LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ, ਨਾਨ-ਟੀਚਿੰਗ ਕਰਮਚਾਰੀਆਂ ਨੂੰ ਵੀ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਦਾ ਮਹਿੰਗਾਈ ਭੱਤਾ ਵਧਾਉਣ ਅਤੇ ਨਾਨ-ਟੀਚਿੰਗ ਅਮਲੇ ਨੂੰ ਤਨਖ਼ਾਹ ਲਾਭ ਦੇਣ ਦਾ ਐਲਾਨ ਕੀਤਾ ਹੈ।

ਫ਼ਾਈਲ ਫ਼ੋਟੋ

ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਆਈਸੀਟੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਨਾਲ ਜੁੜੇ 6,507 ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ 40 ਫ਼ੀਸਦੀ ਦਾ ਇਜ਼ਾਫ਼ਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਉਨ੍ਹਾਂ ਦਾ ਮਹਿੰਗਾਈ ਭੱਤਾ ਪਹਿਲਾਂ ਮਿਲਦੇ 181 ਫ਼ੀਸਦੀ ਦੇ ਮੁਕਾਬਲੇ ਹੁਣ 221 ਫ਼ੀਸਦੀ 'ਤੇ ਪਹੁੰਚ ਗਿਆ ਹੈ।

ਇਸੇ ਤਰ੍ਹਾਂ ਸਮੱਗਰਾ ਸਿੱਖਿਆ ਅਭਿਆਨ ਦੇ 1,007 ਗ਼ੈਰ-ਅਧਿਆਪਨ ਸਟਾਫ਼ ਮੈਂਬਰਾਂ ਲਈ ਵੀ ਸਰਕਾਰ ਨੇ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕਰਮਚਾਰੀ ਕੁਝ ਸਮਾਂ ਪਹਿਲਾਂ ਪੱਕੇ ਕੀਤੇ ਗਏ ਸਨ, ਅਤੇ ਹੁਣ ਇਨ੍ਹਾਂ ਨੂੰ ਤਨਖ਼ਾਹ ਦੇ ਬਣਦੇ ਬਕਾਏ ਤੇ ਲਾਭ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਲਾਜ਼ਮਾਂ ਅਤੇ ਸੂਬਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।