Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਅਮਰੀਕਾ-ਈਰਾਨ ਤਣਾਅ ਮੁੜ ਵਧਿਆ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਈਰਾਨ ਨੂੰ ਦਿੱਤੀ ਧਮਕੀ

ਪੱਛਮੀ ਏਸ਼ੀਆ ਵਿੱਚ ਇੱਕ ਵਾਰ ਫਿਰ ਜੰਗ ਦੇ ਬੱਦਲ ਗਹਿਰੇ ਹੋ ਗਏ ਹਨ। ਅਮਰੀਕਾ ਅਤੇ ਈਰਾਨ ਵਿਚਾਲੇ ਹੋਈ ਜੰਗਬੰਦੀ ਟੁੱਟਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਤੇਜ਼ੀ ਨਾਲ ਵੱਧ ਰਿਹਾ ਹੈ। ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ‘ਤੇ ਹਮਲਿਆਂ ਨੂੰ ਲੈ ਕੇ ਅਮਰੀਕਾ ਨੇ ਈਰਾਨ ‘ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਜਵਾਬੀ ਕਾਰਵਾਈ ਕੀਤੀ ਹੈ ਅਤੇ ਹੁਣ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਜਿਹੇ ਹਮਲੇ ਜਾਰੀ ਰਹੇ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਅਮਰੀਕਾ ‘ਤੇ ਅੰਤਰਿਮ ਜੰਗਬੰਦੀ ਸਮਝੌਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਟਵਿੱਟਰ ‘ਤੇ ਲਿਖਿਆ ਕਿ “ਈਰਾਨ ਨੇ ਹੁਣ ਤੱਕ ਆਪਣੇ ਵਾਅਦੇ ਪੂਰੇ ਕੀਤੇ ਹਨ, ਜਦੋਂ ਕਿ ਅਮਰੀਕਾ ਨੇ ਸਮਝੌਤੇ ਦੀ ਉਲੰਘਣਾ ਕੀਤੀ ਹੈ।” ਅਰਾਘਚੀ ਨੇ ਕਿਹਾ ਕਿ ਅਮਰੀਕਾ ਨੇ ਉਲੰਘਣਾਵਾਂ ਅਤੇ ਗਲਤੀਆਂ ਨੂੰ ਦੁਹਰਾਇਆ ਹੈ।

ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਈਰਾਨ ਨੂੰ ਧਮਕੀ ਦਿੱਤੀ ਹੈ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਟਰੰਪ ਨੇ ਕਿਹਾ, “ਜੇਕਰ ਈਰਾਨੀ ਸਰਕਾਰ ਸੰਯੁਕਤ ਰਾਜ ਦੇ ਮੌਜੂਦਾ ਰਾਸ਼ਟਰਪਤੀ (ਭਾਵ ਮੇਰੇ ‘ਤੇ!) ‘ਤੇ ਹਮਲਾ ਕਰਨ ਜਾਂ ਕਤਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਈਰਾਨ ‘ਤੇ 1,000 ਮਿਜ਼ਾਈਲਾਂ ਦਾਗੀਆਂ ਜਾਣ ਲਈ ਤਿਆਰ ਹਨ। ਅਤੇ ਤੁਰੰਤ ਬਾਅਦ ਹਜ਼ਾਰਾਂ ਹੋਰ ਮਿਜ਼ਾਈਲਾਂ ਦਾਗੀਆਂ ਜਾਣਗੀਆਂ। ਇਸ ਦੇ ਲਈ ਹੁਕਮ ਦਿੱਤੇ ਜਾ ਚੁੱਕੇ ਹਨ ਤੇ ਅਮਰੀਕੀ ਸੈਨਾ ਪੂਰੀ ਤਰ੍ਹਾਂ ਤਿਆਰ ਅਤੇ ਸਮਰੱਥ ਹੈ ਕਿ ਉਹ ਇੱਕ ਸਾਲ ਤੱਕ ਈਰਾਨ ‘ਤੇ ਹਮਲੇ ਜਾਰੀ ਰੱਖੇ ਅਤੇ ਈਰਾਨ ਦੇ ਹਰ ਇਲਾਕੇ ਨੂੰ ਪੂਰੀ ਤਰ੍ਹਾਂ ਤਬਾਹ ਤੇ ਬਰਬਾਦ ਕਰ ਦੇਵੇ- ਅੱਲ੍ਹਾ ਤੁਹਾਡਾ ਭਲਾ ਕਰੇ!

ਅਮਰੀਕਾ ਨੇ ਈਰਾਨ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਈਰਾਨ ਹੋਰਮੁਜ਼ ਜਲਡਮਰੂ ਨੂੰ ਵਪਾਰਕ ਸ਼ਿਪਿੰਗ ਲਈ ਖੋਲ੍ਹੇ ਅਤੇ ਜਹਾਜ਼ਾਂ ‘ਤੇ ਹਮਲੇ ਬੰਦ ਕਰੇ। ਅਮਰੀਕਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਈਰਾਨ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਨਤੀਜੇ ਭਿਆਨਕ ਹੋਣਗੇ। ਇਹ ਚਿਤਵਨੀ ਅਜਿਹੇ ਸਮੇਂ ਆਈ ਹੈ ਜਦੋਂ ਅਮਰੀਕਾ ਅਤੇ ਈਰਾਨ ਇੱਕ-ਦੂਜੇ ‘ਤੇ ਹਵਾਈ ਹਮਲੇ ਕਰ ਰਹੇ ਹਨ।

ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵਾਸ਼ਿੰਗਟਨ ਚਾਹੁੰਦਾ ਹੈ ਕਿ ਈਰਾਨ ਇੱਕ ਜਨਤਕ ਬਿਆਨ ਜਾਰੀ ਕਰੇ ਜਿਸ ਵਿੱਚ ਕਿਹਾ ਗਿਆ ਹੋਵੇ ਕਿ ਹੋਰਮੁਜ਼ ਜਲਡਮਰੂ ਸਾਰੀਆਂ ਸ਼ਿਪਿੰਗਾਂ ਲਈ ਖੁੱਲ੍ਹਾ ਹੈ ਅਤੇ ਜਹਾਜ਼ਾਂ ‘ਤੇ ਹੋਰ ਹਮਲੇ ਨਹੀਂ ਹੋਣਗੇ। ਇਸ ਤੋਂ ਇਲਾਵਾ ਜਹਾਜ਼ਾਂ ‘ਤੇ ਕੋਈ ਟੈਰਿਫ ਨਹੀਂ ਲਗਾਇਆ ਜਾਵੇਗਾ। ਅਮਰੀਕਾ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਅਜਿਹਾ ਕਰਨ ਨਾ ਕੀਤਾ ਤਾਂ ਈਰਾਨ ਲਈ ਚੰਗਾ ਨਹੀਂ ਹੋਵੇਗਾ।

Leave a Reply

Your email address will not be published. Required fields are marked *