LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਫ਼ਿਰੋਜ਼ਪੁਰ ਦੇ ਪਿੰਡ ਮੋਹਰੇਵਾਲਾ ਵਿੱਚ ਤਿੰਨ ਬੱਚੀਆਂ ਦੀ ਭੇਤਭਰੀ ਹਾਲਤ ਵਿੱਚ ਮੌਤ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੋਹਰੇਵਾਲਾ ਵਿੱਚ ਦੋ ਪਰਿਵਾਰਾਂ ਦੀਆਂ ਤਿੰਨ ਮਾਸੂਮ ਬੱਚੀਆਂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਪੁਲਿਸ ਅਤੇ ਸਿਹਤ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫ਼ਿਰੋਜ਼ਪੁਰ ਦੇ ਪਿੰਡ ਮੋਹਰੇਵਾਲਾ ਵਿੱਚ ਤਿੰਨ ਬੱਚੀਆਂ ਦੀ ਭੇਤਭਰੀ ਹਾਲਤ ਵਿੱਚ ਮੌਤ
ਪੰਜਾਬ ਟੈਲੀਵਿਜ਼ਨ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮੋਹਰੇਵਾਲਾ ਵਿੱਚ ਦੋ ਪਰਿਵਾਰਾਂ ਦੀਆਂ ਤਿੰਨ ਨਾਬਾਲਗ ਬੱਚੀਆਂ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਚੀਆਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਪਈ। ਬੇਹੋਸ਼ ਹੋਣ ਮਗਰੋਂ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਵਿੱਚੋਂ ਇੱਕ ਬੱਚੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਡੀਐੱਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

ਬੱਚੀਆਂ ਦੀ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਹੋਵੇਗੀ। ਫਿਲਹਾਲ ਕਿਸੇ ਖਾਸ ਖਾਧ ਪਦਾਰਥ ਜਾਂ ਚੀਜ਼ ਕਾਰਨ ਮੌਤ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।

ਅਹਿਮ ਘਟਨਾਕ੍ਰਮ

  • ਫ਼ਿਰੋਜ਼ਪੁਰ ਦੇ ਪਿੰਡ ਮੋਹਰੇਵਾਲਾ ਵਿੱਚ ਤਿੰਨ ਬੱਚੀਆਂ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ
  • ਮੂੰਹ ਵਿੱਚੋਂ ਝੱਗ ਨਿਕਲਣ ਕਾਰਨ ਅਚਾਨਕ ਵਿਗੜੀ ਸੀ ਬੱਚੀਆਂ ਦੀ ਤਬੀਅਤ
  • ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਜਾਂਚ ਲਈ ਪਿੰਡ ਪਹੁੰਚੀਆਂ
  • ਡੀਐੱਸਪੀ ਕਰਨ ਸ਼ਰਮਾ ਅਨੁਸਾਰ ਪੁਲਿਸ ਵੱਲੋਂ ਸਾਰੇ ਪਹਿਲੂਆਂ ਦੀ ਕੀਤੀ ਜਾ ਰਹੀ ਹੈ ਜਾਂਚ