LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਖੇਡ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ: ਸਾਰੀਆਂ 6 ਟੀਮਾਂ ਪੰਜਾਬ ਪੁੱਜੀਆਂ, ਕੱਲ੍ਹ ਤੋਂ ਸ਼ੁਰੂ ਹੋਣਗੇ ਮੁਕਾਬਲੇ

27 ਅਕਤੂਬਰ ਤੋਂ ਸ਼ੁਰੂ ਹੋ ਰਹੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਸਾਰੀਆਂ ਛੇ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ। ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ: ਸਾਰੀਆਂ 6 ਟੀਮਾਂ ਪੰਜਾਬ ਪੁੱਜੀਆਂ, ਕੱਲ੍ਹ ਤੋਂ ਸ਼ੁਰੂ ਹੋਣਗੇ ਮੁਕਾਬਲੇ
ਪੰਜਾਬ ਟੈਲੀਵਿਜ਼ਨ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ 2026 ਵਿੱਚ ਹਿੱਸਾ ਲੈਣ ਲਈ ਸਾਰੀਆਂ ਛੇ ਟੀਮਾਂ ਪੰਜਾਬ ਪਹੁੰਚ ਗਈਆਂ ਹਨ। ਦੱਖਣੀ ਕੋਰੀਆ ਦੀ ਟੀਮ ਦੇ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ 'ਤੇ ਉਤਰਨ ਨਾਲ ਸਾਰੇ ਦੇਸ਼ਾਂ ਦੇ ਖਿਡਾਰੀਆਂ ਦੀ ਆਮਦ ਪੂਰੀ ਹੋ ਗਈ ਹੈ। ਹਵਾਈ ਅੱਡੇ 'ਤੇ ਖਿਡਾਰੀਆਂ ਦਾ ਢੋਲ ਦੇ ਡਗੇ, ਭੰਗੜੇ ਅਤੇ ਰਵਾਇਤੀ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ।

ਇਸ ਤੋਂ ਪਹਿਲਾਂ ਬੰਗਲਾਦੇਸ਼, ਜਾਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਭਿਆਸ ਲਈ ਪਹੁੰਚ ਚੁੱਕੀਆਂ ਸਨ। ਪੰਜਾਬ ਵਿੱਚ ਸਾਲ 2009 ਦੇ ਪੰਜਾਬ ਗੋਲਡ ਕੱਪ ਤੋਂ ਬਾਅਦ ਪੂਰੇ 17 ਸਾਲਾਂ ਮਗਰੋਂ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਚੱਲੇਗਾ। ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਉਦਘਾਟਨੀ ਸਮਾਰੋਹ ਅਤੇ 2 ਨਵੰਬਰ ਤੱਕ ਲੀਗ ਮੈਚ ਖੇਡੇ ਜਾਣਗੇ। ਇਸ ਤੋਂ ਬਾਅਦ ਸੈਮੀਫ਼ਾਈਨਲ ਅਤੇ 5 ਨਵੰਬਰ ਨੂੰ ਫ਼ਾਈਨਲ ਮੁਕਾਬਲਾ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿੱਚ ਹੋਵੇਗਾ।

ਟੂਰਨਾਮੈਂਟ ਦੇ ਪਹਿਲੇ ਦਿਨ ਸੋਮਵਾਰ ਨੂੰ ਪਹਿਲਾ ਮੈਚ ਮਲੇਸ਼ੀਆ ਅਤੇ ਚੀਨ ਵਿਚਾਲੇ ਖੇਡਿਆ ਜਾਵੇਗਾ। ਦੂਜੇ ਮੈਚ ਵਿੱਚ ਜਾਪਾਨ ਦਾ ਸਾਹਮਣਾ ਦੱਖਣੀ ਕੋਰੀਆ ਨਾਲ ਹੋਵੇਗਾ, ਜਦਕਿ ਮੇਜ਼ਬਾਨ ਭਾਰਤ ਆਪਣਾ ਪਹਿਲਾ ਮੈਚ ਬੰਗਲਾਦੇਸ਼ ਖ਼ਿਲਾਫ਼ ਖੇਡੇਗਾ। ਦਰਸ਼ਕਾਂ ਲਈ ਦਾਖ਼ਲਾ ਬਿਲਕੁਲ ਮੁਫ਼ਤ ਰੱਖਿਆ ਗਿਆ ਹੈ ਅਤੇ ਉਹ ਸਟੇਡੀਅਮ ਦੇ ਬਾਹਰ ਲੱਗੇ ਕਿਊਆਰ ਕੋਡ ਨੂੰ ਸਕੈਨ ਕਰਕੇ ਆਪਣਾ ਪਾਸ ਹਾਸਲ ਕਰ ਸਕਦੇ ਹਨ।

ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ, ਅਧਿਕਾਰੀਆਂ ਅਤੇ ਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਦੋਵਾਂ ਸਟੇਡੀਅਮਾਂ ਨੂੰ ਕੌਮਾਂਤਰੀ ਮਿਆਰ ਦਾ ਬਣਾਉਣ ਲਈ 25 ਕਰੋੜ ਰੁਪਏ ਖ਼ਰਚੇ ਗਏ ਹਨ, ਜਿਨ੍ਹਾਂ ਵਿੱਚੋਂ 16 ਕਰੋੜ ਰੁਪਏ ਜਲੰਧਰ ਅਤੇ ਲਗਭਗ 8.90 ਕਰੋੜ ਰੁਪਏ ਮੋਹਾਲੀ ਦੇ ਸਟੇਡੀਅਮ 'ਤੇ ਲਾਏ ਗਏ ਹਨ।

ਅਹਿਮ ਘਟਨਾਕ੍ਰਮ

  • 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ ਮੁਕਾਬਲੇ
  • ਭਾਰਤ, ਦੱਖਣੀ ਕੋਰੀਆ, ਮਲੇਸ਼ੀਆ, ਚੀਨ, ਜਾਪਾਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਲੈ ਰਹੀਆਂ ਹਨ ਹਿੱਸਾ
  • ਪੰਜਾਬ ਵਿੱਚ 17 ਸਾਲਾਂ ਬਾਅਦ ਹੋ ਰਿਹਾ ਹੈ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ
  • ਦਰਸ਼ਕਾਂ ਲਈ ਦਾਖ਼ਲਾ ਮੁਫ਼ਤ, ਕਿਊਆਰ ਕੋਡ ਰਾਹੀਂ ਮਿਲੇਗਾ ਪਾਸ