Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਪੰਜਾਬ-ਹਰਿਆਣਾ ਦੇ 8 ਟੋਲ ਪਲਾਜ਼ਿਆਂ ‘ਤੇ ਵਧਿਆ ਟੋਲ ਟੈਕਸ, ਨਵੀਆਂ ਦਰਾਂ ਲਾਗੂ

ਪੰਜਾਬ ਅਤੇ ਹਰਿਆਣਾ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਦੋਵੇਂ ਸੂਬਿਆਂ ਦੇ ਅੱਠ ਟੋਲ ਪਲਾਜ਼ਿਆਂ ‘ਤੇ ਟੋਲ ਟੈਕਸ ਵਿੱਚ 5 ਤੋਂ 10 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ ਮੰਗਲਵਾਰ ਤੋਂ ਲਾਗੂ ਹੋ ਗਈਆਂ ਹਨ।

ਇਸ ਵਾਧੇ ਨਾਲ ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਰੀਦਕੋਟ, ਬਠਿੰਡਾ, ਅਬੋਹਰ, ਮੌੜ ਅਤੇ ਸੰਗਰੂਰ ਰੂਟਾਂ ‘ਤੇ ਸਫ਼ਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਹੁਣ ਨਿੱਜੀ ਕਾਰਾਂ ਅਤੇ ਹੋਰ ਹਲਕੇ ਮੋਟਰ ਵਾਹਨਾਂ ਲਈ ਪਹਿਲਾਂ ਨਾਲੋਂ 5 ਤੋਂ 10 ਰੁਪਏ ਵੱਧ ਟੋਲ ਅਦਾ ਕਰਨਾ ਪਵੇਗਾ।

ਚੰਡੀਗੜ੍ਹ-ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਸਥਿਤ ਘੁਲਾਲ ਟੋਲ ਪਲਾਜ਼ਾ ‘ਤੇ ਕਾਰਾਂ ਅਤੇ ਹਲਕੇ ਵਾਹਨਾਂ ਲਈ ਇੱਕ ਪਾਸੇ ਦਾ ਟੋਲ 115 ਰੁਪਏ ਅਤੇ ਆਉਣ-ਜਾਣ ਦਾ ਟੋਲ 170 ਰੁਪਏ ਕਰ ਦਿੱਤਾ ਗਿਆ ਹੈ। ਬੱਸਾਂ ਲਈ ਇਹ ਫੀਸ 390 ਰੁਪਏ ਅਤੇ ਟਰੱਕਾਂ ਲਈ 580 ਰੁਪਏ ਹੋਵੇਗੀ।

ਅੰਮ੍ਰਿਤਸਰ-ਤਰਨਤਾਰਨ-ਹਰੀਕੇ-ਫਰੀਦਕੋਟ-ਬਠਿੰਡਾ ਨੈਸ਼ਨਲ ਹਾਈਵੇਅ-15 ‘ਤੇ ਸਥਿਤ ਕੋਟ ਕਰੋਰ ਟੋਲ ਪਲਾਜ਼ਾ ‘ਤੇ ਕਾਰਾਂ ਅਤੇ ਹਲਕੇ ਵਾਹਨਾਂ ਲਈ ਇੱਕ ਪਾਸੇ ਦਾ ਟੋਲ 50 ਰੁਪਏ ਅਤੇ ਦੋਵਾਂ ਪਾਸਿਆਂ ਲਈ 70 ਰੁਪਏ ਤੈਅ ਕੀਤਾ ਗਿਆ ਹੈ। ਬੱਸਾਂ ਅਤੇ ਟਰੱਕਾਂ ਨੂੰ ਕ੍ਰਮਵਾਰ 165 ਅਤੇ 250 ਰੁਪਏ ਅਦਾ ਕਰਨੇ ਪੈਣਗੇ।

ਇਸੇ ਤਰ੍ਹਾਂ ਕਾਲਾ ਟਿੱਬਾ ਟੋਲ ਪਲਾਜ਼ਾ ‘ਤੇ ਕਾਰਾਂ ਲਈ ਇੱਕ ਪਾਸੇ ਦਾ ਟੋਲ 50 ਰੁਪਏ ਅਤੇ ਦੋਵਾਂ ਪਾਸਿਆਂ ਦਾ 80 ਰੁਪਏ ਹੋਵੇਗਾ, ਜਦਕਿ ਬੱਸਾਂ ਅਤੇ ਟਰੱਕਾਂ ਲਈ ਇਹ ਫੀਸ ਕ੍ਰਮਵਾਰ 175 ਅਤੇ 265 ਰੁਪਏ ਰੱਖੀ ਗਈ ਹੈ।

ਸ਼ੇਖੂਪੁਰਾ ਟੋਲ ਪਲਾਜ਼ਾ ‘ਤੇ ਕਾਰਾਂ ਅਤੇ ਹਲਕੇ ਵਾਹਨਾਂ ਲਈ ਇੱਕ ਪਾਸੇ ਦਾ ਟੋਲ 55 ਰੁਪਏ ਅਤੇ ਦੋਵਾਂ ਪਾਸਿਆਂ ਦਾ 85 ਰੁਪਏ ਕਰ ਦਿੱਤਾ ਗਿਆ ਹੈ। ਬੱਸਾਂ ਅਤੇ ਟਰੱਕਾਂ ਨੂੰ ਕ੍ਰਮਵਾਰ 185 ਅਤੇ 280 ਰੁਪਏ ਅਦਾ ਕਰਨੇ ਪੈਣਗੇ।

ਲਹਿਰਾਬੇਗਾ ਟੋਲ ਪਲਾਜ਼ਾ ‘ਤੇ ਕਾਰਾਂ ਲਈ ਇੱਕ ਪਾਸੇ ਦਾ ਟੋਲ 80 ਰੁਪਏ ਅਤੇ ਦੋਵਾਂ ਪਾਸਿਆਂ ਦਾ 120 ਰੁਪਏ ਹੋਵੇਗਾ, ਜਦਕਿ ਬੱਸਾਂ ਅਤੇ ਟਰੱਕਾਂ ਲਈ ਇਹ ਦਰਾਂ 270 ਅਤੇ 400 ਰੁਪਏ ਨਿਰਧਾਰਤ ਕੀਤੀਆਂ ਗਈਆਂ ਹਨ।

ਉੱਥੇ ਹੀ ਖੂਈਆਂ ਸਰਵਰ ਟੋਲ ਪਲਾਜ਼ਾ ‘ਤੇ ਕਾਰਾਂ ਅਤੇ ਹਲਕੇ ਵਾਹਨਾਂ ਲਈ ਇੱਕ ਪਾਸੇ ਦਾ ਟੋਲ 105 ਰੁਪਏ ਅਤੇ ਦੋਵਾਂ ਪਾਸਿਆਂ ਦਾ 155 ਰੁਪਏ ਹੋਵੇਗਾ। ਬੱਸਾਂ ਅਤੇ ਟਰੱਕਾਂ ਨੂੰ ਕ੍ਰਮਵਾਰ 350 ਅਤੇ 520 ਰੁਪਏ ਦੇਣੇ ਪੈਣਗੇ। ਇਸ ਤੋਂ ਇਲਾਵਾ ਕਾਲਾਝਾਰ ਟੋਲ ਪਲਾਜ਼ਾ ‘ਤੇ ਕਾਰਾਂ ਅਤੇ ਹਲਕੇ ਵਾਹਨਾਂ ਲਈ ਇੱਕ ਪਾਸੇ ਦਾ ਟੋਲ 115 ਰੁਪਏ ਅਤੇ ਦੋਵਾਂ ਪਾਸਿਆਂ ਦਾ 175 ਰੁਪਏ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *