤਾ, ਉਸ ਦਾ ਦਾਗ ਕਦੇ ਧੋਤਾ ਨਹੀਂ ਜਾ ਸਕਦਾ। ਸਚਿਨ ਪਾਇਲਟ ਪੰਜਾਬ ਵਿੱਚ ਪ੍ਰਚਾਰ ਕਰਨ ਤੋਂ ਪਹਿਲਾਂ ਦੇਸ਼ ਨੂੰ ਇਹ ਸਪੱਸ਼ਟ ਕਰਨ ਕਿ 1984 ਦੇ ਕਤਲੇਆਮ ਦੇ ਪਿੱਛੇ ਕਿਹੜੇ-ਕਿਹੜੇ ਕਾਂਗਰਸੀ ਨੇਤਾ ਸ਼ਾਮਲ ਸਨ, ਉਹਨਾਂ ਨੂੰ ਅੱਜ ਤੱਕ ਬਚਾਇਆ ਕਿਉਂ ਗਿਆ, ਅਤੇ ਕਾਂਗਰਸ ਉਹਨਾਂ ਨੂੰ ਆਪਣੇ ਆਈਡੀਅਲ ਨੇਤਾ ਮੰਨਣਾ ਕਦੋਂ ਬੰਦ ਕਰੇਗੀ?

 

 

Leave a Reply

Your email address will not be published. Required fields are marked *