LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 21 ਨਵੰਬਰ 2026
ਪਰਵਾਸੀ

ਗਰੀਸ ਵਿੱਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਨੌਜਵਾਨ ਭਰਾਵਾਂ ਦਾ ਗਰੀਸ ਵਿੱਚ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਉਨ੍ਹਾਂ ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ।

ਗਰੀਸ ਵਿੱਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੰਜਾਬ ਟੈਲੀਵਿਜ਼ਨ

ਜਲੰਧਰ ਜ਼ਿਲ੍ਹੇ ਵਿੱਚ ਸ਼ਾਹਕੋਟ ਨੇੜਲੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਸਕੇ ਭਰਾਵਾਂ ਦੀ ਗਰੀਸ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ਉੱਤੇ ਇੱਕ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ।

ਮ੍ਰਿਤਕ ਨੌਜਵਾਨਾਂ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਹਨ, ਜਿਨ੍ਹਾਂ ਵਿੱਚੋਂ ਵੱਡਾ ਸੁਪਿੰਦਰ ਸਿੰਘ 29 ਸਾਲ, ਵਿਚਕਾਰਲਾ ਦਲਜੀਤ ਸਿੰਘ 26 ਸਾਲ ਅਤੇ ਸਭ ਤੋਂ ਛੋਟਾ ਗੁਰਵਿੰਦਰ ਸਿੰਘ 23 ਸਾਲ ਦਾ ਹੈ।

ਪਰਿਵਾਰ ਮੁਤਾਬਕ ਗਰੀਸ ਵਿੱਚ ਹੋਏ ਇਸ ਹਮਲੇ ਦੌਰਾਨ ਦੋ ਭਰਾਵਾਂ ਦੀ ਮੌਤ ਹੋ ਗਈ।

ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਘਰ ਦੀ ਰੋਜ਼ੀ-ਰੋਟੀ ਚਲਾਉਣ ਲਈ ਕਰਜ਼ਾ ਚੁੱਕ ਕੇ ਆਪਣੇ ਪੁੱਤਰਾਂ ਨੂੰ ਵਿਦੇਸ਼ ਭੇਜਿਆ ਸੀ।