LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ 26 ਦਿਨਾਂ ਬਾਅਦ ਮਾਨਸਾ 'ਚ ਹੋਇਆ ਅੰਤਿਮ ਸਸਕਾਰ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਕਤਲ ਹੋਣ ਦੇ 26 ਦਿਨਾਂ ਬਾਅਦ ਪਰਿਵਾਰ ਅਤੇ ਹਜ਼ਾਰਾਂ ਸਮਰਥਕਾਂ ਦੀ ਮੌਜੂਦਗੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ 26 ਦਿਨਾਂ ਬਾਅਦ ਮਾਨਸਾ 'ਚ ਹੋਇਆ ਅੰਤਿਮ ਸਸਕਾਰ
ਪੰਜਾਬ ਟੈਲੀਵਿਜ਼ਨ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ 26 ਦਿਨਾਂ ਦੇ ਲੰਬੇ ਵਕਫ਼ੇ ਮਗਰੋਂ ਐਤਵਾਰ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਮਾਨਸਾ ਦੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੇ ਖੇਤ ਵਿੱਚ ਕੀਤਾ ਗਿਆ।

ਸਸਕਾਰ ਮੌਕੇ ਪਰਵਿੰਦਰ ਝੋਟੇ ਦੇ ਵੱਡੇ ਪੁੱਤਰ ਅਤੇ ਪਿਤਾ ਭੀਮ ਸਿੰਘ ਨੇ ਚਿਖਾ ਨੂੰ ਅਗਨੀ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰ, ਸਾਕ-ਸਬੰਧੀ, ਸਮਰਥਕ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਇਕੱਠੇ ਹੋਏ ਲੋਕਾਂ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਪੀਜੀਆਈ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਐਤਵਾਰ ਸਵੇਰੇ ਕਰੀਬ 5 ਵਜੇ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕੀਤੀ ਗਈ ਸੀ। ਚੰਡੀਗੜ੍ਹ ਤੋਂ ਮਾਨਸਾ ਲਿਆਉਂਦੇ ਸਮੇਂ ਰਸਤੇ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕੀਤੇ।

ਅੰਤਿਮ ਸਸਕਾਰ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੰਤਿਮ ਸਸਕਾਰ ਹੋਣ ਨਾਲ ਇਨਸਾਫ਼ ਦੀ ਲੜਾਈ ਖ਼ਤਮ ਨਹੀਂ ਹੋਈ ਹੈ ਅਤੇ ਮੁੱਖ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਭੀਮ ਸਿੰਘ ਨੇ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦੇ ਤੁਰੰਤ ਤਬਾਦਲੇ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਬੀਤੀ 13 ਅਕਤੂਬਰ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਰਕਾਰ ਅਤੇ ਇਨਸਾਫ਼ ਕਮੇਟੀ ਦਰਮਿਆਨ ਬਣੀ ਸਹਿਮਤੀ ਤੋਂ ਬਾਅਦ ਹੀ ਪਰਿਵਾਰ ਪੋਸਟਮਾਰਟਮ ਅਤੇ ਸਸਕਾਰ ਲਈ ਰਾਜ਼ੀ ਹੋਇਆ ਸੀ।

ਅਹਿਮ ਘਟਨਾਕ੍ਰਮ

  • ਪਰਵਿੰਦਰ ਸਿੰਘ ਝੋਟੇ ਦਾ 26 ਦਿਨਾਂ ਬਾਅਦ ਮਾਨਸਾ ਵਿਖੇ ਕੀਤਾ ਗਿਆ ਅੰਤਿਮ ਸਸਕਾਰ
  • ਚਕੇਰੀਆਂ ਰੋਡ ਸਥਿਤ ਖੇਤ ਵਿੱਚ ਵੱਡੇ ਪੁੱਤਰ ਅਤੇ ਪਿਤਾ ਨੇ ਚਿਖਾ ਨੂੰ ਦਿੱਤੀ ਅਗਨੀ
  • ਪੀਜੀਆਈ ਚੰਡੀਗੜ੍ਹ ਵਿੱਚ ਪੋਸਟਮਾਰਟਮ ਮਗਰੋਂ ਐਤਵਾਰ ਸਵੇਰੇ ਦੇਹ ਪਰਿਵਾਰ ਨੂੰ ਸੌਂਪੀ ਗਈ ਸੀ
  • ਪਿਤਾ ਭੀਮ ਸਿੰਘ ਨੇ ਐੱਸਐੱਸਪੀ ਦੇ ਤਬਾਦਲੇ ਅਤੇ ਨਿਰਪੱਖ ਜਾਂਚ ਦੀ ਮੰਗ ਦੁਹਰਾਈ