Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

 

ਸੁਖਬੀਰ ਬਾਦਲ ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।”

 

ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਬੋਲਣਾ ਸ਼ੁਰੂ ਕੀਤਾ।

 

ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, “‘ਬੇਅਦਬੀ’ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚੋਂ ਪੂਰੀ ਤਰ੍ਹਾਂ ਲਹਿ ਚੁੱਕਾ ਹੈ। ਹੁਣ ਇਹ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਰਾਜਨੀਤੀ ਨੂੰ ਦੁਬਾਰਾ ਜ਼ਿੰਦਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।”

 

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਸੁਖਬੀਰ ਬਾਦਲ ਦੇ ਪੁਰਾਣੇ ਬਿਆਨ ਨੂੰ ਯਾਦ ਕਰਵਾਉਂਦਿਆਂ ਬਲਤੇਜ ਪੰਨੂ ਨੇ ਕਿਹਾ, “ਮੈਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਹੀ ਸ਼ਬਦ ਯਾਦ ਕਰਵਾਉਣਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨਉਨ੍ਹਾਂ ਦਾ ਡੀਐੱਨਏ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਕਿਸੇ ਦਾ ਡੀਐੱਨਏ ਟੈਸਟ ਹੋਣਾ ਚਾਹੀਦਾ ਹੈਪਰ ਜਦੋਂ ਸੁਖਬੀਰ ਬਾਦਲ ਨੇ ਖੁਦ ਇਹ ਬਿਆਨ ਦਿੱਤਾ ਸੀਤਾਂ ਅੱਜ ਇਸ ਦਾ ਜ਼ਿਕਰ ਕਰਨਾ ਬਣਦਾ ਹੈ।”

 

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਵਾਰ-ਵਾਰ ਲਏ ਯੂ-ਟਰਨਾਂ ਨੇ ਅਕਾਲੀ ਦਲ ਦੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ ਜੋ ਆਪਣੇ ਅਸੂਲਾਂ ਤੇ ਪਹਿਰਾ ਦਿੰਦੇ ਹਨ ਅਤੇ ਜੋ ਸਿਆਸੀ ਸੁਖ-ਸਹੂਲਤ ਅਨੁਸਾਰ ਆਪਣੇ ਸਟੈਂਡ ਬਦਲਦੇ ਹਨ।

 

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਰਾਜਨੀਤੀ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਭਾਜਪਾ ਨਾਲ ਸਿਆਸੀ ਸਮਝੌਤਾ ਕਰਨ ਦੀਆਂ ਇਸ ਦੀਆਂ ਤਾਜ਼ਾ ਕੋਸ਼ਿਸ਼ਾਂ ਤੋਂ ਗੁਮਰਾਹ ਨਹੀਂ ਹੋਣਗੇ।

Leave a Reply

Your email address will not be published. Required fields are marked *