LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 14 ਨਵੰਬਰ 2026
ਚੰਡੀਗੜ੍ਹ

ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ 7 ਦਸੰਬਰ ਤੋਂ ਮੋਰਚਾ ਲਾਵੇਗਾ ਕੇਐੱਮਐੱਮ

ਕਿਸਾਨ-ਮਜ਼ਦੂਰ ਮੋਰਚਾ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕੀ ਮੁੱਦਿਆਂ 'ਤੇ 7 ਦਸੰਬਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ 7 ਦਸੰਬਰ ਤੋਂ ਮੋਰਚਾ ਲਾਵੇਗਾ ਕੇਐੱਮਐੱਮ
ਪੰਜਾਬ ਟੈਲੀਵਿਜ਼ਨ

ਕਿਸਾਨ-ਮਜ਼ਦੂਰ ਮੋਰਚਾ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ। ਜਥੇਬੰਦੀ ਵੱਲੋਂ 7 ਦਸੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾਵੇਗਾ।

ਇਸ ਸਬੰਧੀ ਰਣਨੀਤੀ ਉਲੀਕਣ ਲਈ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਕਿਸਾਨ ਆਗੂ ਮਨਜੀਤ ਸਿੰਘ ਰਾਏ ਅਤੇ ਬਲਕਾਰ ਸਿੰਘ ਬੈਂਸ ਨੇ ਕੀਤੀ।

ਇਸ ਦੌਰਾਨ ਆਗੂਆਂ ਨੇ ਆਉਣ ਵਾਲੇ ਮੋਰਚੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਗਲੇ ਸੰਘਰਸ਼ ਦੀ ਪੂਰੀ ਰੂਪ-ਰੇਖਾ ਉਲੀਕੀ।

ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਮੇਤ ਦੇਸ਼ ਪੱਧਰ 'ਤੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।