Live Updates
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂ
1 min read

ਪੰਜਾਬ ਵਿੱਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਪਦੀ ਗਰਮੀ ਤੋਂ ਮਿਲ ਰਹੀ ਰਾਹਤ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਅੱਜ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਹਾਲਾਂਕਿ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਸੂਬੇ ਦਾ ਤਾਪਮਾਨ ਆਮ ਨਾਲੋਂ 7.8 ਡਿਗਰੀ ਸੈਲਸੀਅਸ ਘੱਟ ਰਿਹਾ। ਸਭ ਤੋਂ ਵੱਧ ਅਧਿਕਤਮ ਤਾਪਮਾਨ ਬਠਿੰਡਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸਮੇਤ ਕੁੱਲ 10 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਨੇ ਅਗਾਹੀ ਦਿੱਤੀ ਹੈ ਕਿ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਹੋਰ ਵੀ ਸਰਗਰਮ ਰਹੇਗਾ। ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਇਸੇ ਦੌਰਾਨ ਸੂਬੇ ਦੇ ਨਿਊਨਤਮ ਤਾਪਮਾਨ ਵਿੱਚ ਵੀ 1.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਹੁਣ ਇਹ ਆਮ ਨਾਲੋਂ 4.4 ਡਿਗਰੀ ਘੱਟ ਹੈ। ਸਭ ਤੋਂ ਘੱਟ ਨਿਊਨਤਮ ਤਾਪਮਾਨ ਬਠਿੰਡਾ ਵਿੱਚ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੱਖ-ਵੱਖ ਸ਼ਹਿਰਾਂ ਦੇ ਅਧਿਕਤਮ ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 33.5 ਡਿਗਰੀ, ਲੁਧਿਆਣਾ ਵਿੱਚ 31.8 ਡਿਗਰੀ, ਪਟਿਆਲਾ ਵਿੱਚ 32 ਡਿਗਰੀ, ਪਠਾਨਕੋਟ ਵਿੱਚ 34.4 ਡਿਗਰੀ, ਫਾਜ਼ਿਲਕਾ ਵਿੱਚ 33.7 ਡਿਗਰੀ, ਫਿਰੋਜ਼ਪੁਰ ਵਿੱਚ 33.3 ਡਿਗਰੀ, ਹੁਸ਼ਿਆਰਪੁਰ ਵਿੱਚ 31.2 ਡਿਗਰੀ ਅਤੇ ਰੂਪਨਗਰ ਵਿੱਚ 33.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਨਿਊਨਤਮ ਤਾਪਮਾਨ ਅੰਮ੍ਰਿਤਸਰ ਵਿੱਚ 21.3 ਡਿਗਰੀ, ਲੁਧਿਆਣਾ ਵਿੱਚ 20.6 ਡਿਗਰੀ, ਪਟਿਆਲਾ ਵਿੱਚ 21.2 ਡਿਗਰੀ, ਪਠਾਨਕੋਟ ਵਿੱਚ 22.2 ਡਿਗਰੀ, ਫਾਜ਼ਿਲਕਾ ਵਿੱਚ 20.5 ਡਿਗਰੀ, ਫਿਰੋਜ਼ਪੁਰ ਵਿੱਚ 20.6 ਡਿਗਰੀ, ਹੁਸ਼ਿਆਰਪੁਰ ਵਿੱਚ 20.8 ਡਿਗਰੀ ਅਤੇ ਰੂਪਨਗਰ ਵਿੱਚ 23.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਸੁਹਾਵਣਾ ਬਣਿਆ ਰਹਿ ਸਕਦਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਕਾਬੂ ਵਿੱਚ ਰਹੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਰਹੇਗੀ।

Leave a Reply

Your email address will not be published. Required fields are marked *