LIVE TV
ਤਾਜ਼ਾ ਖ਼ਬਰਾਂ
ਮੰਗਲਵਾਰ, 24 ਨਵੰਬਰ 2026
ਬ੍ਰੇਕਿੰਗਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਈਡੀ ਦੇ ਸੰਮਨ ਸਬੰਧੀ 'ਆਪ' ਦਾ ਪ੍ਰਤੀਕਰਮ
ਪੰਜਾਬ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ, 2,144 ਐੱਫਆਈਆਰ ਦਰਜ

ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਕੁੱਲ ਮਾਮਲੇ ਵਧ ਕੇ 7,086 ਹੋ ਗਏ ਹਨ ਅਤੇ ਪ੍ਰਸ਼ਾਸਨ ਨੇ ਹੁਣ ਤੱਕ 2,144 ਕੇਸ ਦਰਜ ਕੀਤੇ ਹਨ।

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ, 2,144 ਐੱਫਆਈਆਰ ਦਰਜ
ਪੰਜਾਬ ਟੈਲੀਵਿਜ਼ਨ

ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ 7,086 ਤੱਕ ਪਹੁੰਚ ਗਈ ਹੈ। ਸੋਮਵਾਰ ਨੂੰ ਸੂਬੇ ਭਰ ਵਿੱਚੋਂ ਅੱਗ ਲੱਗਣ ਦੇ 37 ਨਵੇਂ ਮਾਮਲੇ ਸਾਹਮਣੇ ਆਏ। ਇਹ ਅੰਕੜਾ ਪਿਛਲੇ ਸਾਲ ਦੇ ਕੁੱਲ 5,114 ਮਾਮਲਿਆਂ ਨਾਲੋਂ 38 ਫ਼ੀਸਦੀ ਤੋਂ ਵੀ ਜ਼ਿਆਦਾ ਹੈ।

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ 2,144 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 2,268 ਮਾਮਲਿਆਂ ਵਿੱਚ ਜ਼ਮੀਨੀ ਰਿਕਾਰਡ ਅੰਦਰ ਲਾਲ ਇੰਦਰਾਜ (ਰੈੱਡ ਐਂਟਰੀ) ਕੀਤੇ ਗਏ ਹਨ।

ਨਿਯਮਾਂ ਦੀ ਉਲੰਘਣਾ ਕਰਨ 'ਤੇ 2,446 ਮਾਮਲਿਆਂ ਵਿੱਚ 1.2 ਕਰੋੜ ਰੁਪਏ ਦਾ ਵਾਤਾਵਰਨ ਮੁਆਵਜ਼ਾ ਜੁਰਮਾਨੇ ਵਜੋਂ ਲਗਾਇਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 43.3 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ।

ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ 'ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ। 2,193 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਚੇਤਾਵਨੀ ਜਾਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸੀਏਕਿਊਐੱਮ ਐਕਟ ਦੀ ਧਾਰਾ 14 ਤਹਿਤ 41 ਸੁਪਰਵਾਈਜ਼ਰੀ ਅਧਿਕਾਰੀਆਂ ਖ਼ਿਲਾਫ਼ ਅਦਾਲਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਸੈਟੇਲਾਈਟ ਨਿਗਰਾਨੀ ਅੰਕੜਿਆਂ ਮੁਤਾਬਕ ਦੇਸ਼ ਭਰ ਵਿੱਚ ਸਭ ਤੋਂ ਵੱਧ ਪ੍ਰਭਾਵਿਤ 10 ਜ਼ਿਲ੍ਹਿਆਂ ਵਿੱਚ ਪੰਜਾਬ ਦੇ ਚਾਰ ਜ਼ਿਲ੍ਹੇ ਸ਼ਾਮਲ ਹਨ। ਇਹਨਾਂ ਵਿੱਚ ਫ਼ਿਰੋਜ਼ਪੁਰ 909 ਮਾਮਲਿਆਂ ਨਾਲ ਸਭ ਤੋਂ ਅੱਗੇ ਹੈ, ਜਦਕਿ ਸੰਗਰੂਰ ਵਿੱਚ 801, ਤਰਨ ਤਾਰਨ ਵਿੱਚ 711 ਅਤੇ ਬਠਿੰਡਾ ਵਿੱਚ 645 ਮਾਮਲੇ ਦਰਜ ਕੀਤੇ ਗਏ ਹਨ।

ਅਹਿਮ ਘਟਨਾਕ੍ਰਮ

  • ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ ਵਧ ਕੇ 7,086 ਹੋਏ
  • ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ 2,144 ਐੱਫਆਈਆਰ ਦਰਜ
  • ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ 2,268 ਰੈੱਡ ਐਂਟਰੀਆਂ ਦਰਜ
  • 1.2 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ, 43.3 ਲੱਖ ਰੁਪਏ ਵਸੂਲੇ
  • ਲਾਪਰਵਾਹੀ ਵਰਤਣ ਵਾਲੇ 41 ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ