LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 25 ਨਵੰਬਰ 2026
ਬ੍ਰੇਕਿੰਗਪੰਜਾਬ ਤੇ ਚੰਡੀਗੜ੍ਹ ’ਚ ਅਗਲੇ 4 ਦਿਨ ਮੌਸਮ ਰਹੇਗਾ ਖੁਸ਼ਕ, ਰਾਤ ਦੇ ਤਾਪਮਾਨ ’ਚ 2 ਤੋਂ 3 ਡਿਗਰੀ ਤੱਕ ਗਿਰਾਵਟ ਦੇ ਆਸਾਰ
ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੁਧਿਆਣਾ ਵਿਖੇ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਲੁਧਿਆਣਾ ਦੇ ਦੁੱਗਰੀ ਸਥਿਤ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਸਹਿਤ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੁਧਿਆਣਾ ਵਿਖੇ ਸਜਾਇਆ ਨਗਰ ਕੀਰਤਨ
ਪੰਜਾਬ ਟੈਲੀਵਿਜ਼ਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਲੁਧਿਆਣਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਨਗਰ ਕੀਰਤਨ ਸਜਾਇਆ ਗਿਆ।

ਇਹ ਨਗਰ ਕੀਰਤਨ ਅਰਬਨ ਅਸਟੇਟ, ਫੇਸ-2 ਦੁੱਗਰੀ ਸਥਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਤੋਂ ਸ਼ੁਰੂ ਹੋਇਆ।

ਸਮਾਗਮ ਦੌਰਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਜਦਕਿ ਇਸ ਦੀ ਸਰਪ੍ਰਸਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਕੀਤੀ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਦੇ ਅੱਗੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ।

ਵੱਡੀ ਗਿਣਤੀ ਵਿੱਚ ਹਾਜ਼ਰ ਸ਼ਰਧਾਲੂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਸਨ।