Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਭਾਰਤ-ਕੈਨੇਡਾ ਵਿਚਾਲੇ UPI ਦੀ ਤਿਆਰੀ! ਪੰਜਾਬੀਆਂ ਨੂੰ ਹੋਵੇਗਾ ਵੱਡਾ ਫਾਇਦਾ

ਕੈਨੇਡਾ ਅਤੇ ਭਾਰਤ ਵਿਚਾਲੇ ਰਹਿੰਦੇ ਪੰਜਾਬੀਆਂ ਦੇ ਆਰਥਿਕ ਸਬੰਧ ਹੁਣ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਸਿੱਖਿਆ, ਕਾਰੋਬਾਰ, ਨਿਵੇਸ਼ ਅਤੇ ਰੈਮਿਟੈਂਸ ਰਾਹੀਂ ਦੋਵਾਂ ਦੇਸ਼ਾਂ ਵਿਚਾਲੇ ਲਗਾਤਾਰ ਆਰਥਿਕ ਲੈਣ-ਦੇਣ ਹੁੰਦਾ ਹੈ। ਇਸੇ ਕੜੀ ਵਿੱਚ ਭਾਰਤ ਅਤੇ ਕੈਨੇਡਾ ਹੁਣ UPI ਰਾਹੀਂ ਸਰਹੱਦ ਪਾਰ ਪੈਸੇ ਭੇਜਣ ਦੀ ਸੰਭਾਵਨਾ ’ਤੇ ਵਿਚਾਰ ਕਰ ਰਹੇ ਹਨ।

ਪਹਿਲੇ ਭਾਰਤ-ਕੈਨੇਡਾ ਆਰਥਿਕ ਅਤੇ ਵਿੱਤੀ ਸੰਵਾਦ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੈਨੇਡਾ ਦੇ ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਵਿਚਾਲੇ ਇਸ ਮੁੱਦੇ ’ਤੇ ਚਰਚਾ ਹੋਈ। ਦੋਵਾਂ ਪੱਖਾਂ ਨੇ ਸਰਹੱਦ ਪਾਰ ਰੈਮਿਟੈਂਸ ਅਤੇ ਵਪਾਰੀਆਂ ਲਈ ਸਿੱਧੇ ਭੁਗਤਾਨ ਦੀਆਂ ਸੰਭਾਵਨਾਵਾਂ ’ਤੇ ਗੱਲਬਾਤ ਕੀਤੀ।

ਇਸ ਤੋਂ ਇਲਾਵਾ ਕੈਨੇਡਾ ਵਿੱਚ ਸਾਥੀ ਭੁਗਤਾਨ ਸੇਵਾ ਪ੍ਰਦਾਤਾਵਾਂ ਰਾਹੀਂ UPI ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਹੈ। ਹਾਲਾਂਕਿ, ਇਹ ਪ੍ਰਬੰਧ ਅਜੇ ਲਾਗੂ ਨਹੀਂ ਹੋਇਆ। ਇਸ ਨੂੰ ਅਮਲੀ ਰੂਪ ਦੇਣ ਲਈ ਦੋਵਾਂ ਦੇਸ਼ਾਂ ਨੂੰ ਤਕਨੀਕੀ, ਰੈਗੂਲੇਟਰੀ, ਸੁਰੱਖਿਆ ਅਤੇ ਵਿਦੇਸ਼ੀ ਮੁਦਰਾ ਨਾਲ ਜੁੜੇ ਕਈ ਪਹਿਲੂਆਂ ’ਤੇ ਕੰਮ ਕਰਨਾ ਪਵੇਗਾ।

ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀ ਮੌਜੂਦਗੀ ਕਾਫ਼ੀ ਵੱਡੀ ਹੈ। 2024 ਵਿੱਚ 5 ਲੱਖ 10 ਹਜ਼ਾਰ ਤੋਂ ਵੱਧ ਭਾਰਤੀ ਨਾਗਰਿਕ ਸਟੱਡੀ ਪਰਮਿਟ ’ਤੇ ਕੈਨੇਡਾ ਵਿੱਚ ਸਨ। ਉੱਥੇ ਹੀ ਕੈਨੇਡਾ ਦੀ 2025 ਇਮੀਗ੍ਰੇਸ਼ਨ ਰਿਪੋਰਟ ਮੁਤਾਬਕ ਭਾਰਤ ਤੋਂ 1 ਲੱਖ 25 ਹਜ਼ਾਰ 530 ਲੋਕਾਂ ਨੇ ਸਥਾਈ ਨਿਵਾਸ ਹਾਸਲ ਕੀਤਾ। ਇਨ੍ਹਾਂ ਵਿੱਚੋਂ 94 ਹਜ਼ਾਰ 105 ਲੋਕ ਆਰਥਿਕ ਸ਼੍ਰੇਣੀ ਅਤੇ 31 ਹਜ਼ਾਰ 425 ਲੋਕ ਪਰਿਵਾਰਕ ਪੁਨਰ-ਏਕੀਕਰਨ ਸ਼੍ਰੇਣੀ ਨਾਲ ਸਬੰਧਤ ਸਨ।

ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਦੀ ਵੀ ਕਾਰੋਬਾਰੀ ਖੇਤਰ ਵਿੱਚ ਮਜ਼ਬੂਤ ਪਕੜ ਹੈ। ਪੰਜਾਬੀ ਚੈਂਬਰ ਆਫ਼ ਕਾਮਰਸ ਨੈੱਟਵਰਕ ਨਾਲ 2,500 ਤੋਂ ਵੱਧ ਮੈਂਬਰ ਅਤੇ 200 ਤੋਂ ਵੱਧ ਕਾਰੋਬਾਰ ਜੁੜੇ ਹੋਏ ਹਨ।

ਜੇਕਰ UPI ਰਾਹੀਂ ਭਾਰਤ-ਕੈਨੇਡਾ ਵਿਚਾਲੇ ਪੈਸੇ ਭੇਜਣ ਦੀ ਸੁਵਿਧਾ ਸ਼ੁਰੂ ਹੁੰਦੀ ਹੈ ਤਾਂ ਇਸ ਦਾ ਸਭ ਤੋਂ ਵੱਡਾ ਫਾਇਦਾ ਭਾਰਤ ਵਿੱਚ ਰਹਿੰਦੇ ਪਰਿਵਾਰਾਂ ਅਤੇ ਕੈਨੇਡਾ ਵਿੱਚ ਰਹਿੰਦੇ ਭਾਰਤੀਆਂ ਨੂੰ ਹੋ ਸਕਦਾ ਹੈ। ਪੈਸੇ ਭੇਜਣ ਦੀ ਪ੍ਰਕਿਰਿਆ ਤੇਜ਼, ਆਸਾਨ ਅਤੇ ਘੱਟ ਖਰਚ ਵਾਲੀ ਬਣਨ ਦੀ ਉਮੀਦ ਹੈ।

ਖਾਸ ਤੌਰ ’ਤੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੇ ਪਰਿਵਾਰਾਂ ਲਈ ਇਹ ਵੱਡੀ ਸਹੂਲਤ ਸਾਬਤ ਹੋ ਸਕਦੀ ਹੈ। ਫੀਸ, ਕਿਰਾਇਆ ਜਾਂ ਐਮਰਜੈਂਸੀ ਲੋੜਾਂ ਲਈ ਪੈਸੇ ਭੇਜਣ ਦਾ ਕੰਮ ਹੋਰ ਆਸਾਨ ਹੋ ਸਕਦਾ ਹੈ।

ਇਸ ਦੇ ਨਾਲ ਹੀ ਇਸ ਦਾ ਲਾਭ ਸਿਰਫ਼ ਰੈਮਿਟੈਂਸ ਤੱਕ ਸੀਮਤ ਨਹੀਂ ਰਹੇਗਾ। ਭਾਰਤ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀ, ਸੈਲਾਨੀ ਅਤੇ ਕਾਰੋਬਾਰੀ ਵੀ ਭਾਰਤੀ ਬੈਂਕ ਖਾਤਿਆਂ ਰਾਹੀਂ ਭੁਗਤਾਨ ਕਰਨ ਦੇ ਯੋਗ ਹੋ ਸਕਦੇ ਹਨ। ਪੰਜਾਬੀ ਕਾਰੋਬਾਰਾਂ ਲਈ ਵੀ ਇਹ ਇੱਕ ਨਵਾਂ ਮੌਕਾ ਬਣ ਸਕਦਾ ਹੈ, ਜਿਸ ਨਾਲ ਭਾਰਤ ਤੋਂ ਸਾਮਾਨ ਖਰੀਦਣ, ਸੇਵਾਵਾਂ ਲਈ ਭੁਗਤਾਨ ਕਰਨ ਅਤੇ ਵਪਾਰਕ ਲੈਣ-ਦੇਣ ਨੂੰ ਹੋਰ ਆਸਾਨ ਬਣਾਇਆ ਜਾ ਸਕਦਾ ਹੈ।

CA ਦਿਨੇਸ਼ ਸਰਨਾ ਮੁਤਾਬਕ UPI ਵਰਗੀ ਪ੍ਰਣਾਲੀ ਪੰਜਾਬੀ ਪਰਿਵਾਰਾਂ ਦੇ ਨਾਲ-ਨਾਲ ਕਾਰੋਬਾਰਾਂ ਲਈ ਵੀ ਫਾਇਦੇਮੰਦ ਸਾਬਤ ਹੋ ਸਕਦੀ ਹੈ। ਜੇਕਰ ਇਹ ਯੋਜਨਾ ਅਮਲ ਵਿੱਚ ਆਉਂਦੀ ਹੈ ਤਾਂ ਇਹ ਭਾਰਤ ਦੀ ਡਿਜੀਟਲ ਪੇਮੈਂਟ ਪ੍ਰਣਾਲੀ ਦੇ ਵਿਸ਼ਵ ਪੱਧਰ ’ਤੇ ਵਿਸਥਾਰ ਵੱਲ ਇੱਕ ਹੋਰ ਅਹਿਮ ਕਦਮ ਹੋਵੇਗਾ।

Leave a Reply

Your email address will not be published. Required fields are marked *