LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਖੇਡ

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ: ਭਾਰਤ ਨੇ ਯੂਗਾਂਡਾ ਨੂੰ ਹਰਾ ਕੇ ਜਿੱਤਿਆ ਸੋਨ ਤਗ਼ਮਾ

ਭਾਰਤੀ ਟੀਮ ਨੇ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਯੂਗਾਂਡਾ ਨੂੰ ਹਰਾ ਕੇ ਸੋਨੇ ਦਾ ਤਗ਼ਮਾ ਜਿੱਤ ਲਿਆ ਹੈ। ਇਸ ਜੇਤੂ ਟੀਮ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਸਿਮਰਨ ਕੰਬੋਜ ਸ਼ਾਮਲ ਰਹੀ।

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ: ਭਾਰਤ ਨੇ ਯੂਗਾਂਡਾ ਨੂੰ ਹਰਾ ਕੇ ਜਿੱਤਿਆ ਸੋਨ ਤਗ਼ਮਾ
ਪੰਜਾਬ ਟੈਲੀਵਿਜ਼ਨ

ਭਾਰਤੀ ਕਬੱਡੀ ਟੀਮ ਨੇ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਫ਼ਾਈਨਲ ਮੁਕਾਬਲੇ ਵਿੱਚ ਭਾਰਤ ਨੇ ਯੂਗਾਂਡਾ ਦੀ ਟੀਮ ਨੂੰ 35-15 ਦੇ ਫ਼ਰਕ ਨਾਲ ਮਾਤ ਦੇ ਕੇ ਸੋਨੇ ਦਾ ਤਗ਼ਮਾ ਹਾਸਲ ਕੀਤਾ।

ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਪੰਜਾਵਾ ਦੀ ਖਿਡਾਰਨ ਸਿਮਰਨ ਕੰਬੋਜ ਨੇ ਅਹਿਮ ਭੂਮਿਕਾ ਨਿਭਾਈ ਹੈ।

ਸਿਮਰਨ ਕੰਬੋਜ ਦੇ ਕੌਮਾਂਤਰੀ ਪੱਧਰ 'ਤੇ ਇਸ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਜਿੱਤ ਨਾਲ ਇਲਾਕੇ ਦਾ ਨਾਂ ਕੌਮਾਂਤਰੀ ਖੇਡ ਮੰਚ 'ਤੇ ਰੌਸ਼ਨ ਹੋਇਆ ਹੈ ਅਤੇ ਸਥਾਨਕ ਲੋਕ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ।