Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ ’ਚ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU), ਫਗਵਾੜਾ ਅਤੇ ਚਿਤਕਾਰਾ ਯੂਨੀਵਰਸਿਟੀ ਨਾਲ ਸਬੰਧਤ ਮਾਮਲਿਆਂ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਦੋਵਾਂ ਮਾਮਲਿਆਂ ਨੂੰ ਲੈ ਕੇ ਸੂ ਮੋਟੋ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਕਮਿਸ਼ਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਰਿਪੋਰਟ ਲੈਣ ਦੇ ਨਾਲ-ਨਾਲ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਵੀ ਮੰਗਿਆ ਹੈ।

ਕਮਿਸ਼ਨ ਨੇ ਪੁਲਿਸ ਤੋਂ ਮਾਮਲੇ ਵਿੱਚ ਦਰਜ ਕੀਤੀ ਗਈ FIR ਦੀ ਕਾਪੀ, ਜਾਂਚ ਲਈ ਗਠਿਤ ਕੀਤੀ ਗਈ SIT ਦੀ ਰਚਨਾ ਅਤੇ ਹੁਣ ਤੱਕ ਕੀਤੀ ਗਈ ਜਾਂਚ ਤੇ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਵਿਦਿਆਰਥਣਾਂ ਦੀ ਸੁਰੱਖਿਆ ਨਾਲ ਜੁੜੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਤਲਬ ਕੀਤੀ ਗਈ ਹੈ।

ਖਾਸ ਤੌਰ ’ਤੇ ਲੜਕੀਆਂ ਦੇ ਹੋਸਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ, CCTV ਕੈਮਰਿਆਂ ਦੀ ਨਿਗਰਾਨੀ, ਸੁਰੱਖਿਆ ਸਟਾਫ ਦੀ ਤਾਇਨਾਤੀ ਅਤੇ ਹੋਸਟਲ ਵਿੱਚ ਆਉਣ-ਜਾਣ ਵਾਲਿਆਂ ਦੀ Entry ਅਤੇ Exit Monitoring ਬਾਰੇ ਵੀ ਕਮਿਸ਼ਨ ਨੇ ਵੇਰਵਾ ਮੰਗਿਆ ਹੈ। ਇਸ ਦੇ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਮੁੱਖ ਨੀਤੀਆਂ ਅਤੇ ਇਨ੍ਹਾਂ ਨੀਤੀਆਂ ਤਹਿਤ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਰਾਜ ਕਮਿਸ਼ਨ ਐਕਟ, 2001 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਪੁਲਿਸ ਨੂੰ 30 ਸਤੰਬਰ 2026 ਤੱਕ ਮੰਗੀ ਗਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੁਣ ਕਮਿਸ਼ਨ ਵੱਲੋਂ ਮੰਗੀ ਗਈ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਦੋਵਾਂ ਮਾਮਲਿਆਂ ਵਿੱਚ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਕਿਹੜੇ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published. Required fields are marked *