Live Updates
CM ਮਾਨ ਨੇ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਕੀਤੀ ਮੁਲਾਕਾਤ, ਜਿੱਤ ਲਈ ਦਿੱਤੀ ਵਧਾਈਸਾਊਦੀ ਅਰਬ ਲਈ ਉਡਾਣਾਂ ਰੱਦ! Air India ਤੇ Indigo ਨੇ ਜਾਰੀ ਕੀਤਾ ਵੱਡਾ ਅਪਡੇਟ‘3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ’, ਸਰਕਾਰ ਨੇ ਕੀਤਾ ਐਲਾਨ !ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, 25 ਤੋਂ 27 ਅਕਤੂਬਰ ਤੱਕ ਹੋਣਗੇ ਧਾਰਮਿਕ ਸਮਾਗਮਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾCM ਮਾਨ ਨੇ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਕੀਤੀ ਮੁਲਾਕਾਤ, ਜਿੱਤ ਲਈ ਦਿੱਤੀ ਵਧਾਈਸਾਊਦੀ ਅਰਬ ਲਈ ਉਡਾਣਾਂ ਰੱਦ! Air India ਤੇ Indigo ਨੇ ਜਾਰੀ ਕੀਤਾ ਵੱਡਾ ਅਪਡੇਟ‘3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ’, ਸਰਕਾਰ ਨੇ ਕੀਤਾ ਐਲਾਨ !ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, 25 ਤੋਂ 27 ਅਕਤੂਬਰ ਤੱਕ ਹੋਣਗੇ ਧਾਰਮਿਕ ਸਮਾਗਮਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ
1 min read

ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ: ਐਮ.ਪੀ. ਕੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਅੱਜ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ ਹੈ, ਕਿਉਂਕਿ ਪੰਜਾਬ ਦੇ ਲੋਕ ਹਮੇਸ਼ਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ।

 

ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਨਾਮ ’ਤੇ ਸਿਆਸਤ ਕਰਨ ਵਾਲੀ ਭਾਜਪਾ ਅਯੁੱਧਿਆ ਵਿਖੇ ਰਾਮ ਮੰਦਰ ਲਈ ਪ੍ਰਾਪਤ ਦਾਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਖ਼ਿਲਾਫ਼ ਕੋਈ ਮਿਸਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ।

 

ਅਯੁੱਧਿਆ ਰਾਮ ਮੰਦਰ ਟਰੱਸਟ ਦੇ ਦੋ ਟਰੱਸਟੀਆਂ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਕਲੀਨ ਚਿੱਟ ਦਿੱਤੇ ਜਾਣ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਹਿਲਾਂ ਹੀ ਉਮੀਦ ਅਨੁਸਾਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਰਾਮ ਭਗਤਾਂ ਦੀ ਆਸਥਾ ਅਤੇ ਸ਼ਰਧਾ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਾਜ ਨੂੰ ਫਿਰਕੂ ਆਧਾਰ ’ਤੇ ਵੰਡਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।

 

ਐਮ.ਪੀ. ਕੰਗ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਇੰਚਾਰਜ ਵਾਰ-ਵਾਰ ਬਦਲੇ ਜਾਣਾ ਵੀ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਨੂੰ ਸੂਬੇ ਵਿੱਚ ਆਪਣੀ ਕੋਈ ਸਿਆਸੀ ਜ਼ਮੀਨ ਤਿਆਰ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਸਿਹਤਮੰਦ ਲੋਕਤੰਤਰਿਕ ਰਵਾਇਤਾਂ ਦਾ ਸਮਰਥਨ ਕਰਦੇ ਆਏ ਹਨ ਅਤੇ ਮੌਜੂਦਾ ਭਗਵੰਤ ਸਿੰਘ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।

 

ਉਨ੍ਹਾਂ ਕਿਹਾ ਕਿ ਲੋਕ-ਪੱਖੀ ਯੋਜਨਾਵਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਬਪੱਖੀ ਵਿਕਾਸ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ ਅਤੇ ਲੋਕ ਇਨ੍ਹਾਂ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ।

 

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦਾ ਮਹਿਜ਼ ਸਿਆਸੀ ਸਟੰਟ ਕਰਾਰ ਦਿੰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਅਜਿਹੀਆਂ ਗ੍ਰਿਫ਼ਤਾਰੀਆਂ ਦਾ ਨਤੀਜਾ ਸਿਆਸੀ ਬਦਲਾਖੋਰੀ ਅਤੇ ਪਰੇਸ਼ਾਨੀ ਤੋਂ ਇਲਾਵਾ ਕੁਝ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਕਾਰਵਾਈ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਤੋਂ ਭਾਜਪਾ ਦੀ ਘਬਰਾਹਟ ਦਾ ਨਤੀਜਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦੇ ਲੋਕ ਇਸ ਪਾਰਟੀ ’ਤੇ ਭਰੋਸਾ ਨਹੀਂ ਕਰਨਗੇ।

 

ਇਸ ਦੌਰਾਨ ਐਮ.ਪੀ. ਕੰਗ ਨੇ ਆਪਣੀ ਐਮ.ਪੀ. ਲੈਡ ਸਕੀਮ ਤਹਿਤ ਅੰਧੇਰੀ ਅਤੇ ਮਿਰਜ਼ਾਪੁਰ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੇ ਦੋ ਟੈਂਕਰ ਸੌਂਪੇ। ਇਸ ਤੋਂ ਇਲਾਵਾ ਉਨ੍ਹਾਂ ਭਗਤ ਮਾਜਰਾ, ਬੜੀ ਕਰੌਰਾਂ ਅਤੇ ਨਵਾਂ ਗਾਓਂ ਦੇ ਵਾਰਡ ਨੰਬਰ 7 ਵਿਖੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਵੀ ਕੀਤਾ।

 

ਉਨ੍ਹਾਂ ਦੱਸਿਆ ਕਿ ਦੋ ਪੀਣ ਵਾਲੇ ਪਾਣੀ ਦੇ ਟੈਂਕਰਾਂ ਅਤੇ ਤਿੰਨ ਓਪਨ ਜਿੰਮਾਂ ਲਈ ਕੁੱਲ 16.75 ਲੱਖ ਰੁਪਏ ਦੀ ਰਾਸ਼ੀ ਐਮ.ਪੀ. ਲੈਡ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ।

 

ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।

Leave a Reply

Your email address will not be published. Required fields are marked *