Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਰੀ-ਨੀਟ ਪ੍ਰੀਖਿਆ ਦੇ ਨਤੀਜਿਆਂ ਵਿੱਚ ਵੀ ਭਾਰੀ ਗੜਬੜੀ, ਵਿਚਾਰੇ ਬੱਚੇ ਜਾਣ ਤਾਂ ਜਾਣ ਕਿੱਥੇ? – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ  ਦੀ ਦੁਬਾਰਾ ਹੋਈ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਈ ਖਾਮੀਆਂ ਦੀਆਂ ਸ਼ਿਕਾਇਤਾਂ ਆਉਣ ‘ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਰੀ-ਨੀਟ ਦੇ ਨਤੀਜਿਆਂ ਵਿੱਚ ਵੀ ਹੁਣ ਭਾਰੀ ਗੜਬੜੀ ਸਾਹਮਣੇ ਆ ਰਹੀ ਹੈ। ਵਿਚਾਰੇ ਬੱਚੇ ਜਾਣ ਤਾਂ ਜਾਣ ਕਿੱਥੇ? ਕਿਸੇ ਵਿਦਿਆਰਥੀ ਦੀ ਓਐਮਆਰ ਸ਼ੀਟ ਬਦਲ ਦਿੱਤੀ ਗਈ ਹੈ ਤਾਂ ਕਿਸੇ ਦੀ ਸ਼ੀਟ ਕਿਸੇ ਹੋਰ ਵਿਦਿਆਰਥੀ ਦੇ ਨਾਮ ‘ਤੇ ਪਾ ਦਿੱਤੀ ਗਈ ਹੈ। ਮੋਦੀ ਜੀ, ਤੁਹਾਡੇ ਤੋਂ ਇੱਕ ਇਮਤਿਹਾਨ ਸਹੀ ਤਰੀਕੇ ਨਾਲ ਨਹੀਂ ਹੋ ਰਿਹਾ। ਤੁਸੀਂ ਦੇਸ਼ ਕੀ ਚਲਾਓਗੇ? 12 ਸਾਲਾਂ ਵਿੱਚ ਤੁਸੀਂ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ। ਤੁਸੀਂ ਲੋਕਾਂ ਦੀ ਬਿਲਕੁਲ ਨਿਕੰਮੀ ਅਤੇ ਅਸਮਰੱਥ ਸਰਕਾਰ ਹੈ।

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਤਾਂ ਇਨ੍ਹਾਂ ਨੇ ਨੀਟ ਦਾ ਪੇਪਰ ਲੀਕ ਕਰ ਦਿੱਤਾ ਅਤੇ ਹੁਣ ਜਦੋਂ ਦੁਬਾਰਾ ਹੋਏ ਪੇਪਰ ਦੇ ਨਤੀਜੇ ਆਏ ਹਨ, ਤਾਂ ਉਨ੍ਹਾਂ ਵਿੱਚ ਵੀ ਵੱਡੇ ਪੱਧਰ ‘ਤੇ ਮੁਲਾਂਕਣ (ਇਵੈਲਯੂਏਸ਼ਨ) ਨੂੰ ਲੈ ਕੇ ਭਾਰੀ ਗੜਬੜੀਆਂ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਬੱਚਿਆਂ ਨੇ ਦੋਸ਼ ਲਾਏ ਹਨ ਕਿ ਉਨ੍ਹਾਂ ਦੀ ਓਐਮਆਰ ਸ਼ੀਟ ਹੀ ਬਦਲ ਦਿੱਤੀ ਗਈ ਹੈ ਅਤੇ ਕਿਸੇ ਹੋਰ ਵਿਦਿਆਰਥੀ ਦੀ ਸ਼ੀਟ ਉਨ੍ਹਾਂ ਦੇ ਨਾਮ ‘ਤੇ ਪਾ ਦਿੱਤੀ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਓਐਮਆਰ ਸ਼ੀਟ ਸਹੀ ਵੀ ਆਈ ਹੈ, ਉਨ੍ਹਾਂ ਦੀ ਸ਼ੀਟ ਦੇ ਹਿਸਾਬ ਨਾਲ ਬਣ ਰਹੇ ਅੰਕ ਅਤੇ ਅੰਤਿਮ ਨਤੀਜਿਆਂ ਵਿੱਚ ਦਿਖ ਰਹੇ ਅੰਕ ਬਿਲਕੁਲ ਹੀ ਵੱਖਰੇ ਦਿਖਾਏ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੀ ਗਈ ਆਂਸਰ-ਕੀ ਨਾਲ ਮਿਲਾਨ ਕਰਨ ‘ਤੇ ਨਤੀਜੇ ਬਿਲਕੁਲ ਹੀ ਵੱਖਰੇ ਆਏ ਹਨ, ਜਿਸ ਕਾਰਨ ਬੱਚੇ ਬਹੁਤ ਜ਼ਿਆਦਾ ਤਣਾਅ ਵਿੱਚ ਹਨ। ਇੰਨੇ ਵੱਡੇ ਪੱਧਰ ‘ਤੇ ਗੜਬੜੀ ਹੋਣ ਤੋਂ ਬਾਅਦ ਹੁਣ ਬੱਚੇ ਆਖਿਰ ਜਾਣ ਤਾਂ ਜਾਣ ਕਿੱਥੇ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਮੋਦੀ ਜੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੇ ਤੋਂ ਨੀਟ ਦਾ ਇੱਕ ਇਮਤਿਹਾਨ ਸਹੀ ਤਰੀਕੇ ਨਾਲ ਨਹੀਂ ਹੁੰਦਾ, ਤਾਂ ਤੁਸੀਂ ਦੇਸ਼ ਕੀ ਚਲਾਓਗੇ? ਹੁਣ ਇਹ ਸਮਝ ਵਿੱਚ ਆ ਰਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਤੁਸੀਂ ਦੇਸ਼ ਦਾ ਜੋ ਬੇੜਾ ਗਰਕ ਕਰ ਰੱਖਿਆ ਹੈ, ਉਹ ਇਸੇ ਵਜ੍ਹਾ ਨਾਲ ਕਰ ਰੱਖਿਆ ਹੈ। ਤੁਸੀਂ ਲੋਕਾਂ ਦੀ ਬਿਲਕੁਲ ਨਿਕੰਮੀ ਅਤੇ ਅਸਮਰੱਥ ਸਰਕਾਰ ਹੈ।

Leave a Reply

Your email address will not be published. Required fields are marked *