LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਅਬੋਹਰ ਵਿੱਚ ਪਿਕਅੱਪ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਅਬੋਹਰ ਵਿੱਚ ਇੱਕ ਬੇਕਾਬੂ ਪਿਕਅੱਪ ਗੱਡੀ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਬੋਹਰ ਵਿੱਚ ਪਿਕਅੱਪ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ
ਪੰਜਾਬ ਟੈਲੀਵਿਜ਼ਨ

ਅਬੋਹਰ ਵਿੱਚ ਇੱਕ ਪਿਕਅੱਪ ਗੱਡੀ ਵੱਲੋਂ ਕਈ ਵਾਹਨਾਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਥਾਣਾ ਮੁਖੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਪਿਕਅੱਪ ਚਾਲਕ ਦਾ ਗੱਡੀ ਤੋਂ ਸੰਤੁਲਨ ਵਿਗੜ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਟੱਕਰ ਤੋਂ ਬਾਅਦ ਇੱਕ ਮੋਟਰਸਾਈਕਲ ਪਿਕਅੱਪ ਗੱਡੀ ਦੇ ਹੇਠਾਂ ਫਸਿਆ ਹੋਇਆ ਮਿਲਿਆ।

ਥਾਣਾ ਮੁਖੀ ਮੁਤਾਬਕ ਪਿਕਅੱਪ ਨੇ ਸਭ ਤੋਂ ਪਹਿਲਾਂ ਇੱਕ ਸਾਈਕਲ ਸਵਾਰ ਨੂੰ ਦਰੜ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ ਵਜੋਂ ਹੋਈ ਹੈ, ਜਿਸ ਦੀ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਤੋਂ ਬਾਅਦ ਗੱਡੀ ਨੇ ਸੁਖਚੈਨ ਸਿੰਘ ਨਾਮ ਦੇ ਵਿਅਕਤੀ ਨੂੰ ਵੀ ਟੱਕਰ ਮਾਰੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਨੇ ਮੁਲਜ਼ਮ ਪਿਕਅੱਪ ਚਾਲਕ ਨੂੰ ਕਾਬੂ ਕਰ ਲਿਆ ਹੈ, ਜਿਸ ਦੀ ਪਛਾਣ ਬਲਕਰਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਹਾਦਸਾਗ੍ਰਸਤ ਪਿਕਅੱਪ ਗੱਡੀ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅਬੋਹਰ ਵਿੱਚ ਪਿਛਲੇ ਦਿਨੀਂ 27 ਸਤੰਬਰ ਨੂੰ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਨੌਜਵਾਨ ਅਜੈ ਕੁਮਾਰ ਦੀ ਮੌਤ ਤੋਂ ਬਾਅਦ ਵੀ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣਿਆ ਰਿਹਾ ਸੀ।