Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ
1 min read

ਅਮਿਤਾਭ ਬੱਚਨ ਤੇ ਦਿਲਜੀਤ ਦੋਸਾਂਝ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੇਅਰ ਨੂੰ ਮਿਲੀ ਈਮੇਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਈਮੇਲ ਰਾਹੀਂ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਈਮੇਲ ਵਿੱਚ ਕਿਹਾ ਗਿਆ ਕਿ ਬੰਗਲੇ ਨੂੰ 31 ਅਕਤੂਬਰ ਤੋਂ 27 ਨਵੰਬਰ ਦੇ ਵਿਚਕਾਰ ਕਿਸੇ ਵੀ ਸਮੇਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

ਇਸ ਤੋਂ ਇਲਾਵਾ, ਈਮੇਲ ਵਿੱਚ ਗਾਇਕ ਦਿਲਜੀਤ ਦੋਸਾਂਝ ਨੂੰ ਆਤਮਘਾਤੀ ਹਮਲੇ ਵਿੱਚ ਮਾਰਨ ਦੀ ਧਮਕੀ ਵੀ ਦਿੱਤੀ ਗਈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਈਮੇਲ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ’ਤੇ ਹੋਈ ਫਾਇਰਿੰਗ ਦੀ ਘਟਨਾ ਤੋਂ ਪੰਜ ਦਿਨ ਬਾਅਦ ਸਾਹਮਣੇ ਆਈ ਹੈ।

ਦੱਸ ਦੇਈਏ ਕਿ 18 ਅਕਤੂਬਰ ਨੂੰ ਮੁੰਬਈ ਵਿੱਚ ਟਾਈਗਰ ਸ਼ਰਾਫ ਦੀ ਕਾਰ ’ਤੇ ਫਾਇਰਿੰਗ ਕੀਤੀ ਗਈ ਸੀ। ਟਾਈਗਰ ਫੁੱਟਬਾਲ ਖੇਡਣ ਤੋਂ ਬਾਅਦ ਜੁਹੂ ਇਲਾਕੇ ਤੋਂ ਬਾਹਰ ਨਿਕਲ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ’ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਟਾਈਗਰ ਨੂੰ ਕੋਈ ਗੋਲੀ ਨਹੀਂ ਲੱਗੀ, ਪਰ ਉਨ੍ਹਾਂ ਦਾ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਸੀ।

ਇਸ ਮਾਮਲੇ ਵਿੱਚ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਹਰਿਆਣਾ ਦੀਆਂ ਸੱਤ ਔਰਤਾਂ, ਉੱਤਰ ਪ੍ਰਦੇਸ਼ ਦੀਆਂ ਦੋ ਔਰਤਾਂ ਅਤੇ ਬਿਹਾਰ ਦਾ ਇੱਕ ਨੌਜਵਾਨ ਸ਼ਾਮਲ ਦੱਸਿਆ ਗਿਆ ਹੈ।

ਉੱਧਰ, ਮੁੰਬਈ ਦੇ ਦਾਦਰ ਇਲਾਕੇ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਵੀ ਧਮਕੀ ਭਰੀਆਂ ਈਮੇਲਾਂ ਮਿਲੀਆਂ ਸਨ। ਰਿਪੋਰਟਾਂ ਮੁਤਾਬਕ, ਸ਼ੁੱਕਰਵਾਰ ਸਵੇਰੇ ਦਾਦਰ ਦੇ ਲਗਭਗ ਚਾਰ ਸਕੂਲਾਂ ਨੂੰ ਅਜਿਹੀਆਂ ਈਮੇਲਾਂ ਮਿਲੀਆਂ। ਸੂਚਨਾ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਤੁਰੰਤ ਸਕੂਲਾਂ ਦੀ ਤਲਾਸ਼ੀ ਲਈ, ਪਰ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ।

Leave a Reply

Your email address will not be published. Required fields are marked *