Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨ

ਪਟਿਆਲਾ ਵਿੱਚ ਤੀਜ ਦੇ ਤਿਉਹਾਰ ਦੇ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਪਟਿਆਲਾ ਦਿਹਾਤੀ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ।

 

ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਜ ਦਾ ਤਿਉਹਾਰ ਪੰਜਾਬੀ ਔਰਤਾਂ ਲਈ ਖੁਸ਼ੀਮਿਲਾਪਆਪਸੀ ਭਾਈਚਾਰੇ ਅਤੇ ਪਿਆਰ ਦਾ ਸੰਦੇਸ਼ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਗਤ ਵਿਰਾਸਤ ਦਾ ਅਟੁੱਟ ਅੰਗ ਹੈਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਜ ਦੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨਤਾਂ ਜੋ ਪੰਜਾਬੀ ਵਿਰਾਸਤ ਦੀਆਂ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾਮਹੱਲਾ ਕਲੀਨਿਕ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

ਡਾ. ਮਾਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਇੰਨੇ ਵੱਡੇ ਇਕੱਠ ਨੂੰ ਸੁਚੱਜੇ ਢੰਗ ਨਾਲ ਸੰਭਾਲਣਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚੀਆਂ ਮਾਵਾਂ ਅਤੇ ਧੀਆਂ ਦੀਆਂ ਸਹੂਲਤਾਂ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

 

ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਤਸਵੀਰ—ਪੰਜਾਬੀ ਵਿਰਾਸਤ ਦੇ ਰੰਗਧੀਆਂ-ਭੈਣਾਂ ਦਾ ਸਤਿਕਾਰ ਅਤੇ ਲੋਕਾਂ ਦੀ ਖੁਸ਼ੀ।” ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਮਹੱਤਵਪੂਰਨ ਹਨ।

 

ਸਮਾਗਮ ਦੌਰਾਨ ਤੀਆਂ ਦੇ ਪਰੰਪਰਾਗਤ ਰੰਗਸੱਭਿਆਚਾਰਕ ਪੇਸ਼ਕਾਰੀਆਂ ਅਤੇ ਔਰਤਾਂ ਦੀ ਵੱਡੀ ਭਾਗੀਦਾਰੀ ਨੇ ਮਾਹੌਲ ਨੂੰ ਖੁਸ਼ਨੁਮਾ ਬਣਾ ਦਿੱਤਾ। ਇਸ ਮੌਕੇ ਔਰਤਾਂ ਨੂੰ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਫੁਲਕਾਰੀਆਂ ਵੀ ਵੰਡੀਆਂ ਗਈਆਂਜਿਸ ਨਾਲ ਔਰਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

Leave a Reply

Your email address will not be published. Required fields are marked *