Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਪੰਜਾਬ ਵਿੱਚ ਸਰਗਰਮ ਹੋਇਆ ਪੱਛਮੀ ਵਿਗਾੜ, ਆੰਧੀ-ਮੀਂਹ ਤੇ ਗੜੇਮਾਰੀ ਲਈ ਔਰੇਂਜ ਅਲਰਟ ਜਾਰੀ

ਪੰਜਾਬ ਵਿੱਚ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਦੇ ਸਰਗਰਮ ਹੋਣ ਨਾਲ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਬੁੱਧਵਾਰ ਤੋਂ ਅਗਲੇ ਚਾਰ ਦਿਨਾਂ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਆੰਧੀ, ਮੀਂਹ ਅਤੇ ਗੜੇਮਾਰੀ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਵਿਭਾਗ ਅਨੁਸਾਰ ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਜੂਨ ਦੇ ਪਹਿਲੇ ਹਫ਼ਤੇ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਹਾਲਾਂਕਿ ਦੂਜੇ ਹਫ਼ਤੇ ਤੋਂ ਤਾਪਮਾਨ ਮੁੜ ਵੱਧ ਸਕਦਾ ਹੈ।

ਮੰਗਲਵਾਰ ਨੂੰ ਸੂਬੇ ਵਿੱਚ ਮੌਸਮ ਗਰਮ ਰਿਹਾ ਅਤੇ ਅਧਿਕਤਮ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਬਠਿੰਡਾ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਅਧਿਕਤਮ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਦੱਖਣ-ਪੱਛਮੀ ਮਾਨਸੂਨ ਵੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਆਮ ਤਰੀਕ ਤੋਂ ਕਰੀਬ ਤਿੰਨ ਦਿਨ ਦੀ ਦੇਰੀ ਨਾਲ ਮਾਨਸੂਨ 4 ਜੂਨ ਨੂੰ ਕੇਰਲ ਪਹੁੰਚ ਸਕਦਾ ਹੈ। ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਵਿੱਚ ਬਣੀਆਂ ਅਨੁਕੂਲ ਮੌਸਮੀ ਸਥਿਤੀਆਂ ਕਾਰਨ ਮਾਨਸੂਨ ਦੀ ਰਫ਼ਤਾਰ ਵਿੱਚ ਤੇਜ਼ੀ ਆਈ ਹੈ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਕੇਰਲ ਵਿੱਚ ਮਾਨਸੂਨ ਦੀ ਆਮਦ ਨਾਲ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਦੌਰ ਸ਼ੁਰੂ ਹੋ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਵੀ ਮੌਸਮ ਦਾ ਮਿਜਾਜ ਬਦਲਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *