LIVE TV
ਤਾਜ਼ਾ ਖ਼ਬਰਾਂ
ਮੰਗਲਵਾਰ, 24 ਨਵੰਬਰ 2026
ਰਾਜਨੀਤੀ

ਸ਼੍ਰੋਮਣੀ ਅਕਾਲੀ ਦਲ ਨੇ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੀਰਾ ਹਲਕੇ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਐਲਾਨਿਆ
ਪੰਜਾਬ ਟੈਲੀਵਿਜ਼ਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਪਾਰਟੀ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਜ਼ੀਰਾ ਹਲਕੇ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ।

ਹਰਪ੍ਰੀਤ ਸਿੰਘ ਹੀਰੋ ਪਹਿਲਾਂ ਤੋਂ ਹੀ ਜ਼ੀਰਾ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਵਜੋਂ ਕੰਮ ਕਰ ਰਹੇ ਹਨ।

ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰਪ੍ਰੀਤ ਸਿੰਘ ਹੀਰੋ ਦੀ ਜਿੱਤ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਡੱਟ ਕੇ ਸਾਥ ਦੇਣ।