LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਰਾਜਨੀਤੀ

ਵਿਧਾਨ ਸਭਾ ਛੱਡਣ ਮਗਰੋਂ ਕੁੰਵਰ ਵਿਜੇ ਪ੍ਰਤਾਪ ਦਿੱਲੀ ਦੇ ਬੰਗਲਾ ਸਾਹਿਬ ਨਤਮਸਤਕ

ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ੇ ਦੇ ਐਲਾਨ ਪਿੱਛੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨਵੀਂ ਦਿੱਲੀ ਪੁੱਜੇ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਕੀਤੀ।

ਵਿਧਾਨ ਸਭਾ ਛੱਡਣ ਮਗਰੋਂ ਕੁੰਵਰ ਵਿਜੇ ਪ੍ਰਤਾਪ ਦਿੱਲੀ ਦੇ ਬੰਗਲਾ ਸਾਹਿਬ ਨਤਮਸਤਕ
ਪੰਜਾਬ ਟੈਲੀਵਿਜ਼ਨ

ਪੰਜਾਬ ਵਿਧਾਨ ਸਭਾ ਦੀ ਮੈਂਬਰੀ ਛੱਡਣ ਦੇ ਫ਼ੈਸਲੇ ਮਗਰੋਂ ਸਾਬਕਾ ਪੁਲਿਸ ਅਧਿਕਾਰੀ ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਮਵਾਰ ਨੂੰ ਕੌਮੀ ਰਾਜਧਾਨੀ ਪਹੁੰਚੇ।

ਨਵੀਂ ਦਿੱਲੀ ਪਹੁੰਚ ਕੇ ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਵਾਹਿਗੁਰੂ ਅੱਗੇ ਸ਼ੁਕਰਗੁਜ਼ਾਰੀ ਪ੍ਰਗਟਾਈ।

ਇੱਥੇ ਉਨ੍ਹਾਂ ਤਰਨਾ ਦਲ ਦੇ ਆਗੂ ਜਥੇਦਾਰ ਬਾਬਾ ਜੋਗਾ ਸਿੰਘ ਨਾਲ ਭੇਂਟ ਕੀਤੀ। ਇਸੇ ਤਰ੍ਹਾਂ ਅਸਥਾਨ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਤੋਂ ਅਸੀਸ ਲਈ।

ਵਿਧਾਇਕੀ ਤੋਂ ਲਾਂਭੇ ਹੋਣ ਮਗਰੋਂ ਉਨ੍ਹਾਂ ਦੀ ਇਸ ਧਾਰਮਿਕ ਫੇਰੀ ਕਾਰਨ ਸਿਆਸੀ ਖੇਤਰ ਵਿੱਚ ਕਈ ਤਰ੍ਹਾਂ ਦੇ ਅੰਦਾਜ਼ੇ ਲਗਾਏ ਜਾਣ ਲੱਗੇ ਹਨ।