LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 25 ਨਵੰਬਰ 2026
ਬ੍ਰੇਕਿੰਗਪੰਜਾਬ ਤੇ ਚੰਡੀਗੜ੍ਹ ’ਚ ਅਗਲੇ 4 ਦਿਨ ਮੌਸਮ ਰਹੇਗਾ ਖੁਸ਼ਕ, ਰਾਤ ਦੇ ਤਾਪਮਾਨ ’ਚ 2 ਤੋਂ 3 ਡਿਗਰੀ ਤੱਕ ਗਿਰਾਵਟ ਦੇ ਆਸਾਰ
ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਆਮਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਆਮਦ
ਪੰਜਾਬ ਟੈਲੀਵਿਜ਼ਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ।

ਇਸ ਦਿਹਾੜੇ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਜਾਰੀ ਹੈ। ਦੇਸ਼ ਅਤੇ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਗੁਰੂ ਘਰ ਵਿਖੇ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕਰ ਰਹੀਆਂ ਹਨ।

ਇਸ ਪਾਵਨ ਅਸਥਾਨ ਉੱਤੇ ਗੁਰੂ ਸਾਹਿਬ ਨੇ ਕਰੀਬ ਚੌਦਾਂ ਵਰ੍ਹੇ, ਨੌਂ ਮਹੀਨੇ ਅਤੇ ਤੇਰ੍ਹਾਂ ਦਿਨ ਦਾ ਸਮਾਂ ਲੰਘਾਇਆ ਸੀ। ਇੱਥੇ ਹੀ ਉਨ੍ਹਾਂ ਨੇ ਪ੍ਰਭੂ ਸਿਮਰਨ ਕਰਦਿਆਂ ਨਾਮ ਜਪਣ, ਧਰਮ ਦੀ ਕਿਰਤ ਕਰਨ ਅਤੇ ਵੰਡ ਛਕਣ ਦਾ ਉਪਦੇਸ਼ ਸਮੁੱਚੀ ਲੋਕਾਈ ਨੂੰ ਦਿੱਤਾ ਸੀ।

ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਨਾਮ ਸਿਮਰਨ ਦਾ ਪ੍ਰਵਾਹ ਚੱਲ ਰਿਹਾ ਹੈ, ਜਿਸ ਨਾਲ ਆਲਾ-ਦੁਆਲਾ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਹੈ।

ਸ਼ਹਿਰ ਦੀਆਂ ਗਲੀਆਂ ਅਤੇ ਗੁਰਦੁਆਰਾ ਸਾਹਿਬ ਦੇ ਆਸ-ਪਾਸ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। ਵੱਖ-ਵੱਖ ਥਾਵਾਂ 'ਤੇ ਲੰਗਰ ਵਰਤਾਏ ਜਾ ਰਹੇ ਹਨ ਅਤੇ ਸ਼ਰਧਾਲੂ ਸੇਵਾ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।