LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਦਿੜ੍ਹਬਾ 'ਚ ਏਐੱਸਆਈ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਦਿੜ੍ਹਬਾ ਵਿਖੇ ਤਾਇਨਾਤ ਏਐੱਸਆਈ ਤਰਸੇਮ ਲਾਲ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਪਟਿਆਲਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਦਿੜ੍ਹਬਾ 'ਚ ਏਐੱਸਆਈ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਪੰਜਾਬ ਟੈਲੀਵਿਜ਼ਨ

ਪੰਜਾਬ ਵਿਜੀਲੈਂਸ ਬਿਊਰੋ ਨੇ ਦਿੜ੍ਹਬਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਦਾ ਇਲਜ਼ਾਮ ਹੈ ਕਿ ਕਿਸੇ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਨਾ ਕਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦੌਰਾਨ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐੱਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਕੋਲੋਂ 25 ਹਜ਼ਾਰ ਰੁਪਏ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਵਿੱਚ ਹਾਲੇ ਕੋਈ ਦੋਸ਼ ਸਾਬਤ ਨਹੀਂ ਹੋਇਆ।