LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਦੇਸ਼

ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਦੀਆਂ ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ

ਕੇਂਦਰ ਸਰਕਾਰ ਨੇ ਹਾੜ੍ਹੀ ਸੀਜ਼ਨ 2026-27 ਲਈ ਖਾਦਾਂ 'ਤੇ ਪੌਸ਼ਟਿਕ ਤੱਤ ਆਧਾਰਿਤ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਵਾਜਬ ਭਾਅ 'ਤੇ ਖਾਦ ਮਿਲਦੀ ਰਹੇਗੀ।

ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਦੀਆਂ ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ
ਪੰਜਾਬ ਟੈਲੀਵਿਜ਼ਨ

ਕੇਂਦਰੀ ਕੈਬਨਿਟ ਨੇ ਹਾੜ੍ਹੀ 2026-27 ਦੇ ਸੀਜ਼ਨ ਲਈ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ਉੱਤੇ ਪੌਸ਼ਟਿਕ ਤੱਤਾਂ ਆਧਾਰਿਤ ਸਬਸਿਡੀ (ਐੱਨਬੀਐੱਸ) ਦੀਆਂ ਦਰਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਫ਼ੈਸਲੇ ਤਹਿਤ ਹਾੜ੍ਹੀ 2026-27 ਸੀਜ਼ਨ ਲਈ ਤਕਰੀਬਨ 62,370.02 ਕਰੋੜ ਰੁਪਏ ਦੇ ਬਜਟ ਦੀ ਲੋੜ ਪੈਣ ਦਾ ਅੰਦਾਜ਼ਾ ਲਗਾਇਆ ਗਿਆ ਹੈ।

ਇਹ ਬਜਟ ਲੋੜ ਹਾੜ੍ਹੀ 2025-26 ਸੀਜ਼ਨ ਦੇ ਮੁਕਾਬਲੇ ਲਗਭਗ 24,417.73 ਕਰੋੜ ਰੁਪਏ ਜ਼ਿਆਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਦੇਸ਼ ਦੇ ਕਿਸਾਨ ਹਮੇਸ਼ਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੇ ਹਨ। ਉਨ੍ਹਾਂ ਆਖਿਆ ਕਿ ਕੌਮਾਂਤਰੀ ਪੱਧਰ 'ਤੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਕੌਮਾਂਤਰੀ ਬਾਜ਼ਾਰ ਵਿਚਲੀਆਂ ਕੀਮਤਾਂ ਦਾ ਕਿਸਾਨਾਂ ਉੱਤੇ ਕੋਈ ਬੋਝ ਨਹੀਂ ਪਵੇਗਾ ਅਤੇ ਉਨ੍ਹਾਂ ਨੂੰ ਸਸਤੀਆਂ ਤੇ ਵਾਜਬ ਦਰਾਂ ਉੱਤੇ ਖਾਦਾਂ ਦੀ ਸਪਲਾਈ ਯਕੀਨੀ ਰਹੇਗੀ।