Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਿਲਾਂ, ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਲੁਧਿਆਣਾ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਮਾਜਿਕ ਕਾਰਕੁਨ ਅਤੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸ਼ਿਕਾਇਤ ਸੌਂਪਦਿਆਂ ਦੋਸ਼ ਲਗਾਇਆ ਹੈ ਕਿ ਬਿੱਟੂ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੀਆਂ ਕੁਝ ਪੋਸਟਾਂ ਹਿੰਦੂ-ਸਿੱਖ ਭਾਈਚਾਰੇ ਵਿੱਚ ਤਣਾਅ ਪੈਦਾ ਕਰਨ ਵਾਲੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪਰਮਿੰਦਰ ਮਹਿਤਾ ਦਾ ਦਾਅਵਾ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਅੱਤਵਾਦ ਦੇ ਦੌਰ ਨਾਲ ਸਬੰਧਤ ਕੁਝ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨਾਲ ਸਮਾਜ ਵਿੱਚ ਨਫ਼ਰਤ ਅਤੇ ਧਾਰਮਿਕ ਵੰਡ ਦਾ ਮਾਹੌਲ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ ਪੰਜਾਬ ਨੇ ਵੱਡਾ ਦੁੱਖ ਸਹਿਆ ਸੀ ਅਤੇ ਬੇਗੁਨਾਹ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ਨੂੰ ਸਿਆਸੀ ਮਕਸਦ ਲਈ ਉਭਾਰਨਾ ਸਮਾਜ ਦੇ ਹਿੱਤ ਵਿੱਚ ਨਹੀਂ ਹੈ।

ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਸ ਦੌਰ ਦੇ ਪੀੜਤ ਪਰਿਵਾਰ ਅੱਜ ਵੀ ਉਸ ਦਰਦ ਨੂੰ ਨਹੀਂ ਭੁੱਲੇ ਹਨ ਅਤੇ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਸਿਰਫ਼ ਸਿਆਸੀ ਲਾਭ ਹਾਸਲ ਕਰਨ ਦੀ ਕੋਸ਼ਿਸ਼ ਹੈ। ਮਹਿਤਾ ਨੇ ਦੋਸ਼ ਲਗਾਇਆ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਲੋਕ ਹਿੰਦੂ-ਸਿੱਖ ਏਕਤਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਵਾਦਿਤ ਫ਼ਿਲਮ ‘ਸਤਲੁਜ’ ਦੇ ਰਿਲੀਜ਼ ਹੋਣ ਨਾਲ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਫਿਲਹਾਲ ਪੁਲਿਸ ਵੱਲੋਂ ਸ਼ਿਕਾਇਤ ਪ੍ਰਾਪਤ ਕਰ ਲਈ ਗਈ ਹੈ। ਇਸ ਮਾਮਲੇ ਵਿੱਚ ਰਵਨੀਤ ਸਿੰਘ ਬਿੱਟੂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Leave a Reply

Your email address will not be published. Required fields are marked *