ਪੰਜਾਬ ਵਿੱਚ ਮੌਸਮ ਨੇ ਸ਼ਨੀਵਾਰ ਨੂੰ ਕਰ ਦਿੱਤਾ ਹੈਰਾਨ ਕਰਨ ਵਾਲਾ ਮੋੜ। ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬੱਦਲਵਾਈ ਛਾ ਗਈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਅਤੇ ਤਾਪਮਾਨ 28 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਐਤਵਾਰ ਨੂੰ ਰਾਜ ਭਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ, ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇਮਾਰੀ ਦੇ ਸੰਭਾਵਨਾ ਹੈ। ਇਸ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਖੇਤੀਬਾੜੀ ਮਾਹਿਰਾਂ ਨੇ ਕਿਹਾ ਕਿ ਗੜੇਮਾਰੀ ਖਾਸ ਕਰਕੇ ਕਣਕ, ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਸੁਰੱਖਿਆ ਲਈ ਸਾਵਧਾਨ ਰਹਿਣ ਦੀ ਲੋੜ ਹੈ।
ਇਸ ਦੌਰਾਨ, ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ, ਬਾਰਾਲਾਚਾ ਅਤੇ ਕੁੰਜੁਮ ਵਿੱਚ ਹਲਕੀ ਬਰਫ਼ਬਾਰੀ ਹੋਈ, ਜਦਕਿ ਸ਼ਿਮਲਾ ਵਿੱਚ ਬੱਦਲਵਾਈ ਰਹੀ। ਮੌਸਮ ਵਿਭਾਗ ਨੇ 19 ਮਾਰਚ ਤੱਕ ਕਾਂਗੜਾ, ਮੰਡੀ ਅਤੇ ਸ਼ਿਮਲਾ ਵਿੱਚ ਗਰਜ-ਤੂਫ਼ਾਨ ਅਤੇ ਗੜੇਮਾਰੀ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ।
ਜੰਮੂ-ਕਸ਼ਮੀਰ ਵਿੱਚ ਵੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮੁਖਤਾਰ ਅਹਿਮਦ ਦੇ ਅਨੁਸਾਰ, 21 ਮਾਰਚ ਤੋਂ ਮੌਸਮ ਵਿੱਚ ਸੁਧਾਰ ਦੀ ਉਮੀਦ ਹੈ।
