Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

​ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ ਪੀ.ਆਰ.ਟੀ.ਸੀ. ਜੂਨੀਅਰ‘ ਬੱਸਾਂ ਅਧਿਕਾਰਤ ਤੌਰ ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ। ਇਹ ਐਲਾਨ ਚੱਲ ਰਹੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਅਤੇ ਸੇਵਾ ਦੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਆਪਕ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਖੁਲਾਸਾ ਕੀਤਾ ਕਿ ਇਹ ਪੂਰੀ ਤਰ੍ਹਾਂ ਤਿਆਰ ਕੀਤੀਆਂ ਮਿਡੀ ਬੱਸਾਂ ਆਇਸ਼ਰ ਦੁਆਰਾ ਤਿਆਰ ਅਤੇ ਡਿਲੀਵਰ ਕੀਤੀਆਂ ਜਾ ਰਹੀਆਂ ਹਨ।

 

ਉੱਚਪੱਧਰੀ ਸਮੀਖਿਆ ਮੀਟਿੰਗ ਦੌਰਾਨਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਖਾਸ ਤੌਰ ਤੇ ਜਨਤਕ ਟਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵੀਨਤਾਕਾਰੀ ਵਿਚਾਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੀ.ਆਰ.ਟੀ.ਸੀ. ਅਤੇ ਪਨਬੱਸ ਦੋਵਾਂ ਦੀ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਅਤੇ ਸੰਚਾਲਨ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਆਮਦਨੀ ਦੇ ਸਾਧਨਾਂ ਨੂੰ ਵਧਾਉਣ ਤੇ ਵੀ ਜ਼ੋਰ ਦਿੱਤਾ।

 

ਜਨਤਕ ਟਰਾਂਸਪੋਰਟ ਨੂੰ ਨਵਾਂ ਰੂਪ ਦੇਣ ਲਈ ਸੂਬਾ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂਉਨ੍ਹਾਂ ਐਲਾਨ ਕੀਤਾ ਕਿ ਰਾਜ ਦੇ ਬੇੜੇ ਵਿੱਚ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀਜੋ ਕਿ 20 ਸਾਲਾਂ ਵਿੱਚ ਸਭ ਤੋਂ ਵੱਡਾ ਵਾਧਾ ਹੈ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਨ ਦੀ ਦਿਸ਼ਾ ਵਿੱਚ ਲੈ ਕੇ ਜਾਵੇਗਾ।”

 

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪ੍ਰਵਾਸੀ ਭਾਰਤੀਆਂਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਯਾਤਰੀਆਂ ਲਈ ਸੰਪਰਕ ਨੂੰ ਵੀ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ, “ਇਸ ਦੇ ਹਿੱਸੇ ਵਜੋਂਅਸੀਂ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਕੋਚਾਂ ਸਮੇਤ 15 ਪ੍ਰੀਮੀਅਮ ਏਅਰਪੋਰਟ ਬੱਸਾਂ ਚਲਾਈਆਂ ਹਨ। ਇਸ ਨੇ ਟਰਾਂਸਪੋਰਟ ਮਾਫ਼ੀਆ ਦਾ ਸ਼ਿਕੰਜਾ ਤੋੜ ਦਿੱਤਾ ਹੈ ਅਤੇ ਹਰ ਕਿਸੇ ਲਈ ਯਾਤਰਾ ਨੂੰ ਆਸਾਨ ਬਣਾ ਦਿੱਤਾ ਹੈ।”

 

ਸਮੀਖਿਆ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆਜਿਨ੍ਹਾਂ ਵਿੱਚ ਸਕੱਤਰ ਟਰਾਂਸਪੋਰਟ ਵਰੁਣ ਰੂਜਮਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਮਨੀਸ਼ਾ ਰਾਣਾਵਧੀਕ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨਵਦੀਪ ਕੁਮਾਰ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਚੰਡੀਗੜ੍ਹ ਅਮਨਵੀਰ ਟਿਵਾਣਾ ਸ਼ਾਮਲ ਸਨ।

Leave a Reply

Your email address will not be published. Required fields are marked *